DSP ਕ੍ਰਾਈਮ ਰਿਸ਼ਵਤ ਮਾਮਲੇ ‘ਚ ਗ੍ਰਿਫ਼ਤਾਰ, ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਦੀ ਇੱਕ ਹੋਰ ਕਾਰਵਾਈ
DSP Crime Arrested: ਜਾਣਕਾਰੀ ਮੁਤਾਬਕ ਜਦੋਂ ਡੀਐਸਪੀ ਦੇ ਖਿਲਾਫ਼ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਦਰਜ ਹੋਈ ਤਾਂ ਉਸ ਨੇ ਇਸ ਸ਼ਿਕਾਇਤ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਲਈ ਉਸ ਨੇ 1 ਲੱਖ ਰੁਪਏ ਰਿਸ਼ਵਤ ਦੀ ਆਫ਼ਰ ਕੀਤੀ। ਪੁਲਿਸ ਨੇ ਡੀਐਸਪੀ ਦੇ ਖਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ। ਉੱਥੇ ਹੀ ਡੀਐਸਪੀ ਖਿਲਾਫ਼ ਵਿਭਾਗ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਿਲਾਫ਼ ਐਕਸ਼ਨ ਲੈਂਦੇ ਹੋਏ ਫਰੀਦਕੋਟ ਡੀਐਸਪੀ ਕ੍ਰਾਈਮ ਅਗੇਂਸਟ ਵੂਮੈਨ, ਰਾਜਨਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਨੇ ਆਪਣੇ ਖਿਲਾਫ਼ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਨੂੰ ਰੱਦ ਕਰਨ ਲਈ 1 ਲੱਖ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਉਹ ਇਸ ‘ਚ ਕਾਮਯਾਬ ਨਹੀਂ ਹੋ ਪਾਇਆ। ਉਸ ‘ਤੇ ਐਫਆਈਆਰ ਦਰਜ ਕਰਕੇ, ਗ੍ਰਿਫ਼ਤਾਰੀ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ੁਰੂ ਤੋਂ ਹੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ ਰਹੀ ਹੈ, ਜਿਸ ਤਹਿਤ ਇਹ ਕਾਰਵਾਈ ਕੀਤੀ ਗਈ।
ਜਾਣਕਾਰੀ ਮੁਤਾਬਕ ਜਦੋਂ ਡੀਐਸਪੀ ਦੇ ਖਿਲਾਫ਼ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਦਰਜ ਹੋਈ ਤਾਂ ਉਸ ਨੇ ਇਸ ਸ਼ਿਕਾਇਤ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਲਈ ਉਸ ਨੇ 1 ਲੱਖ ਰੁਪਏ ਰਿਸ਼ਵਤ ਦੀ ਆਫ਼ਰ ਕੀਤੀ। ਪੁਲਿਸ ਨੇ ਡੀਐਸਪੀ ਦੇ ਖਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ। ਉੱਥੇ ਹੀ ਡੀਐਸਪੀ ਖਿਲਾਫ਼ ਵਿਭਾਗ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।
ਜ਼ੀਰੋ ਟੋਲਰੈਂਸ ਨੀਤੀ ਤਹਿਤ ਪਹਿਲੇ 25 ਜੇਲ੍ਹ ਅਧਿਕਾਰੀ ਕੀਤੇ ਸਸਪੈਂਡ
ਪੰਜਾਬ ਦੀ ਮਾਨ ਸਰਕਾਰ ਨੇ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਨੂੰ ਲੈ ਵੀ ਬੀਤੀ ਦਿਨੀਂ ਵੱਡੀ ਕਾਰਵਾਈ ਕੀਤੀ ਸੀ। ਸਰਕਾਰ ਨੇ ਜੇਲ੍ਹਾਂ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ। ਜੇਲ੍ਹ ਵਿੱਚ ਕੰਮਕਾਜ ਨੂੰ ਬਿਹਤਰ ਬਣਾਉਣ ਲਈ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਦਰਅਸਲ, ਵੱਖ-ਵੱਖ ਜੇਲ੍ਹਾਂ ਦੇ 25 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਜੇਲ੍ਹਾਂ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਵੱਡੀ ਕਾਰਵਾਈ ਕੀਤੀ ਜਾ ਗਈ, ਜਿਸ ਦੇ ਤਹਿਤ 3 ਡਿਪਟੀ ਸੁਪਰਡੈਂਟ ਅਤੇ 2 ਸਹਾਇਕ ਸੁਪਰਡੈਂਟਾਂ ਸਮੇਤ 25 ਜੇਲ੍ਹ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਜੇਲ੍ਹ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਬਾਰੇ ਜਾਣਕਾਰੀ ਮਿਲ ਰਹੀ ਸੀ, ਜਿਸ ਤੋਂ ਬਾਅਦ ਸਰਕਾਰ ਚੌਕਸ ਹੋ ਗਈ।