AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CM Announcement: PSEB ਦੇ 12ਵੀਂ ਦੇ ਟਾਪਰ ਵਿਦਿਆਰਥੀਆਂ ਲਈ ਐਲਾਨ, ਪੰਜਾਬ ਸਰਕਾਰ ਦੇਵੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

ਪੰਜਾਬ ਸਰਕਾਰ ਵੱਲੋਂ 12ਵੀਂ ਦੇ ਟਾਪਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਣ ਸਬੰਧੀ ਐਲਾਨ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ।

CM Announcement: PSEB ਦੇ 12ਵੀਂ ਦੇ ਟਾਪਰ ਵਿਦਿਆਰਥੀਆਂ ਲਈ ਐਲਾਨ, ਪੰਜਾਬ ਸਰਕਾਰ ਦੇਵੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ
tv9-punjabi
| Updated On: 25 May 2023 08:50 AM IST
Share
CM Announcement: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ 12ਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਨੇ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ।

CM ਭਗਵੰਤ ਮਾਨ ਨੇ ਸਾਰੇ ਬੱਚਿਆਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਲੜਕੀਆਂ ਨੇ ਇੱਕ ਵਾਰ ਫਿਰ ਪ੍ਰੀਖਿਆ ਵਿੱਚ ਮੂਹਰਲੇ ਸਥਾਨ ਹਾਸਲ ਕਰਕੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਇਨ੍ਹਾਂ ਪ੍ਰੀਖਿਆਵਾਂ (Exams) ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਨੇ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸੀਐੱਮ ਭਗਵੰਤ ਮਾਨ ਨੇ ਪ੍ਰੀਖਿਆ ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਨ੍ਹਾਂ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਇਮਤਿਹਾਨਾਂ ਵਿੱਚ ਕਾਮਯਾਬ ਹੋਣ ਲਈ ਅਣਥੱਕ ਮਿਹਨਤ ਤੇ ਲਗਨ ਨਾਲ ਆਪਣਾ ਨਾਮ ਚਮਕਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਹੱਤਵਪੂਰਨ ਦਿਨ ਹੈ, ਜਿਸ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ।

ਇਹ ਵਿਦਿਆਰਥੀ ਹੋਰਾਂ ਲਈ ਰੋਲ ਮਾਡਲ ਬਣਨਗੇ- CM

ਮੁੱਖ ਮੰਤਰੀ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ (Role Model) ਬਣਨਗੇ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਹਾਸਲ ਕਰਕੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਲਈ ਸਕੂਲੀ ਸਿੱਖਿਆ ਵਾਸਤੇ ਵਧੀਆ ਮਾਹੌਲ ਦੇਣ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫ਼ਲ ਹੋ ਸਕਣ। ਸੀਐੱਮ ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨਕਦ ਇਨਾਮ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨਗੇ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਆਪਣਾ ਮੁਕਾਮ ਬਣਾਉਣ ਦੇ ਯੋਗ ਬਣਾਉਣਗੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...