Pension Scheme: ਪੰਜਾਬ ਵਿੱਚ ਲਾਗੂ ਹੋਵੇਗੀ ਪੁਰਾਣੀ ਪੈਨਸ਼ਨ ਸਕੀਮ, ਸਰਕਾਰ ਨੇ ਵਿੱਢੀ ਤਿਆਰੀ
Memorandum 'ਤੇ ਵਿਚਾਰ ਚਰਚਾ ਕਰਨ ਲਈ 16 ਮਾਰਚ ਨੂੰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਦੀ ਤੀਜੀ ਮੰਜਿਲ ਤੇ ਸਥਿਤ ਕਮਰਾ ਨੰਬਰ 15 ਵਿਚ ਦੁਪਹਿਰ ਬਾਰਾਂ ਵਜੇ ਇਕ ਮੀਟਿੰਗ ਰੱਖੀ ਗਈ ਹੈ।
Pension Scheme: ਪੰਜਾਬ ਵਿੱਚ ਲਾਗੂ ਹੋਵੇਗੀ ਪੁਰਾਣੀ ਪੈਨਸ਼ਨ ਸਕੀਮ, ਸਰਕਾਰ ਨੇ ਵਿੱਢੀ ਤਿਆਰੀ।
ਚੰਡੀਗੜ੍ਹ ਨਿਊਜ: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀਆਂ ਮੰਗਾਂ ਤੇ ਵਿਚਾਰ ਕਰਨ ਲਈ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ (Harpal Singh Cheema) ਵੱਲੋਂ ਇਕ ਮੀਟਿੰਗ ਰੱਖੀ ਗਈ ਹੈ। ਜਿਸ ਦੇ ਸਬੰਧ ਵਿਚ ਸਬੰਧਤ ਮਹਿਕਮੇ ਵੱਲੋਂ ਇਕ ਪੱਤਰ ਜਾਰੀ ਕਰਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਕਿਹਾ ਗਿਆ ਹੈ ਕਿ ਉਹ ਮਿਥੀ ਤਰੀਕ ਨੂੰ ਦੱਸੇ ਗਏ ਸਥਾਨ ਤੇ ਪਹੁੰਚਣ । ਜਿਕਰਯੋਗ ਹੈ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦਿੱਤਾ ਗਿਆ ਸੀ।
ਸੰਘਰਸ਼ ਕਮੇਟੀ ਦੀਆਂ ਇਹ ਹਨ ਮੰਗਾਂ
ਜਿਕਰਯੋਗ ਹੈ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਨੂੰ ਲੈ ਕੇ ਲਗਾਤਾਰ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਅਧੂਰੇ ਨੋਟੀਫਿਕੇਸ਼ਨ ਨੂੰ ਦਰੁਸਤ ਕੀਤਾ ਜਾਵੇ, ਪੈਨਸ਼ਨ ਤੈਅ ਕਰਨ ਸਮੇਂ ਵੀਹ ਸਾਲਾਂ ਦੀ ਸਰਵਿਸ ਤੇ ਪੂਰੀ ਪੈਨਸ਼ਨ ਦਿੱਤੀ ਜਾਵੇ, ਨੌਕਰੀਆਂ ਦੇਰੀ ਨਾਲ ਮਿਲਣ ਕਾਰਨ ਸਰਵਿਸ ਦਾ ਸਮਾਂ ਘੱਟ ਰਿਹ ਜਾਣ ਕਾਰਨ ਬਹੁਤੇ ਮੁਲਾਜ਼ਮ ਬਾਕੀ ਪੈਨਸ਼ਨ ਦਾ ਪੂਰਾ ਲਾਭ ਨਹੀਂ ਲੈ ਸਕਦੇ, ਜਿਸ ਕਾਰਨ ਉਨ੍ਹਾਂ ਨੂੰ ਦੋਹਰੀ ਮਾਰ ਪੈਂਦੀ ਹੈ, ਉਨ੍ਹਾਂ ਨੂੰ ਪੂਰਾ ਲਾਭ ਦਿੱਤਾ ਜਾਵੇ, ਪੈਨਸ਼ਨ ਗਣਨਾ ਲਈ ਠੇਕੇ ਉੱਪਰ ਕੀਤੀ ਸਰਵਿਸ ਦੀ ਗਣਨਾ ਕੀਤੀ ਜਾਵੇ, ਕਰਮਚਾਰੀਆਂ ਦਾ ਐੱਨ ਪੀ ਐੱਸ ਹਿੱਸਾ ਜੀਪੀਐੱਫ ਵਿੱਚ ਜਮਾਂ ਕੀਤਾ ਜਾਵੇ, ਅਤੇ 2004 ਤੋਂ ਬਾਅਦ ਨਵੀਂ ਪੈਨਸ਼ਨ ਸਕੀਮ ਅਧੀਨ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਵੀ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਿਆਉਣ ਦੀ ਮੰਗ ਵਿੱਤ ਮੰਤਰੀ ਕੋਲ ਜੋਰਦਾਰ ਢੰਗ ਨਾਲ ਰੱਖੀ ਗਈ ਸੀ ।
ਪਹਿਲਾਂ ਵੀ ਹੋ ਚੁੱਕੀ ਹੈ ਵਿੱਤ ਮੰਤਰੀ ਨਾਲ ਮੀਟਿੰਗ
ਜ਼ਿਕਰਯੋਗ ਹੈ ਕਿ ਪਹਿਲਾਂ ਵੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਬ ਦੀ ਸੂਬਾ ਕਮੇਟੀ ਦੀ ਮੀਟਿੰਗ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨਾਲ਼ ਹੋ ਚੁੱਕੀ ਹੈ।। ਜਿਸ ਵਿੱਚ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕਰਨ ਦੇ ਨਾਲ ਨਾਲ਼ ਨੋਟੀਫਿਕੇਸ਼ਨ 2004 ਤੋਂ ਪਹਿਲਾਂ ਮਿਲਦੀ ਪੈਨਸ਼ਨ ਅਨੁਸਾਰ ਜਾਰੀ ਕਰਨ ਦੀ ਮੰਗ ਜ਼ੋਰਦਾਰ ਢੰਗ ਨਾਲ਼ ਰੱਖੀ ਗਈ ਸੀ। ਉਸ ਮੀਟਿੰਗ ਵਿਚ ਪੈਨਲ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਸੀ ।