CM Announcement: PSEB ਦੇ 12ਵੀਂ ਦੇ ਟਾਪਰ ਵਿਦਿਆਰਥੀਆਂ ਲਈ ਐਲਾਨ, ਪੰਜਾਬ ਸਰਕਾਰ ਦੇਵੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

Updated On: 

25 May 2023 08:50 AM

ਪੰਜਾਬ ਸਰਕਾਰ ਵੱਲੋਂ 12ਵੀਂ ਦੇ ਟਾਪਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਣ ਸਬੰਧੀ ਐਲਾਨ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ।

CM Announcement: PSEB ਦੇ 12ਵੀਂ ਦੇ ਟਾਪਰ ਵਿਦਿਆਰਥੀਆਂ ਲਈ ਐਲਾਨ, ਪੰਜਾਬ ਸਰਕਾਰ ਦੇਵੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ
Follow Us On

CM Announcement: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ 12ਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਨੇ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ।

CM ਭਗਵੰਤ ਮਾਨ ਨੇ ਸਾਰੇ ਬੱਚਿਆਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਲੜਕੀਆਂ ਨੇ ਇੱਕ ਵਾਰ ਫਿਰ ਪ੍ਰੀਖਿਆ ਵਿੱਚ ਮੂਹਰਲੇ ਸਥਾਨ ਹਾਸਲ ਕਰਕੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਇਨ੍ਹਾਂ ਪ੍ਰੀਖਿਆਵਾਂ (Exams) ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਨੇ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸੀਐੱਮ ਭਗਵੰਤ ਮਾਨ ਨੇ ਪ੍ਰੀਖਿਆ ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਨ੍ਹਾਂ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਇਮਤਿਹਾਨਾਂ ਵਿੱਚ ਕਾਮਯਾਬ ਹੋਣ ਲਈ ਅਣਥੱਕ ਮਿਹਨਤ ਤੇ ਲਗਨ ਨਾਲ ਆਪਣਾ ਨਾਮ ਚਮਕਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਹੱਤਵਪੂਰਨ ਦਿਨ ਹੈ, ਜਿਸ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ।

ਇਹ ਵਿਦਿਆਰਥੀ ਹੋਰਾਂ ਲਈ ਰੋਲ ਮਾਡਲ ਬਣਨਗੇ- CM

ਮੁੱਖ ਮੰਤਰੀ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ (Role Model) ਬਣਨਗੇ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਹਾਸਲ ਕਰਕੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਲਈ ਸਕੂਲੀ ਸਿੱਖਿਆ ਵਾਸਤੇ ਵਧੀਆ ਮਾਹੌਲ ਦੇਣ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫ਼ਲ ਹੋ ਸਕਣ। ਸੀਐੱਮ ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨਕਦ ਇਨਾਮ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨਗੇ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਆਪਣਾ ਮੁਕਾਮ ਬਣਾਉਣ ਦੇ ਯੋਗ ਬਣਾਉਣਗੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version