AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗਊ ਭਲਾਈ ਲਈ ₹100 ਕਰੋੜ ਦਾ ਫੰਡ… 600 ਗਊਸ਼ਾਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੂਬੇ ਦੀਆਂ ਗਊਸ਼ਾਲਾਵਾਂ ਦੀ ਸਾਂਭ-ਸੰਭਾਲ ਅਤੇ ਵਿਕਾਸ ਲਈ 100 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਚੰਡੀਗੜ੍ਹ ਵਿਖੇ ਆਯੋਜਿਤ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ।

ਗਊ ਭਲਾਈ ਲਈ ₹100 ਕਰੋੜ ਦਾ ਫੰਡ... 600 ਗਊਸ਼ਾਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
tv9-punjabi
| Updated On: 27 Nov 2026 18:32 PM IST
Share
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੂਬੇ ਦੀਆਂ ਗਊਸ਼ਾਲਾਵਾਂ ਦੀ ਸਾਂਭ-ਸੰਭਾਲ ਅਤੇ ਵਿਕਾਸ ਲਈ 100 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਚੰਡੀਗੜ੍ਹ ਵਿਖੇ ਆਯੋਜਿਤ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕੋਲ ਸੂਬੇ ਭਰ ਦੀਆਂ 500 ਗਊਸ਼ਾਲਾਵਾਂ ਅਤੇ 20 ਪਸ਼ੂ ਪਾਲਣ ਛੱਪੜ ਰਜਿਸਟਰਡ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੀ ਗਈ ਇਹ ਰਾਸ਼ੀ ਇਨ੍ਹਾਂ ਸਾਰੀਆਂ ਸੰਸਥਾਵਾਂ ਨੂੰ ਵੱਡੀ ਰਾਹਤ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਦੇ ਬਿੱਲ ਪੂਰੀ ਤਰ੍ਹਾਂ ਮੁਫ਼ਤ ਕਰ ਦਿੱਤੇ ਹਨ ਅਤੇ ਜਿਨ੍ਹਾਂ ਗਊਸ਼ਾਲਾਵਾਂ ਦੇ ਪੁਰਾਣੇ ਬਿੱਲ ਬਕਾਇਆ ਸਨ, ਉਨ੍ਹਾਂ ਨੂੰ ਵੀ ਮੁਆਫ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ ਨਾਲ ਪੇਂਡੂ ਖੇਤਰਾਂ ਵਿੱਚ ਸਥਿਤ ਗਊਸ਼ਾਲਾਵਾਂ ਨੂੰ ਵਿਸ਼ੇਸ਼ ਤੌਰ ‘ਤੇ ਵੱਡਾ ਲਾਭ ਮਿਲੇਗਾ, ਕਿਉਂਕਿ ਪਹਿਲਾਂ ਸਰਕਾਰ ਸਿਰਫ਼ ਸ਼ਹਿਰੀ ਖੇਤਰਾਂ ਦੀਆਂ ਗਊਸ਼ਾਲਾਵਾਂ ਨੂੰ ਹੀ ਫੰਡ ਮੁਹੱਈਆ ਕਰਵਾਉਂਦੀ ਸੀ, ਪਰ ਹੁਣ ਇਸ ਦਾ ਘੇਰਾ ਪੇਂਡੂ ਇਲਾਕਿਆਂ ਤੱਕ ਵਧਾ ਦਿੱਤਾ ਗਿਆ ਹੈ।

ਪ੍ਰਤੀ ਪਸ਼ੂ 4,538 ਰੁਪਏ ਦੀ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ

ਅਮਨ ਅਰੋੜਾ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਸਰਕਾਰ ਵੱਲੋਂ ਸ਼ਹਿਰੀ ਖੇਤਰਾਂ ਦੀਆਂ 228 ਗਊਸ਼ਾਲਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਸੀ, ਪਰ ਹੁਣ ਪੇਂਡੂ ਖੇਤਰਾਂ ਦੀਆਂ 272 ਗਊਸ਼ਾਲਾਵਾਂ ਨੂੰ ਵੀ ਇਹ ਫੰਡ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਸ਼ੂਆਂ ਦੀ ਬਿਹਤਰ ਦੇਖਭਾਲ ਲਈ ਇਹ ਰਾਸ਼ੀ ਅਲਾਟ ਕੀਤੀ ਗਈ ਹੈ, ਜਿਸ ਤਹਿਤ ਪ੍ਰਤੀ ਪਸ਼ੂ 4,538 ਰੁਪਏ ਦਿੱਤੇ ਜਾਣਗੇ।

ਗਊਸ਼ਾਲਾ ਸੰਚਾਲਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਇਹ ਫੰਡ ਨਗਰ ਨਿਗਮ ਕਮਿਸ਼ਨਰਾਂ ਰਾਹੀਂ ਅਤੇ ਪੇਂਡੂ ਖੇਤਰਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (DC) ਰਾਹੀਂ ਵੰਡਿਆ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬੇ ਦੀਆਂ ਸਾਰੀਆਂ ਰਜਿਸਟਰਡ ਗਊਸ਼ਾਲਾਵਾਂ ਨੂੰ ਇਹ ਰਾਸ਼ੀ ਅਗਲੇ ਦੋ ਦਿਨਾਂ ਦੇ ਅੰਦਰ-ਅੰਦਰ ਜਾਰੀ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਗਊਸ਼ਾਲਾ ਸੰਚਾਲਕਾਂ ਵੱਲੋਂ ਲੰਬੇ ਸਮੇਂ ਤੋਂ ਇਸ ਵਿੱਤੀ ਮਦਦ ਦੀ ਮੰਗ ਕੀਤੀ ਜਾ ਰਹੀ ਸੀ। ਅਮਨ ਅਰੋੜਾ ਨੇ ਕਿਹਾ ਕਿ ਗਊਸ਼ਾਲਾਵਾਂ ਵਿੱਚ ਫੰਡਾਂ ਦੀ ਕਾਫ਼ੀ ਘਾਟ ਚੱਲ ਰਹੀ ਸੀ ਅਤੇ ਬੀਤੇ ਦਿਨੀਂ ਜਲੰਧਰ ਵਿਖੇ ਕੁਝ ਸਮਾਜਿਕ ਸੰਗਠਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਇਸ ਸਮੱਸਿਆ ਤੋਂ ਜਾਣੂ ਕਰਵਾਇਆ ਸੀ। ਸੰਗਠਨਾਂ ਨੇ ਦੱਸਿਆ ਸੀ ਕਿ ਸ਼ਹਿਰੀ ਖੇਤਰਾਂ ਦੀਆਂ ਗਊਸ਼ਾਲਾਵਾਂ ਤਾਂ ਲੋਕਾਂ ਵੱਲੋਂ ਦਿੱਤੇ ਜਾਂਦੇ ਦਾਨ ਨਾਲ ਚੱਲ ਰਹੀਆਂ ਹਨ, ਪਰ ਪੇਂਡੂ ਖੇਤਰਾਂ ਵਿੱਚ ਸਥਿਤੀ ਕਾਫ਼ੀ ਗੰਭੀਰ ਬਣੀ ਹੋਈ ਹੈ। ਸਰਕਾਰ ਵੱਲੋਂ ਜਾਰੀ ਕੀਤੀ ਜਾ ਰਹੀ ਇਹ 100 ਕਰੋੜ ਰੁਪਏ ਦੀ ਰਾਸ਼ੀ ਸੂਬੇ ਦੇ ਕਰੀਬ 22 ਲੱਖ ਪਸ਼ੂਆਂ ਦੀ ਸੇਵਾ-ਸੰਭਾਲ ਲਈ ਵਰਤੀ ਜਾਵੇਗੀ।

Follow Us
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ...
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ... ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ...  ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ...
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...