ਟ੍ਰੇਨਿੰਗ ਲਈ ਸਿੰਗਾਪੁਰ ਗਏ ਪ੍ਰਿੰਸੀਪਲਾਂ ਨੂੰ ਲੈ ਕੇ ਰਾਜਪਾਲ ਨੇ ਚੁੱਕੇ ਸਵਾਲ
ਰਾਜਪਾਲ ਨੇ ਸਿੰਗਾਪੁਰ ਸਿਖਲਾਈ ਲਈ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਅਤੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆੰ ਨੂੰ ਸਕਾਲਰਸ਼ਿਪ ਨਾ ਵੰਡਣ ਨੂੰ ਲੈ ਕੇ ਸੂਬਾ ਸਰਕਾਰ ਤੋਂ ਜਵਾਬ ਮੰਗਿਆ ਹੈ।
ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਵਾਰ ਫਿਰ ਤੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਜਵਾਬ ਮੰਗਿਆ ਹੈ। ਰਾਜਪਾਲ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ ਕੇ ਵੱਖ-ਵੱਖ ਕੰਮਾਂ ਲਈ ਮਾਨ ਦਾ ਸਪੱਸ਼ਟੀਕਰਨ ਮੰਗਿਆਂ ਹੈ।
ਰਾਜਪਾਲ ਨੇ ਸਭ ਤੋਂ ਪਹਿਲਾਂ ਸਿੰਗਾਪੁਰ ਸਿਖਲਾਈ ਲਈ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਨੂੰ ਲੈ ਕੇ ਸਵਾਲ ਕੀਤਾ ਹੈ। ਉਨਾਂ ਨੇ ਕਿਹਾ ਕਿ ਮੈਨੂੰ ਸਿਖਲਾਈ ਲਈ ਸਿੰਗਾਪੁਰ ਭੇਜਣ ਲਈ ਪ੍ਰਿੰਸੀਪਲਾਂ ਦੀ ਚੋਣ ਦੇ ਸਬੰਧ ਵਿੱਚ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਸ਼ਿਕਾਇਤਕਰਤਾਵਾਂ ਨੇ ਇਨ੍ਹਾਂ ਪ੍ਰਿੰਸੀਪਲਾਂ ਦੀ ਚੋਣ ਵਿੱਚ ਕੁਝ ਮਾੜੀਆਂ ਪ੍ਰਥਾਵਾਂ ਅਤੇ ਗੈਰ-ਕਾਨੂੰਨੀਤਾਵਾਂ ਦਾ ਜ਼ਿਕਰ ਕੀਤਾ। ਦੋਸ਼ ਹੈ ਕਿ ਪਾਰਦਰਸ਼ਤਾ ਨਹੀਂ ਹੈ। ਇਸ ਲਈ ਰਾਜਪਾਲ ਨੇ ਪੰਜਾਬ ਸਰਕਾਰ ਤੋਂ ਪੂਰੀ ਚੋਣ ਪ੍ਰਕਿਰਿਆ ਦੇ ਮਾਪਦੰਡ ਅਤੇ ਵੇਰਵੇ ਭੇਜਣ ਲਈ ਕਿਹਾ ਹੈ।


