ਪੰਜਾਬ ‘ਚ 28 ਦਸੰਬਰ ਨੂੰ ਛੁੱਟੀ ਦਾ ਐਲਾਨ: ਸਰਕਾਰੀ ਦਫ਼ਤਰ ਤੇ ਸਕੂਲ ਰਹਿਣਗੇ ਬੰਦ; ਸ਼ਹੀਦ ਸਭਾ ਸਬੰਧੀ ਲਿਆ ਗਿਆ ਫੈਸਲਾ

tv9-punjabi
Updated On: 

29 Nov 2023 19:30 PM IST

Holiday on 28th December: ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 28 ਦਸੰਬਰ ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਦੀ ਵਿਆਖਿਆ ਅਧੀਨ ਵੀ ਛੁੱਟੀ ਐਲਾਨੀ ਗਈ ਹੈ।

ਪੰਜਾਬ ਚ 28 ਦਸੰਬਰ ਨੂੰ ਛੁੱਟੀ ਦਾ ਐਲਾਨ: ਸਰਕਾਰੀ ਦਫ਼ਤਰ ਤੇ ਸਕੂਲ ਰਹਿਣਗੇ ਬੰਦ; ਸ਼ਹੀਦ ਸਭਾ ਸਬੰਧੀ ਲਿਆ ਗਿਆ ਫੈਸਲਾ

ਪੰਜਾਬ 'ਚ ਬੰਦ ਰਹਿਣਗੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ

Follow Us On

ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਸ਼ਹੀਦ ਸਭਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਸਮੂਹ ਸਰਕਾਰੀ ਦਫ਼ਤਰ, ਨਗਰ ਨਿਗਮ, ਬੋਰਡ, ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ 28 ਦਸੰਬਰ (ਵੀਰਵਾਰ) ਨੂੰ ਪੂਰਨ ਤੌਰ ‘ਤੇ ਬੰਦ ਰਹਿਣਗੇ।

ਇਸ ਸਬੰਧੀ ਹਰ ਜ਼ਿਲ੍ਹੇ ਦੇ ਡੀਸੀ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।