AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੱਲ੍ਹ AAP ਵਿਧਾਇਕਾਂ ਦੀ ਜਲੰਧਰ ਵਿਖੇ ਮੀਟਿੰਗ, ਅੱਜ ਸੀਐਮ ਮਾਨ ਕਰ ਰਹੇ ਕੈਬਨਿਟ ਬੈਠਕ

ਅੱਜ ਮੁੱਖ ਮੰਤਰੀ ਭਗਵੰਤ ਪ੍ਰੈੱਸ ਕਾਨਫਰੰਸ ਵੀ ਕਰਨ ਜਾ ਰਹੇ ਹਨ। ਉਹ ਕਿਸੇ ਅਹਿਮ ਮੁੱਦੇ 'ਤੇ ਇਸ ਦੌਰਾਨ ਚਰਚਾ ਕਰ ਸਕਦੇ ਹਨ। ਸੀਐਮ ਮਾਨ ਦੁਪਹਿਰ 2:00 ਵਜੇ ਕਣਕ ਦੀ ਖ਼ਰੀਦ ਨੂੰ ਲੈ ਕੇ ਵੀ ਅਧਿਕਾਰੀਆਂ ਨਾਲ ਬੈਠਕ ਕਰਨਗੇ। ਇਸ ਤੋਂ ਬਾਅਦ ਉਨ੍ਹਾਂ ਨੇ ਅੱਜ ਦੇ ਦਿਨ ਹੀ ਦੁਪਹਿਰ 3:30 ਵਜੇ ਕੈਬਨਿਟ ਮੀਟਿੰਗ ਸੱਦੀ ਹੈ।

ਕੱਲ੍ਹ AAP ਵਿਧਾਇਕਾਂ ਦੀ ਜਲੰਧਰ ਵਿਖੇ ਮੀਟਿੰਗ, ਅੱਜ ਸੀਐਮ ਮਾਨ ਕਰ ਰਹੇ ਕੈਬਨਿਟ ਬੈਠਕ
ਕੱਲ੍ਹ AAP ਵਿਧਾਇਕਾਂ ਦੀ ਜਲੰਧਰ ਵਿਖੇ ਮੀਟਿੰਗ, ਅੱਜ CM ਮਾਨ ਕਰ ਰਹੇ ਕੈਬਨਿਟ ਬੈਠਕ
amanpreet-kaur
| Updated On: 28 Apr 2026 11:25 AM IST
Share

ਆਮ ਆਦਮੀ ਪਾਰਟੀ ਦੇ ਪੰਜਾਬ ਤੋਂ 6 ਰਾਜ ਸਭਾ ਮੈਂਬਰਾਂ ਦੇ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਣ ਦੇ ਕਦਮ ਤੋਂ ਬਾਅਦ ਪੰਜਾਬ ਦੀ ਰਾਜਨੀਤੀ ‘ਚ ਉੱਥਲ-ਪੁਥਲ ਮਚੀ ਹੋਈ ਹੈ। ਪਾਰਟੀ ਦੇ 6 ਮੈਂਬਰਾਂ ਦੇ ਬਾਗੀ ਹੋਣ ਤੋਂ ਬਾਅਦ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇਸ ਵੱਡੇ ਘਟਨਾਕ੍ਰਮ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੀ ਕੱਲ੍ਹ ਜਲੰਧਰ ਵਿਖੇ ਮੀਟਿੰਗ ਸੱਦੀ ਗਈ ਹੈ। 29 ਅਪ੍ਰੈਲ ਨੂੰ ਹੋਣ ਵਾਲੀ ਸਾਰੇ ਵਿਧਾਇਕਾਂ ਦੀ ਮੀਟਿੰਗ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਆਦਮੀ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ ਸ਼ਾਮਲ ਰਹਿਣਗੇ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਬੈਠਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ‘ਤੇ ਮੰਥਨ ਤੇ ਰਾਜ ਸਭਾ ‘ਚ ਹੋਏ ਵੱਡੇ ਫੇਰਬਦਲ ਦੇ ਮੁੱਦੇ ‘ਤੇ ਹੋਣ ਜਾ ਰਹੀ ਹੈ।

ਅੱਜ ਕੈਬਨਿਟ ਮੀਟਿੰਗ ਤੇ ਸੀਐਮ ਦੀ ਪ੍ਰੈੱਸ ਕਾਨਫਰੰਸ

ਦੂਜੇ ਪਾਸੇ, ਅੱਜ ਮੁੱਖ ਮੰਤਰੀ ਭਗਵੰਤ ਪ੍ਰੈੱਸ ਕਾਨਫਰੰਸ ਵੀ ਕਰਨ ਜਾ ਰਹੇ ਹਨ। ਉਹ ਕਿਸੇ ਅਹਿਮ ਮੁੱਦੇ ‘ਤੇ ਇਸ ਦੌਰਾਨ ਚਰਚਾ ਕਰ ਸਕਦੇ ਹਨ। ਸੀਐਮ ਮਾਨ ਦੁਪਹਿਰ 2:00 ਵਜੇ ਕਣਕ ਦੀ ਖ਼ਰੀਦ ਨੂੰ ਲੈ ਕੇ ਵੀ ਅਧਿਕਾਰੀਆਂ ਨਾਲ ਬੈਠਕ ਕਰਨਗੇ। ਇਸ ਤੋਂ ਬਾਅਦ ਉਨ੍ਹਾਂ ਨੇ ਅੱਜ ਦੇ ਦਿਨ ਹੀ ਦੁਪਹਿਰ 3:30 ਵਜੇ ਕੈਬਨਿਟ ਮੀਟਿੰਗ ਸੱਦੀ ਹੈ।

ਬਾਗੀ ਧੜੇ ਦੇ ਭਾਜਪਾ ਚ ਰਲੇਵੇਂ ਨੂੰ ਮਨਜ਼ੂਰੀ

ਬੀਤੇ ਦਿਨ ਰਾਜ ਸਭਾ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੇ ਆਮ ਆਦਮੀ ਪਾਰਟੀ (ਆਪ) ਤੋਂ ਵੱਖ ਹੋਏ ਧੜੇ ਦੇ ਰਲੇਵੇਂ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। 7 ਆਪ ਸੰਸਦ ਮੈਂਬਰਾਂ ਵਾਲੇ ਇੱਕ ਸਮੂਹ ਨੇ ਪਿਛਲੇ ਹਫ਼ਤੇ ਪਾਰਟੀ ਛੱਡ ਦਿੱਤੀ ਸੀ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਚ ਸ਼ਾਮਲ ਹੋ ਗਏ ਸਨ। ਜਦੋਂ ਕਿ ਆਪ ਨੇ ਇਨ੍ਹਾਂ ਬਾਗ਼ੀ ਸੰਸਦ ਮੈਂਬਰਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਸੀ, ਚੇਅਰਮੈਨ ਨੇ ਇਸ ਧੜੇ ਦੇ ਭਾਜਪਾ ਚ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ। ਰਾਜ ਸਭਾ ਸਕੱਤਰੇਤ ਨੇ ਇਸ ਸਬੰਧ ਚ ਇੱਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਬਾਗ਼ੀ ਧੜੇ ਦੇ ਭਾਜਪਾ ਚ ਰਲੇਵੇਂ ਨਾਲ, ਪਾਰਟੀ ਰਾਜ ਸਭਾ ਚ ਹੋਰ ਵੀ ਸ਼ਕਤੀਸ਼ਾਲੀ ਹੋ ਗਈ ਹੈ ਤੇ ਇਸ ਦੇ ਕੁੱਲ ਮੈਂਬਰਾਂ ਗਿਣਤੀ ਵੀ ਵਧ ਗਈ ਹੈ। ਰਾਜ ਸਭਾ ਚ ਭਾਜਪਾ ਸੰਸਦ ਮੈਂਬਰਾਂ ਦੀ ਗਿਣਤੀ ਹੁਣ 113 ਹੋ ਗਈ ਹੈ। ਇਸ ਦੇ ਉਲਟ, ਆਪ ਜਿਸ ਕੋਲ ਪਿਛਲੇ ਹਫ਼ਤੇ ਤੱਕ 10 ਸੀਟਾਂ ਸਨ, ਉਸ ਕੋਲ ਹੁਣ ਸਿਰਫ਼ 3 ਸੰਸਦ ਮੈਂਬਰ ਬਚੇ ਹਨ। ਆਪ ਛੱਡਣ ਵਾਲੇ 7 ਸੰਸਦ ਮੈਂਬਰਾਂ ਚੋਂ 6 ਰਾਜ ਸਭਾ ਮੈਂਬਰ ਪੰਜਾਬ ਤੋਂ ਹਨ।

ਪਿਛਲੇ ਹਫ਼ਤੇ ਛੱਡੀ ਪਾਰਟੀ

ਆਮ ਆਦਮੀ ਪਾਰਟੀ (ਆਪ) ਨੂੰ ਪਿਛਲੇ ਸ਼ੁੱਕਰਵਾਰ ਨੂੰ ਵੱਡਾ ਝਟਕਾ ਲੱਗਾ ਜਦੋਂ ਰਾਘਵ ਚੱਢਾ, ਹਰਭਜਨ ਸਿੰਘ, ਅਸ਼ੋਕ ਮਿੱਤਲ, ਸੰਦੀਪ ਪਾਠਕ, ਵਿਕਰਮ ਸਾਹਨੀ, ਰਾਜੇਂਦਰ ਗੁਪਤਾ ਤੇ ਸਵਾਤੀ ਮਾਲੀਵਾਲ (ਦਿੱਲੀ ਤੋਂ ਰਾਜ ਸਭਾ ਮੈਂਬਰ) ਸਮੂਹਿਕ ਤੌਰ ਤੇ ਪਾਰਟੀ ਛੱਡ ਕੇ ਭਾਜਪਾ ਚ ਸ਼ਾਮਲ ਹੋ ਗਏ। ਪਾਰਟੀ ਛੱਡਣ ਵੇਲੇ, ਇਨ੍ਹਾਂ ਸੰਸਦ ਮੈਂਬਰਾਂ ਨੇ ਇਲਜ਼ਾਮ ਲਗਾਇਆ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਆਪਣੇ ਮੂਲ ਸਿਧਾਂਤਾਂ ਤੇ ਨੈਤਿਕ ਕਦਰਾਂ-ਕੀਮਤਾਂ ਤੋਂ ਭਟਕ ਗਈ ਹੈ।

ਇਸ ਦੌਰਾਨ, ਆਪ ਦੇ ਇੱਕ ਹੋਰ ਸੰਸਦ ਮੈਂਬਰ, ਬਲਬੀਰ ਸਿੰਘ ਸੀਚੇਵਾਲ ਦਾਅਵਾ ਕਰਦੇ ਹਨ ਕਿ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਉਨ੍ਹਾਂ ਨੂੰ ਧੜੇ ਚ ਸ਼ਾਮਲ ਹੋਣ ਲਈ ਸੰਪਰਕ ਕੀਤਾ ਸੀ, ਪਰ ਉਨ੍ਹਾਂ ਨੇ ਪੇਸ਼ਕਸ਼ ਠੁਕਰਾ ਦਿੱਤੀ।

Follow Us
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ...
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ...
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ...
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ...
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ...