ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਪੰਜਾਬ ਦੇ 15 ਸਕੂਲਾਂ ਵਿੱਚ ਸਾਇੰਸ ਅਤੇ ਕਾਮਰਸ ਬਲਾਕ ਬਣਾਉਣ ਵਾਸਤੇ 4.53 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ:ਬੈਂਸ

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਸਕੂਲਾਂ ਦੇ ਸੁਧਾਰ ਵਾਸਤੇ ਲਗਾਤਾਰ ਯਤਨਸ਼ੀਲ ਹਨ ਅਤੇ ਉਹਨਾਂ ਦਾ ਨਿਸ਼ਾਨਾ ਹੈ ਕਿ ਪੰਜਾਬ ਵਿੱਚ ਅਜਿਹਾ ਸਿੱਖਿਆ ਸਿਸਟਮ ਵਿਕਸਿਤ ਹੋਵੇ ਜਿੱਥੇ ਗਰੀਬ ਆਰਥਿਕਤਾ ਕਰਕੇ ਸਿੱਖਿਆ ਤੋਂ ਕੋਈ ਵੀ ਬੱਚਾ ਵਾਂਝਾ ਨਾਂ ਰਹੇ।

ਪੰਜਾਬ ਦੇ 15 ਸਕੂਲਾਂ ਵਿੱਚ ਸਾਇੰਸ ਅਤੇ ਕਾਮਰਸ ਬਲਾਕ ਬਣਾਉਣ ਵਾਸਤੇ 4.53 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ:ਬੈਂਸ
Follow Us
tv9-punjabi
| Published: 24 Jan 2023 22:51 PM

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੂਬੇ ਦੇ 15 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਚਾਲੂ ਕੀਤੇ ਗਏ ਸਾਇੰਸ ਅਤੇ ਕਾਮਰਸ ਗਰੁੱਪਾਂ ਦੇ ਨਵੇਂ ਵਿੱਦਿਅਕ ਬਲਾਕ ਬਣਾਉਣ ਵਾਸਤੇ 4.53 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਨੂੰ ਪੂਰੇ ਦੇਸ਼ ਵਿੱਚੋਂ ਨੰਬਰ ਇੱਕ ਬਣਾਉਣ ਦਾ ਹੈ,ਜਿਸਦੀ ਪੂਰਤੀ ਵਾਸਤੇ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਲਿਆਉਣ ਅਤੇ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਜਾਰੀ ਹੈ।

ਬੈਂਸ ਨੇ ਦੱਸਿਆ ਕਿ ਸੂਬੇ ਦੇ 12 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੇਂ ਸਾਇੰਸ ਗਰੁੱਪ ਚਾਲੂ ਕੀਤੇ ਗਏ ਹਨ ਜਿੰਨਾਂ ਵਿੱਚ ਜਿਲਾ ਬਠਿੰਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੱਦਾ ਅਤੇ ਕੰਨਿਆਂ ਸਕੂਲ ਮੰਡੀ ਕਲਾਂ, ਜਿਲਾ ਫਾਜਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੰਡਲ ਅਤੇ ਧਰਪਮੁਰਾ, ਜਿਲਾ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸਾੜਾ, ਜਿਲਾ ਮਾਨਸਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੇਟਾ ਕੁੜੀਆਂ, ਝੁਨੀਰ, ਖਿਆਲਾ ਕਲਾਂ ਕੁੜੀਆਂ ਅਤੇ ਕਰੰਡੀ, ਜਿਲਾ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ-ਸ਼ਤਰਾਣਾ, ਜਿਲਾ ਸੰਗਰੂਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਣਕ ਕੁੜੀਆਂ ਅਤੇ ਜਿਲਾ ਤਰਨਤਾਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ ਕੁੜੀਆਂ ਨੂੰ ਸਾਇੰਸ ਬਲਾਕ ਦੇ ਨਿਰਮਾਣ ਵਾਸਤੇ 33 ਲੱਖ ਰੁਪਏ ਪ੍ਰਤੀ ਸਕੂਲ ਦੀ ਰਾਸ਼ੀ ਮਨਜ਼ੂਰ ਕਰਕੇ ਕੁੱਲ 3.96 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ ਲੜਕੀਆਂ, ਜਿਲਾ ਫਾਜਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਲਰ ਖੇੜਾ ਅਤੇ ਜਿਲਾ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ-ਸ਼ਤਰਾਣਾ ਵਿੱਚ ਕਾਮਰਸ ਬਲਾਕਾਂ ਦੀ ਉਸਾਰੀ ਵਾਸਤੇ 19.15 ਲੱਖ ਰੁਪਏ ਪ੍ਰਤੀ ਸਕੂਲ ਦੀ ਰਾਸ਼ੀ ਮਨਜ਼ੂਰ ਕਰਕੇ ਕੁੱਲ 57.45 ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਸਕੂਲਾਂ ਦੇ ਸੁਧਾਰ ਵਾਸਤੇ ਲਗਾਤਾਰ ਯਤਨਸ਼ੀਲ ਹਨ ਅਤੇ ਉਹਨਾਂ ਦਾ ਨਿਸ਼ਾਨਾ ਹੈ ਕਿ ਪੰਜਾਬ ਵਿੱਚ ਅਜਿਹਾ ਸਿੱਖਿਆ ਸਿਸਟਮ ਵਿਕਸਿਤ ਹੋਵੇ ਜਿੱਥੇ ਗਰੀਬ ਆਰਥਿਕਤਾ ਕਰਕੇ ਸਿੱਖਿਆ ਤੋਂ ਕੋਈ ਵੀ ਬੱਚਾ ਵਾਂਝਾ ਨਾਂ ਰਹੇ।

ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...