ਪੰਜਾਬ ਸਰਕਾਰ ਸੁਪਰੀਮ ਕੋਰਟ ਪਹੁੰਚੀ, ਹਾਈ ਕੋਰਟ ਦੇ CBI ਜਾਂਚ ਦੇ ਹੁਕਮ ਨੂੰ ਚੁਣੌਤੀ, ED ਦੀ DGP ਪੱਤਰ ਨਾਲ ਜੁੜਿਆ ਹੈ ਮਾਮਲਾ

Updated On: 

06 Oct 2026 19:00 PM IST

Punjab Government Challenges HC Order: ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਭੇਜੇ ਗਏ ਪੱਤਰ ਨਾਲ ਸਬੰਧਤ ਹੈ। ਹਾਈ ਕੋਰਟ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦੇ ਹੁਕਮ ਦਿੱਤੇ ਸਨ। ਇਸ ਹੁਕਮ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।

ਪੰਜਾਬ ਸਰਕਾਰ ਸੁਪਰੀਮ ਕੋਰਟ ਪਹੁੰਚੀ, ਹਾਈ ਕੋਰਟ ਦੇ CBI ਜਾਂਚ ਦੇ ਹੁਕਮ ਨੂੰ ਚੁਣੌਤੀ, ED ਦੀ DGP ਪੱਤਰ ਨਾਲ ਜੁੜਿਆ ਹੈ ਮਾਮਲਾ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਲਿਖੇ ਪੱਤਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਦੁਆਰਾ ਕਰਵਾਉਣ ਦੇ ਹੁਕਮ ਦਿੱਤੇ ਸਨ। ਰਾਜ ਸਰਕਾਰ ਨੇ ਇਸ ਹੁਕਮ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ।

ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਹੁਣ ਸੁਪਰੀਮ ਕੋਰਟ ਵਿੱਚ ਹੋਵੇਗੀ।

ਸੀਬੀਆਈ ਨੂੰ ਸੌਂਪੀ ਗਈ ਹੈ ਜਾਂਚ

ਮੁੱਖ ਮੰਤਰੀ ਦਫ਼ਤਰ (CMO) ਨਾਲ ਜੁੜੇ ਵਿਅਕਤੀਆਂ ਵਿਰੁੱਧ ਕਥਿਤ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਨੂੰ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪ ਦਿੱਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ CBI ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਡੀਜੀਪੀ ਨੂੰ ਭੇਜੇ ਗਏ ਪੱਤਰਾਂ ਦੇ ਮਾਮਲੇ ਦੀ ਜਾਂਚ ਕਰਨ ਅਤੇ ਕੇਸ ਦਰਜ ਕਰਨ ਦਾ ਹੁਕਮ ਦਿੱਤਾ ਸੀ। ਅਦਾਲਤ ਨੇ CBI ਨੂੰ ਦੋ ਮਹੀਨਿਆਂ ਦੇ ਅੰਦਰ ਆਪਣੀ ਜਾਂਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ।

ਸੀਐਮ ਮਾਨ ਆਰੋਪਾਂ ਨੂੰ ਦੱਸ ਚੁੱਕੇ ਹਨ ਬੇਬੁਨਿਆਦ

ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਈਡੀ ਵੱਲੋਂ ਲਗਾਏ ਇਲਜ਼ਾਮਾਂ ਨੂੰ ਬੇਬੁਨਿਆਦ ਦੱਸ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਤੋਂ ਇਮਾਨਦਾਰੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਤੇ ਇਲਜ਼ਾਮ ਉਨ੍ਹਾਂ ਦੀ ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਲਗਾਏ ਜਾ ਰਹੇ ਹਨ। ਉੱਥੇ ਹੀ, ਰਾਜਬੀਰ ਸਿੰਘ ਘੁੰਮਣ ਨੇ ਵੀ ਆਪਣੇ ਖ਼ਿਲਾਫ਼ ਲਗਾਏ ਇਲਜ਼ਾਮਾਂ ਤੇ ਸਬੂਤ ਜਨਤਕ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਉਨ੍ਹਾਂ ਖ਼ਿਲਾਫ਼ ਕੋਈ ਠੋਸ ਸਬੂਤ ਹਨ ਤਾਂ ਉਨ੍ਹਾਂ ਨੂੰ ਜਨਤਕ ਕੀਤਾ ਜਾਵੇ, ਨਹੀਂ ਤਾਂ ਇਲਜ਼ਾਮ ਲਗਾਉਣ ਵਾਲਿਆਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਿਵੇਂ ਹਾਈਕੋਰਟ ਪਹੁੰਚਿਆ ਮਾਮਲਾ?

ਹਾਈ ਕੋਰਟ ਨੇ ਇਹ ਹੁਕਮ ਐਡਵੋਕੇਟ ਨਿਖਿਲ ਸਰਾਫ ਵੱਲੋਂ ਦਾਇਰ ਜਨਹਿੱਤ ਪਟੀਸ਼ਨ ਤੋਂ ਬਾਅਦ ਜਾਰੀ ਕੀਤਾ, ਜਿਸ ਵਿੱਚ ਈਡੀ ਵੱਲੋਂ ਪੰਜਾਬ ਪੁਲਿਸ ਨੂੰ ਭੇਜੇ ਗਏ ਪੱਤਰਾਂ ਦੇ ਆਧਾਰ ‘ਤੇ ਸੁਤੰਤਰ ਜਾਂਚ ਦੀ ਮੰਗ ਕੀਤੀ ਗਈ ਸੀ। ਇਹ ਮਾਮਲਾ ਈਡੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ, ਰਾਜਬੀਰ ਸਿੰਘ ਘੁੰਮਣ, ਅਤੇ ਉਨ੍ਹਾਂ ਦੇ ਸਾਥੀਆਂ, ਨਿਤਿਨ ਗੋਹਲ ਅਤੇ ਬੀਰ ਦਵਿੰਦਰ ਖਿਲਾਫ ਲਗਾਏ ਗਏ ਕਥਿਤ ਇਲਜ਼ਾਮਾ ਨਾਲ ਸਬੰਧਤ ਹੈ।

ਈਡੀ ਦਾ ਆਰੋਪ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਸਰਕਾਰੀ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਪ੍ਰਭਾਵਿਤ ਕਰਨ, ਸਰਕਾਰੀ ਕੰਮਕਾਜ ਅਤੇ ਟੈਂਡਰ ਪ੍ਰਕਿਰਿਆ ਵਿੱਚ ਦਖਲਅੰਦਾਜ਼ੀ ਕੀਤੀ। ਸਰਕਾਰ ਹੁਣ ਇਨ੍ਹਾਂ ਆਰੋਪਾਂ ਦਾ ਜਵਾਬ ਸੁਪਰੀਮ ਕੋਰਟ ਵਿੱਚ ਦੇਣ ਜਾ ਰਹੀ ਹੈ।

Loading...
Unable to load recommendations.
Follow Us