ਰਾਜਪਾਲ ਪੰਜਾਬ ਨੇ ਟ੍ਰੇਨਿੰਗ ਲਈ ਸਿੰਗਾਪੁਰ ਗਏ ਪ੍ਰਿੰਸੀਪਲਾਂ ਨੂੰ ਲੈ ਕੇ ਚੁੱਕੇ ਸਵਾਲ Punjabi news - TV9 Punjabi

ਟ੍ਰੇਨਿੰਗ ਲਈ ਸਿੰਗਾਪੁਰ ਗਏ ਪ੍ਰਿੰਸੀਪਲਾਂ ਨੂੰ ਲੈ ਕੇ ਰਾਜਪਾਲ ਨੇ ਚੁੱਕੇ ਸਵਾਲ

Updated On: 

13 Feb 2023 19:28 PM

ਰਾਜਪਾਲ ਨੇ ਸਿੰਗਾਪੁਰ ਸਿਖਲਾਈ ਲਈ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਅਤੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆੰ ਨੂੰ ਸਕਾਲਰਸ਼ਿਪ ਨਾ ਵੰਡਣ ਨੂੰ ਲੈ ਕੇ ਸੂਬਾ ਸਰਕਾਰ ਤੋਂ ਜਵਾਬ ਮੰਗਿਆ ਹੈ।

ਟ੍ਰੇਨਿੰਗ ਲਈ ਸਿੰਗਾਪੁਰ ਗਏ ਪ੍ਰਿੰਸੀਪਲਾਂ ਨੂੰ ਲੈ ਕੇ ਰਾਜਪਾਲ ਨੇ ਚੁੱਕੇ ਸਵਾਲ
Follow Us On

ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਵਾਰ ਫਿਰ ਤੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਜਵਾਬ ਮੰਗਿਆ ਹੈ। ਰਾਜਪਾਲ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ ਕੇ ਵੱਖ-ਵੱਖ ਕੰਮਾਂ ਲਈ ਮਾਨ ਦਾ ਸਪੱਸ਼ਟੀਕਰਨ ਮੰਗਿਆਂ ਹੈ।

ਰਾਜਪਾਲ ਨੇ ਸਭ ਤੋਂ ਪਹਿਲਾਂ ਸਿੰਗਾਪੁਰ ਸਿਖਲਾਈ ਲਈ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਨੂੰ ਲੈ ਕੇ ਸਵਾਲ ਕੀਤਾ ਹੈ। ਉਨਾਂ ਨੇ ਕਿਹਾ ਕਿ ਮੈਨੂੰ ਸਿਖਲਾਈ ਲਈ ਸਿੰਗਾਪੁਰ ਭੇਜਣ ਲਈ ਪ੍ਰਿੰਸੀਪਲਾਂ ਦੀ ਚੋਣ ਦੇ ਸਬੰਧ ਵਿੱਚ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਸ਼ਿਕਾਇਤਕਰਤਾਵਾਂ ਨੇ ਇਨ੍ਹਾਂ ਪ੍ਰਿੰਸੀਪਲਾਂ ਦੀ ਚੋਣ ਵਿੱਚ ਕੁਝ ਮਾੜੀਆਂ ਪ੍ਰਥਾਵਾਂ ਅਤੇ ਗੈਰ-ਕਾਨੂੰਨੀਤਾਵਾਂ ਦਾ ਜ਼ਿਕਰ ਕੀਤਾ। ਦੋਸ਼ ਹੈ ਕਿ ਪਾਰਦਰਸ਼ਤਾ ਨਹੀਂ ਹੈ। ਇਸ ਲਈ ਰਾਜਪਾਲ ਨੇ ਪੰਜਾਬ ਸਰਕਾਰ ਤੋਂ ਪੂਰੀ ਚੋਣ ਪ੍ਰਕਿਰਿਆ ਦੇ ਮਾਪਦੰਡ ਅਤੇ ਵੇਰਵੇ ਭੇਜਣ ਲਈ ਕਿਹਾ ਹੈ।

ਜਵਾਬ ਨਾ ਦੇਣ ਤੇ ਕਨੂੰਨੀ ਕਾਰਵਾਈ ਦੀ ਗੱਲ

ਇਸ ਦੇ ਨਾਲ ਹੀ ਰਾਜਪਾਲ ਨੇ ਪੱਤਰ ਵਿੱਚ ਇਹ ਵੀ ਜ਼ਿਕਰ ਕੀਤਾ ਕਿ ਇਸ ਤੋਂ ਪਹਿਲਾਂ ਵੀ ਗੰਭੀਰ ਮੁੱਦਿਆਂ ਨੂੰ ਲੈ ਕੇ ਜਵਾਬ ਮੰਗੇ ਗਏ ਸੀ, ਜਿਸ ਤੇ ਨਾ ਹੀ ਕੋਈ ਜਵਾਬ ਦਿੱਤਾ ਗਿਆ ਤੇ ਨਾ ਹੀ ਕੋਈ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆੰ ਨੂੰ ਸਕਾਲਰਸ਼ਿਪ ਨਾ ਵੰਡਣ ਨੂੰ ਲੈ ਕੇ ਵੀ ਸਵਾਲ ਕੀਤਾ ਹੈ।

ਅੱਗੇ ਪੱਤਰ ਵਿੱਚ ਰਾਜਪਾਲ ਨੇ ਲਿਖਿਆ ਕਿ ਜੋ ਸਾਰੀ ਜਾਣਕਾਰੀ ਉਹਨਾਂ ਦੁਆਰਾ ਮੰਗੀ ਗਈ ਹੈ, ਘੱਟੋ-ਘੱਟ 15 ਦਿਨਾਂ ਦੇ ਅੰਦਰ ਇਸ ਦਾ ਜਵਾਬ ਦਿੱਤਾ ਜਾਵੇ, ਜੇਕਰ ਨਿਰਧਾਰਤ ਸਮੇਂ ਦੇ ਅੰਦਰ ਇਹ ਜਾਣਕਾਰੀ ਪ੍ਰਦਾਨ ਨਹੀਂ ਕੀਤੀ ਗਈ ਤਾਂ ਅਗਲੀ ਕਾਰਵਾਈ ਲਈ ਉਹ ਕਾਨੂੰਨੀ ਸਲਾਹ ਲੈਣਗੇ, ਕਿਉਂਕਿ ਸੰਵਿਧਾਨ ਦੀ ਰੱਖਿਆ ਕਰਨ ਲਈ ਉਹ ਪਾਬੰਦ ਹਾਂ।

Exit mobile version