AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਸਰਕਾਰ ਦਾ ਗਰੁੱਪ-ਡੀ ਮੁਲਜ਼ਮਾਂ ਨੂੰ ਵੱਡਾ ਤੋਹਫ਼ਾ, ਮਿਲੇਗਾ 10 ਹਜ਼ਾਰ ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ

ਵੇਰਵੇ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਜੇਕਰ ਹਰ ਯੋਗ ਮੁਲਾਜ਼ਮ ਕਰਜ਼ਾ ਲੈਣ ਦਾ ਬਦਲ ਚੁਣਦਾ ਹੈ, ਤਾਂ ਸੂਬੇ ਲਈ ਕੁੱਲ ਸੰਭਾਵਿਤ ਖਰਚਾ 34.60 ਕਰੋੜ ਰੁਪਏ ਹੋਵੇਗਾ। 8 ਨਵੰਬਰ ਨੂੰ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਇਹ ਅਡਵਾਂਸ ਯਕੀਨੀ ਬਣਾਉਣ ਲਈ, ਮੁਲਾਜ਼ਮਾਂ ਨੂੰ 6 ਨਵੰਬਰ, 2026 ਤੱਕ ਖਜ਼ਾਨੇ ਵਿੱਚੋਂ ਰਕਮ ਕਢਵਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ

ਪੰਜਾਬ ਸਰਕਾਰ ਦਾ ਗਰੁੱਪ-ਡੀ ਮੁਲਜ਼ਮਾਂ ਨੂੰ ਵੱਡਾ ਤੋਹਫ਼ਾ, ਮਿਲੇਗਾ 10 ਹਜ਼ਾਰ ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ
tv9-punjabi
| Updated On: 11 Oct 2026 16:34 PM IST
Share

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਨੇ ਦੀਵਾਲੀ ਮੌਕੇ ਦਰਜਾ ਚਾਰ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਕਰਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ ਅਤੇ ਮੁਲਾਜ਼ਮ 6 ਨਵੰਬਰ ਤੱਕ ਸਰਕਾਰੀ ਖ਼ਜ਼ਾਨੇ ਵਿੱਚੋਂ ਪੇਸ਼ਗੀ ਰਾਸ਼ੀ ਲੈ ਸਕਦੇ ਹਨ।

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਦਰਜਾ-ਚਾਰ ਮੁਲਾਜ਼ਮਾਂ ਨੂੰ ਦਿਵਾਲੀ ਦਾ ਤਿਉਹਾਰ ਮਨਾਉਣ ਵਿੱਚ ਮਦਦ ਕਰਨ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਦੇਵੇਗੀ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਗੱਲ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਸੀਂ ਵਿੱਤੀ ਸਾਲ 2026-27 ਦੌਰਾਨ ਇਸ ਉਪਰਾਲੇ ਲਈ 20 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਮੁਲਾਜ਼ਮ ਆਪਣੇ ਪਰਿਵਾਰਾਂ ਨਾਲ ਖੁਸ਼ੀ-ਖੁਸ਼ੀ ਦਿਵਾਲੀ ਮਨਾ ਸਕਣ।” ਉਨ੍ਹਾਂ ਕਿਹਾ ਕਿ ਇਹ ਐਡਵਾਂਸ ਸੂਬੇ ਦੇ ਲਗਭਗ 34,604 ਗਰੁੱਪ-ਡੀ ਮੁਲਾਜ਼ਮਾਂ ਦੀ ਕੁੱਲ ਗਿਣਤੀ ਲਈ ਉਪਲਬਧ ਹੈ।

ਜਾਣੋ ਕਿਵੇਂ ਮਿਲੇਗਾ ਦਿਵਾਲੀ ਐਡਵਾਂਸ

ਹੋਰ ਵੇਰਵੇ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਜੇਕਰ ਹਰ ਯੋਗ ਮੁਲਾਜ਼ਮ ਕਰਜ਼ਾ ਲੈਣ ਦਾ ਬਦਲ ਚੁਣਦਾ ਹੈ, ਤਾਂ ਸੂਬੇ ਲਈ ਕੁੱਲ ਸੰਭਾਵਿਤ ਖਰਚਾ 34.60 ਕਰੋੜ ਰੁਪਏ ਹੋਵੇਗਾ। 8 ਨਵੰਬਰ ਨੂੰ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਇਹ ਅਡਵਾਂਸ ਯਕੀਨੀ ਬਣਾਉਣ ਲਈ, ਮੁਲਾਜ਼ਮਾਂ ਨੂੰ 6 ਨਵੰਬਰ, 2026 ਤੱਕ ਖਜ਼ਾਨੇ ਵਿੱਚੋਂ ਰਕਮ ਕਢਵਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਬਾਅਦ ਇਹ ਐਡਵਾਂਸ ਪੰਜ ਬਰਾਬਰ ਮਹੀਨਾਵਾਰ ਆਸਾਨ ਕਿਸ਼ਤਾਂ ਵਿੱਚ ਵਸੂਲਿਆ ਜਾਵੇਗਾ। ਜਿਸ ਦੀ ਕਟੌਤੀ ਮੁਲਾਜ਼ਮਾਂ ਦੀ ਦਸੰਬਰ 2026 ਦੀ ਤਨਖਾਹ ਤੋਂ ਸ਼ੁਰੂ ਹੋਵੇਗੀ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਤਿਉਹਾਰੀ ਐਡਵਾਂਸ ਦਾ ਐਲਾਨ ਮੌਜੂਦਾ ਸਾਲ ਦੌਰਾਨ ਸੂਬਾ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਲਈ ਲਾਗੂ ਕੀਤੇ ਗਏ ਹੋਰ ਹਾਲੀਆ ਵਿੱਤੀ ਉਪਾਵਾਂ ਦੀ ਲੜੀ ਦਾ ਹੀ ਹਿੱਸਾ ਹੈ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਕਾਰਨ ਅਸੀਂ ਆਪਣੇ ਗਰੁੱਪ-ਡੀ ਸਟਾਫ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਜਾਰੀ ਕਰ ਰਹੇ ਹਾਂ।”

Follow Us
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...