ਬਜਟ ਵਿੱਚ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਨਗਦ ਸਹਾਇਤਾ ਦੇਣ ਬਾਰੇ ਕੋਈ ਐਲਾਨ ਨਹੀ ਹੋਇਆ
ਪੰਜਾਬ ਸਰਕਾਰ ਵੱਲੋਂ ਆਪਣਾ ਸਲਾਨਾ ਬਜਟ ਪੇਸ਼ ਕਰ ਦਿੱਤਾ ਗਿਆ ਹੈ ਪਰ ਇਸ ਵਿੱਚ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਦੀ ਨਗਦ ਸਹਾਇਤਾ ਲਈ ਕੋਈ ਐਲਾਨ ਹੀਂ ਹੋਇਆ। ਵਿਧਾਨਸਭਾ ਚੋਣਾਂ ਵੇਲੇ ਆਮ ਆਦਮੀ ਪਾਰਟੀ ਨੇ ਔਰਤਾਂ ਨਾਲ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਅਤੇ ਕੱਲ੍ਹ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਬਜਟ ਵਿੱਚ ਮਹਿਲਾ ਨੂੰ ਨਗਦ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਉਮੀਦ ਸੀ ਕਿ ਪੰਜਾਬ ਵਿੱਚ ਵੀ ਅਜਿਹਾ ਕੋਈ ਐਲਾਨ ਹੋ ਸਕਦਾ ਹੈ।
ਪੰਜਾਬ ਵਿਧਾਨ ਸਭਾ
ਹਿਮਾਚਲ ਅਤੇ ਦਿੱਲੀ ਸਰਕਾਰ ਵੱਲੋਂ ਮਹਿਲਾ ਨੂੰ ਨਗਦ ਸਹਾਇਤਾ ਦੇਣ ਦੇ ਐਲਾਨ ਤੋਂ ਬਾਅਦ ਇਹ ਉਮੀਦ ਜਤਾਈ ਜਾ ਰਹੀ ਸੀ ਕਿ ਹੋ ਸਕਦਾ ਹੈ ਕਿ ਭਗਵੰਤ ਮਾਨ ਸਰਕਾਰ ਮਹਿਲਾਵਾਂ ਨਾਲ ਕੀਤਾ ਹੋਇਆ ਵਾਅਦਾ ਆਪਣੇ ਤੀਜੇ ਬਜਟ ਵਿੱਚ ਪੁਗਾਅ ਜਾਵੇ ਪਰ ਅਜਿਹਾ ਨਹੀਂ ਹੋਇਆ। ਖ਼ਜਾਨਾ ਮੰਤਰੀ ਦੇ ਪੂਰੇ ਭਾਸ਼ਣ ਵਿੱਚ ਮਹਿਲਾ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨੇ ਦੇਣ ਦਾ ਐਲਾਨ ਨਹੀਂ ਹੋਇਆ ਜਦੋਂ ਕਿ ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਹਿਲਾ ਨੂੰ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਦੀ ਸੁਵਿਧਾ ਇਸ ਵਿੱਤੀ ਵਰ੍ਹੇ ਵੀ ਜਾਰੀ ਰਹੇਗੀ।
ਖ਼ਜਾਨਾ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਸਰਕਾਰੀ ਬੱਸਾਂ ਅੰਦਰ ਸੂਬਾ ਸਰਕਾਰ ਵੱਲੋਂ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜਿਸ ਲਈ ਵਿੱਤੀ ਵਰ੍ਹੇ 2024-24 ਲਈ 450 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।
ਵਿਰੋਧੀਆਂ ਨੇ ਚੁੱਕੇ ਸਨ ਸਵਾਲ
ਕਾਂਗਰਸੀ ਵਿਧਾਇਕ ਅਤੇ ਪੰਜਾਬ ਕਾਂਗਰਸ ਨੇ ਬਜਟ ਤੋਂ ਪਹਿਲਾਂ ਟਵੀਟ ਕਰਦਿਆਂ ਮੰਗ ਕੀਤੀ ਸੀ ਕਿ ਜਿਸ ਤਰ੍ਹਾਂ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੇ ਮਹਿਲਾਵਾਂ ਲਈ ਨਗਦ ਸਹਾਇਤਾ ਦਾ ਐਲਾਨ ਕੀਤਾ ਹੈ ਤਾਂ ਉਸ ਤਰ੍ਹਾਂ ਹੀ ਪੰਜਾਬ ਸਰਕਾਰ ਵੀ ਆਪਣੇ ਬਜਟ ਵਿੱਚ ਆਪਣਾ ਵਾਅਦਾ ਪੂਰਾ ਕਰੇ ਪਰ ਬਜਟ ਵਿੱਚ ਅਜਿਹਾ ਕੋਈ ਐਲਾਨ ਨਹੀਂ ਹੋਇਆ।ਜੋ ਵਾਅਦਾ ਕਰਦੇ ਹਾਂ ਉਹ ਪੂਰਾ ਕਰਦੇ ਹਾਂ । ਇਹੀ ਹੈ ਕਾਂਗਰਸ ਹਿਮਾਚਲ ਦੀ ਕਾਂਗਰਸ ਸਰਕਾਰ 18 ਸਾਲ ਤੋਂ ਉੱਪਰ ਸਾਰੀਆਂ ਔਰਤਾਂ ਨੂੰ ਦੇਵੇਗੀ 1500 ਰੁਪਏ ਮਹੀਨਾ #Congress https://t.co/2t7UKmeZqy
— Amarinder Singh Raja Warring (@RajaBrar_INC) March 4, 2024ਇਹ ਵੀ ਪੜ੍ਹੋ


