Good News: ਹੁਣ ਪੰਜਾਬੀਆਂ ਨੂੰ ਮਿਲੇਗੀ ਸਸਤੀ ਬਿਜਲੀ, ਸਰਕਾਰ ਨੇ ਖਰੀਦਿਆ ਗੋਇੰਦਵਾਲ ਥਰਮਲ ਪਲਾਂਟ
ਪੰਜਾਬ ਸਰਕਾਰ ਨੇ ਗੋਇੰਡਵਾਲ ਧਰਮਲ ਪਲਾਂਟ ਨੂੰ ਖਰੀਦ ਲਿਆ ਹੈ। ਇਸ ਦੀ ਪੁਸ਼ਟੀ ਸੋਸ਼ਲ ਮੀਡੀਆ 'ਤੇ ਕੀਤੀ ਗਈ ਹੈ। ਭਗਵੰਤ ਮਾਨ ਸਰਕਾਰ ਹੁਣ ਲੋਕਾਂ ਨੂੰ ਸਸਤੀ ਬਿਜਲੀ ਉਪਲਬਧ ਕਰਵਾਏਗੀ।ਇਸ ਖ਼ਰੀਦ ਸਮਝੌਤੇ ਨਾਲ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਇਕ ਰੁਪਏ ਦੀ ਕਟੌਤੀ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਬਿਜਲੀ ਖ਼ਰੀਦ ਉਤੇ 300 ਤੋਂ 350 ਕਰੋੜ ਰੁਪਏ ਦੀ ਬੱਚਤ ਹੋਵੇਗੀ।
ਪੰਜਾਬ ਸਰਕਾਰ ਨੇ ਗੋਇੰਡਵਾਲ ਧਰਮਲ ਪਲਾਂਟ ਨੂੰ ਖਰੀਦ ਲਿਆ ਹੈ। ਇਸ ਦੀ ਪੁਸ਼ਟੀ ਸੋਸ਼ਲ ਮੀਡੀਆ ‘ਤੇ ਕੀਤੀ ਗਈ ਹੈ। ਭਗਵੰਤ ਮਾਨ ਸਰਕਾਰ ਹੁਣ ਲੋਕਾਂ ਨੂੰ ਸਸਤੀ ਬਿਜਲੀ ਉਪਲਬਧ ਕਰਵਾਏਗੀ। ਇਹ 540 ਮੈਗਾਵਾਟ ਦੀ ਸਮਰੱਥਾ ਵਾਲਾ ਪਾਵਰ ਪਲਾਂਟ 2 ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖ਼ਰੀਦਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਪਾਵਰ ਪਲਾਂਟ ਲਈ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ। ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉੱਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਸਨ। ਉਨ੍ਹਾਂ ਕਿਹਾ ਕਿ ਕਿਸੇ ਸੂਬਾ ਸਰਕਾਰ ਵੱਲੋਂ ਪਾਵਰ ਪਲਾਂਟ ਦਾ ਇਹ ਸਭ ਤੋਂ ਘੱਟ ਕੀਮਤ ਉਤੇ ਕੀਤਾ ਸਮਝੌਤਾ ਹੈ। ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਅਤੇ 1818 ਕਰੋੜ ਰੁਪਏ ਵਿੱਚ ਖ਼ਰੀਦੇ ਗਏ।
ਕੀ ਰੱਖਿਆ ਜਾਵੇਗਾ ਨਾਂਅ
ਮੁੱਖ ਮੰਤਰੀ ਨੇ ਕਿਹਾ ਕਿ ਇਹ 540 ਮੈਗਾਵਾਟ ਦੀ ਸਮਰੱਥਾ ਵਾਲਾ ਪਾਵਰ ਪਲਾਂਟ 2 ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖ਼ਰੀਦਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਪਾਵਰ ਪਲਾਂਟ ਲਈ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਹੈ। ਹੁਣ ਤੱਕ ਹੋਈਆਂ ਖ਼ਰੀਦਾਂ ਮੁਤਾਬਕ ਕੀਮਤ ਤਿੰਨ ਕਰੋੜ ਰੁਪਏ ਪ੍ਰਤੀ ਮੈਗਾਵਾਟ ਪਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਲਾਂਟ ਦਾ ਨਾਂਅ ਤੀਜੇ ਗੁਰੂ ਸਾਹਿਬ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਦਾ ਕੋਲਾ ਸਿਰਫ਼ ਸਰਕਾਰੀ ਬਿਜਲੀ ਪਲਾਂਟਾਂ ਲਈ ਵਰਤਿਆ ਜਾ ਸਕਦਾ ਹੈ। ਇਸ ਕਰ ਕੇ ਹੁਣ ਇਸ ਪਲਾਂਟ ਦੀ ਖ਼ਰੀਦ ਨਾਲ ਇਹ ਕੋਲਾ ਇੱਥੇ ਬਿਜਲੀ ਉਤਪਾਦਨ ਲਈ ਵਰਤਿਆ ਜਾ ਸਕੇਗਾ, ਜਿਸ ਨਾਲ ਸੂਬੇ ਦੇ ਹਰੇਕ ਖ਼ੇਤਰ ਨੂੰ ਬਿਜਲੀ ਮੁਹੱਈਆ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਖ਼ਰੀਦ ਸਮਝੌਤੇ ਨਾਲ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਇਕ ਰੁਪਏ ਦੀ ਕਟੌਤੀ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਬਿਜਲੀ ਖ਼ਰੀਦ ਉਤੇ 300 ਤੋਂ 350 ਕਰੋੜ ਰੁਪਏ ਦੀ ਬੱਚਤ ਹੋਵੇਗੀ।
ਖ਼ਪਤਕਾਰਾਂ ਨੂੰ ਲਾਭ
ਮੁੱਖ ਮੰਤਰੀ ਮਾਨ ਨੇ ਜਾਣਕਾਰੀ ਦਿੱਤੀ ਕਿ ਇਸ ਨਾਲ ਸੂਬੇ ਦੇ ਖ਼ਪਤਕਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲਾ ਮਿਲਣ ਕਾਰਨ ਬਿਜਲੀ ਦੀ ਉੱਚ ਪੈਦਾਵਾਰ (ਦੁੱਗਣੀ ਤੋਂ ਵੱਧ) ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਪਲਾਂਟ ਲੋਡ ਫੈਕਟਰ ਹੁਣ ਤੱਕ ਦੇ ਔਸਤਨ 34 ਫੀਸਦੀ ਦੇ ਮੁਕਾਬਲੇ 75 ਤੋਂ 80 ਫੀਸਦੀ ਤੱਕ ਪੁੱਜਣ ਦੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ, ਜਿਸ ਨਾਲ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਬਰਾਬਰ ਭਾਈਵਾਲ ਬਣਨਗੇ।
ਇਹ ਵੀ ਪੜ੍ਹੋ
ਪੰਜਾਬ ਸਰਕਾਰ ਨੇ 10 ਜੂਨ 2023 ਨੂੰ ਗੋਇੰਦਵਾਲ ਥਰਮਲ ਨੂੰ ਖਰੀਦਣ ਦੀ ਪ੍ਰਕੀਰਿਆ ਸ਼ੁਰੂ ਕੀਤੀ ਸੀ। ਇਸ ਨੂੰ ਖਰੀਦਣ ਲਈ ਬਣੀ ਕੈਬਨਿਟ ਸਬ ਕਮੇਟੀ ਨੇ ਵਿੱਤੀ ਅਤੇ ਕਾਨੂੰਨੀ ਤੋਂ ਇਸ ਦੀ ਸਮੀਖਿਆ ਕੀਤੀ ਸੀ। ਸਰਕਾਰ ਵੱਲੋਂ ਪ੍ਰਵਾਨਗੀ ਮਿਲਣ ਮਗਰੋਂ ਪਾਵਰਕੌਮ ਨੇ ਜੂਨ ਮਹੀਨੇ ‘ਚ ਹੀ ਥਰਮਲ ਨੂੰ ਖਰੀਦਣ ਦੀ ਵਿੱਤੀ ਬਿਡ ਪਾ ਦਿੱਤੀ ਸੀ। ਪਾਵਰਕੌਮ ਦਾ ਬੋਰਡ ਆਫ ਡਾਇਰੈਕਟਰ ਪਹਿਲਾਂ ਹੀ ਇਸ ਖਰੀਦ ਵਾਸਤੇ ਹਰੀ ਝੰਡੀ ਦੇ ਚੁੱਕਾ ਹੈ। ਇਸ ਥਰਮਲ ਨੂੰ ਚਲਾਉਣ ਵਾਲੀ ਕੰਪਨੀ ਜੀਵੀਕੇ ਗਰੁੱਪ ਪਹਿਲਾਂ ਹੀ ਦਿਵਾਲੀਆ ਹੋ ਚੁੱਕੀ ਹੈ। ਇਸ ਗਰੁੱਪ ਨੇ ਵੱਖ-ਵੱਖ ਬੈਂਕਾਂ ਤੋਂ ਥਰਮਲ ਪਲਾਂਟ ਚਲਾਉਣ ਲਈ ਕਰਜ਼ਾ ਚੁੱਕਿਆ ਸੀ, ਜੋ ਕਿ ਇਸ ਵੇਲੇ ਵੱਧ ਕੇ ਕਰੀਬ 6600 ਕਰੋੜ ਹੋ ਗਿਆ ਸੀ।