ਬਜਟ ਵਿੱਚ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਨਗਦ ਸਹਾਇਤਾ ਦੇਣ ਬਾਰੇ ਕੋਈ ਐਲਾਨ ਨਹੀ ਹੋਇਆ

jarnail-singhtv9-com
Updated On: 

05 Mar 2024 14:02 PM

ਪੰਜਾਬ ਸਰਕਾਰ ਵੱਲੋਂ ਆਪਣਾ ਸਲਾਨਾ ਬਜਟ ਪੇਸ਼ ਕਰ ਦਿੱਤਾ ਗਿਆ ਹੈ ਪਰ ਇਸ ਵਿੱਚ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਦੀ ਨਗਦ ਸਹਾਇਤਾ ਲਈ ਕੋਈ ਐਲਾਨ ਹੀਂ ਹੋਇਆ। ਵਿਧਾਨਸਭਾ ਚੋਣਾਂ ਵੇਲੇ ਆਮ ਆਦਮੀ ਪਾਰਟੀ ਨੇ ਔਰਤਾਂ ਨਾਲ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਅਤੇ ਕੱਲ੍ਹ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਬਜਟ ਵਿੱਚ ਮਹਿਲਾ ਨੂੰ ਨਗਦ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਉਮੀਦ ਸੀ ਕਿ ਪੰਜਾਬ ਵਿੱਚ ਵੀ ਅਜਿਹਾ ਕੋਈ ਐਲਾਨ ਹੋ ਸਕਦਾ ਹੈ।

ਬਜਟ ਵਿੱਚ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਨਗਦ ਸਹਾਇਤਾ ਦੇਣ ਬਾਰੇ ਕੋਈ ਐਲਾਨ ਨਹੀ ਹੋਇਆ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ

Follow Us On

ਹਿਮਾਚਲ ਅਤੇ ਦਿੱਲੀ ਸਰਕਾਰ ਵੱਲੋਂ ਮਹਿਲਾ ਨੂੰ ਨਗਦ ਸਹਾਇਤਾ ਦੇਣ ਦੇ ਐਲਾਨ ਤੋਂ ਬਾਅਦ ਇਹ ਉਮੀਦ ਜਤਾਈ ਜਾ ਰਹੀ ਸੀ ਕਿ ਹੋ ਸਕਦਾ ਹੈ ਕਿ ਭਗਵੰਤ ਮਾਨ ਸਰਕਾਰ ਮਹਿਲਾਵਾਂ ਨਾਲ ਕੀਤਾ ਹੋਇਆ ਵਾਅਦਾ ਆਪਣੇ ਤੀਜੇ ਬਜਟ ਵਿੱਚ ਪੁਗਾਅ ਜਾਵੇ ਪਰ ਅਜਿਹਾ ਨਹੀਂ ਹੋਇਆ। ਖ਼ਜਾਨਾ ਮੰਤਰੀ ਦੇ ਪੂਰੇ ਭਾਸ਼ਣ ਵਿੱਚ ਮਹਿਲਾ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨੇ ਦੇਣ ਦਾ ਐਲਾਨ ਨਹੀਂ ਹੋਇਆ ਜਦੋਂ ਕਿ ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਹਿਲਾ ਨੂੰ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਦੀ ਸੁਵਿਧਾ ਇਸ ਵਿੱਤੀ ਵਰ੍ਹੇ ਵੀ ਜਾਰੀ ਰਹੇਗੀ।

ਖ਼ਜਾਨਾ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਸਰਕਾਰੀ ਬੱਸਾਂ ਅੰਦਰ ਸੂਬਾ ਸਰਕਾਰ ਵੱਲੋਂ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜਿਸ ਲਈ ਵਿੱਤੀ ਵਰ੍ਹੇ 2024-24 ਲਈ 450 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।

ਵਿਰੋਧੀਆਂ ਨੇ ਚੁੱਕੇ ਸਨ ਸਵਾਲ

ਕਾਂਗਰਸੀ ਵਿਧਾਇਕ ਅਤੇ ਪੰਜਾਬ ਕਾਂਗਰਸ ਨੇ ਬਜਟ ਤੋਂ ਪਹਿਲਾਂ ਟਵੀਟ ਕਰਦਿਆਂ ਮੰਗ ਕੀਤੀ ਸੀ ਕਿ ਜਿਸ ਤਰ੍ਹਾਂ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੇ ਮਹਿਲਾਵਾਂ ਲਈ ਨਗਦ ਸਹਾਇਤਾ ਦਾ ਐਲਾਨ ਕੀਤਾ ਹੈ ਤਾਂ ਉਸ ਤਰ੍ਹਾਂ ਹੀ ਪੰਜਾਬ ਸਰਕਾਰ ਵੀ ਆਪਣੇ ਬਜਟ ਵਿੱਚ ਆਪਣਾ ਵਾਅਦਾ ਪੂਰਾ ਕਰੇ ਪਰ ਬਜਟ ਵਿੱਚ ਅਜਿਹਾ ਕੋਈ ਐਲਾਨ ਨਹੀਂ ਹੋਇਆ।

ਨਹੀਂ ਲੱਗਿਆ ਨਵਾਂ ਟੈਕਸ

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਹੈ। ਸਥਿਤੀ ਪਹਿਲਾਂ ਵਾਂਗ ਹੀ ਬਣੇ ਰਹੇਗੀ। ਪਹਿਲਾਂ ਹੀ ਮੰਨਿਆ ਜਾ ਰਿਹਾ ਸੀ ਕਿ ਇਸ ਬਜਟ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਲੋਕ ਸਭਾ, ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਵਿੱਚ ਜਾਣਾ ਹੈ। ਜਿਸ ਕਰਕੇ ਸਰਕਾਰ ਅਜਿਹਾ ਕੋਈ ਫੈਸਲਾ ਨਹੀਂ ਲਵੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਤੇ ਕਿਸੇ ਪ੍ਰਕਾਰ ਦਾ ਕੋਈ ਆਰਥਿਕ ਬੋਝ ਪਵੇ।

ਬਜਟ ਵਿੱਚ ਸ਼ਹਿਰੀ ਵਿਕਾਸ ਨੂੰ ਹੁੰਗਾਰਾ

ਸਥਾਨਕ ਸਰਕਾਰਾਂ ਅਤੇ ਸ਼ਹਿਰੀ ਵਿਕਾਸ ਲਈ 6289 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।ਇਸ ਤੋਂ ਇਲਾਵਾ ਲੋੜਵੰਦ ਲੋਕਾਂ ਲਈ ਕੰਕਰੀਟ ਦੇ ਪੱਕੇ ਮਕਾਨ ਬਣਾਉਣ ਲਈ 510 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਖ਼ਜਾਨਾ ਮੰਤਰੀ ਨੇ ਐਲਾਨ ਕੀਤਾ ਕਿ ਜਲਦੀ ਹੀ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਈ-ਬੱਸਾਂ ਚਲਾਈਆਂ ਜਾਣਗੀਆਂ।

ਬਜਟ ਇਜਲਾਸ ਵਿੱਚ ਪਹੁੰਚੀ CM ਦੀ ਮਾਤਾ

ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਵੀ ਬਜਟ ਸੈਸ਼ਨ ਦੀ ਕਾਰਵਾਈ ਦੇਖਣ ਲਈ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਪਹੁੰਚੀ। ਇਸ ਮੌਕੇ ਬਜਟ ਭਾਸ਼ਣ ਨੂੰ ਰੋਕ ਕੇ ਸਪੀਕਰ ਕੁਲਤਾਰ ਸੰਧਵਾਂ ਨੇ ਉਹਨਾਂ ਦਾ ਸਵਾਗਤ ਕੀਤਾ।