ਸੂਬੇ ਭਰ ਦੇ ਆਂਗਨਵਾੜੀ ਕੇਂਦਰ ਬੰਦ, ਠੰਡ ਕਾਰਨ ਸਰਕਾਰ ਨੇ 14 ਤੱਕ ਛੁੱਟੀਆਂ ਐਲਾਨੀਆਂ
ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਨੂੰ ਛੁੱਟੀਆਂ ਦੌਰਾਨ 3-6 ਸਾਲ ਦੀ ਉਮਰ ਦੇ ਬੱਚਿਆਂ ਨੂੰ ਟੇਕ ਹੋਮ ਰਾਸ਼ਨ ਮੁਹੱਈਆ ਕਰਵਾਉਣ ਦੀ ਵੀ ਹਦਾਇਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਕਿ ਪ੍ਰੀ-ਸਕੂਲ ਸਿੱਖਿਆ ਤੋਂ ਇਲਾਵਾ ਹੋਰ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਪਹਿਲਾਂ ਵਾਂਗ ਹੀ ਦਿੱਤਾ ਜਾਵੇ।
ਪੰਜਾਬ (Punjab) ਸਰਕਾਰ ਨੇ ਸੂਬੇ ਦੇ ਆਂਗਣਵਾੜੀ ਕੇਂਦਰਾਂ ਵਿੱਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਲਈ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਸਰਦੀ ਦੇ ਮੌਸਮ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਸ਼ੁੱਕਰਵਾਰ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਦੀ ਦੇ ਮੌਸਮ ਕਾਰਨ ਛੋਟੇ ਬੱਚਿਆਂ ਦਾ ਆਂਗਣਵਾੜੀ ਕੇਂਦਰਾਂ ‘ਚ ਪਹੁੰਚ ਪਾਉਣਾ ਬਹੁਤ ਮੁਸ਼ਕਿਲ ਹੋ ਰਿਹਾ ਹੈ। ਇਸ ਸਰਦੀ ਦੇ ਮੌਸਮ ਨੂੰ ਧਿਆਨ ‘ਚ ਰੱਖਦਿਆਂ ਪੰਜਾਬ ਸਰਕਾਰ ਨੇ ਆਂਗਣਵਾੜੀ ਕੇਂਦਰਾਂ ਵਿੱਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ 14 ਜਨਵਰੀ ਤੱਕ ਛੁੱਟੀ ਦਿੱਤੀ ਹੈ।
ਡਾ. ਬਲਜੀਤ ਕੌਰ (Baljit Kaur) ਨੇ ਆਂਗਣਵਾੜੀ ਵਰਕਰਾਂ ਨੂੰ ਛੁੱਟੀਆਂ ਦੌਰਾਨ 3-6 ਸਾਲ ਦੀ ਉਮਰ ਦੇ ਬੱਚਿਆਂ ਨੂੰ ਟੇਕ ਹੋਮ ਰਾਸ਼ਨ ਮੁਹੱਈਆ ਕਰਵਾਉਣ ਦੀ ਵੀ ਹਦਾਇਤ ਦਿੱਤੀ। ਉਨ੍ਹਾਂ ਨੇ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤ ਦਿੱਤੀ ਹੈ ਕਿ ਉਹ ਆਪਣੇ ਅਧੀਨ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਬਾਰੇ ਰੋਜ਼ਾਨਾ ਰਿਪੋਰਟਿੰਗ ਕਰਨ। ਨਾਲ ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਕਿ ਪ੍ਰੀ-ਸਕੂਲ ਸਿੱਖਿਆ ਤੋਂ ਇਲਾਵਾ ਹੋਰ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਪਹਿਲਾਂ ਵਾਂਗ ਹੀ ਦਿੱਤਾ ਜਾਵੇ।
ਦੱਸ ਦਈਏ ਕਿ ਪੰਜਾਬ ਸਮੇਤ ਪੂਰੇ ਉਤਰ ਭਾਰਤ ‘ਚ ਠੰਡ ਆਪਣੇ ਸਿਖ਼ਰ ‘ਤੇ ਹੈ। ਸਘਣੀ ਧੁੰਦ ਅਤੇ ਠੰਡ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਾਕਟਰਾਂ ਨੇ ਇਸ ਠੰਡ ਦੇ ਮੌਸਮ ਚ ਉਚੇਚੇ ਤੌਰ ਤੇ ਪ੍ਰਬੰਧ ਕਰਨ ਲਈ ਕਿਹਾ ਹੈ। ਮੌਸਮ ਵਿਭਾਗ ਨੇ ਵੀ ਇਸ ਠੰਡ ਚ ਲੋਕਾਂ ਨੂੰ ਘਰ ਰਹਿਣ ਅਤੇ ਠੰਡ ਦੌਰਾਨ ਕਿਤੇ ਬਾਹਰ ਨਿਕਲਣ ਤੋਂ ਰੋਕਿਆ ਹੈ। ਠੰਡ ਦੀ ਗੱਲ ਕਰੀਏ ਤਾਂ ਸੂਬੇ ਚ ਘੱਟ ਤੋਂ ਘੱਟ 4 ਡਿਗਰੀ ਤਾਪਮਾਨ ਦੇਖਣ ਨੂੰ ਮਿਲ ਰਿਹਾ ਹੈ । ਪਹਾੜੀ ਇਲਾਕਿਆਂ ਵੱਲੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਇਹ ਠੰਡ ਵੱਧ ਰਹੀ ਹੈ।
ਇਹ ਵੀ ਪੜ੍ਹੋ