ਗਊ ਭਲਾਈ ਲਈ ₹100 ਕਰੋੜ ਦਾ ਫੰਡ… 600 ਗਊਸ਼ਾਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੂਬੇ ਦੀਆਂ ਗਊਸ਼ਾਲਾਵਾਂ ਦੀ ਸਾਂਭ-ਸੰਭਾਲ ਅਤੇ ਵਿਕਾਸ ਲਈ 100 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਚੰਡੀਗੜ੍ਹ ਵਿਖੇ ਆਯੋਜਿਤ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ।
ਪ੍ਰਤੀ ਪਸ਼ੂ 4,538 ਰੁਪਏ ਦੀ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ
ਅਮਨ ਅਰੋੜਾ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਸਰਕਾਰ ਵੱਲੋਂ ਸ਼ਹਿਰੀ ਖੇਤਰਾਂ ਦੀਆਂ 228 ਗਊਸ਼ਾਲਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਸੀ, ਪਰ ਹੁਣ ਪੇਂਡੂ ਖੇਤਰਾਂ ਦੀਆਂ 272 ਗਊਸ਼ਾਲਾਵਾਂ ਨੂੰ ਵੀ ਇਹ ਫੰਡ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਸ਼ੂਆਂ ਦੀ ਬਿਹਤਰ ਦੇਖਭਾਲ ਲਈ ਇਹ ਰਾਸ਼ੀ ਅਲਾਟ ਕੀਤੀ ਗਈ ਹੈ, ਜਿਸ ਤਹਿਤ ਪ੍ਰਤੀ ਪਸ਼ੂ 4,538 ਰੁਪਏ ਦਿੱਤੇ ਜਾਣਗੇ।ਗਊਸ਼ਾਲਾ ਸੰਚਾਲਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ
ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਇਹ ਫੰਡ ਨਗਰ ਨਿਗਮ ਕਮਿਸ਼ਨਰਾਂ ਰਾਹੀਂ ਅਤੇ ਪੇਂਡੂ ਖੇਤਰਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (DC) ਰਾਹੀਂ ਵੰਡਿਆ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬੇ ਦੀਆਂ ਸਾਰੀਆਂ ਰਜਿਸਟਰਡ ਗਊਸ਼ਾਲਾਵਾਂ ਨੂੰ ਇਹ ਰਾਸ਼ੀ ਅਗਲੇ ਦੋ ਦਿਨਾਂ ਦੇ ਅੰਦਰ-ਅੰਦਰ ਜਾਰੀ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਗਊਸ਼ਾਲਾ ਸੰਚਾਲਕਾਂ ਵੱਲੋਂ ਲੰਬੇ ਸਮੇਂ ਤੋਂ ਇਸ ਵਿੱਤੀ ਮਦਦ ਦੀ ਮੰਗ ਕੀਤੀ ਜਾ ਰਹੀ ਸੀ। ਅਮਨ ਅਰੋੜਾ ਨੇ ਕਿਹਾ ਕਿ ਗਊਸ਼ਾਲਾਵਾਂ ਵਿੱਚ ਫੰਡਾਂ ਦੀ ਕਾਫ਼ੀ ਘਾਟ ਚੱਲ ਰਹੀ ਸੀ ਅਤੇ ਬੀਤੇ ਦਿਨੀਂ ਜਲੰਧਰ ਵਿਖੇ ਕੁਝ ਸਮਾਜਿਕ ਸੰਗਠਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਇਸ ਸਮੱਸਿਆ ਤੋਂ ਜਾਣੂ ਕਰਵਾਇਆ ਸੀ। ਸੰਗਠਨਾਂ ਨੇ ਦੱਸਿਆ ਸੀ ਕਿ ਸ਼ਹਿਰੀ ਖੇਤਰਾਂ ਦੀਆਂ ਗਊਸ਼ਾਲਾਵਾਂ ਤਾਂ ਲੋਕਾਂ ਵੱਲੋਂ ਦਿੱਤੇ ਜਾਂਦੇ ਦਾਨ ਨਾਲ ਚੱਲ ਰਹੀਆਂ ਹਨ, ਪਰ ਪੇਂਡੂ ਖੇਤਰਾਂ ਵਿੱਚ ਸਥਿਤੀ ਕਾਫ਼ੀ ਗੰਭੀਰ ਬਣੀ ਹੋਈ ਹੈ। ਸਰਕਾਰ ਵੱਲੋਂ ਜਾਰੀ ਕੀਤੀ ਜਾ ਰਹੀ ਇਹ 100 ਕਰੋੜ ਰੁਪਏ ਦੀ ਰਾਸ਼ੀ ਸੂਬੇ ਦੇ ਕਰੀਬ 22 ਲੱਖ ਪਸ਼ੂਆਂ ਦੀ ਸੇਵਾ-ਸੰਭਾਲ ਲਈ ਵਰਤੀ ਜਾਵੇਗੀ।Loading...
Unable to load recommendations.
Follow Us
