Good News: ਪੰਜਾਬ ਸਰਕਾਰ ਨੇ ਗੰਨੇ ਦਾ ਭਾਅ ਚ ਕੀਤਾ 10 ਰੁਪਏ ਦਾ ਵਾਧਾ, 401 ਰੁਪਏ ਹੋਈ ਕੀਮਤ
Sugarcane Price In Punjab: ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਸਰਕਾਰ ਨੇ ਗੰਨੇ ਦੇ ਮੁੱਲ ਵਿੱਚ 10 ਰੁਪਏ ਦਾ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਦੇਸ਼ ਭਰ ਵਿੱਚੋਂ ਕਿਸਾਨਾਂ ਨੂੰ ਪੰਜਾਬ ਵਿੱਚ ਗੰਨੇ ਦਾ ਭਾਅ ਜ਼ਿਆਦਾ ਮਿਲ ਰਿਹਾ ਹੈ।
ਪੰਜਾਬ ਸਰਕਾਰ ਨੇ ਗੰਨੇ ਦੇ ਭਾਅ ਵਿੱਚ ਵਾਧਾ ਕਰਦਿਆਂ ਗੰਨਾ ਕਿਸਾਨਾਂ ਨੂੰ ਵੱਡੀ ਖੁਸ਼-ਖ਼ਬਰੀ ਦਿੱਤੀ ਹੈ। ਸਰਕਾਰ ਨੇ 10 ਰੁਪਏ ਪ੍ਰਤੀ-ਕੁਇੰਟਲ ਗੰਨੇ ਦੀ ਭਾਅ ਵਿੱਚ ਵਾਧਾ ਹੋ ਗਿਆ ਹੈ। ਇਸ ਵਾਧੇ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਨੂੰ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਰੇਟ ਮਿਲੇਗਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਅਜਿਹਾ ਸੂਬਾ ਬਣ ਗਿਆ ਹੈ। ਜੋ ਕਿ ਗੰਨਾ ਉਤਪਾਦਕਾਂ ਨੂੰ ਸਭ ਤੋਂ ਜ਼ਿਆਦਾ ਕੀਮਤ ਦਿੰਦਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤ ਵਿੱਚ ਫੈਸਲੇ ਲੈਣ ਲਈ ਹਮੇਸ਼ਾ ਕੰਮ ਕਰਦੀ ਰਹੇਗੀ।
ਗੰਨਾ ਉਤਪਾਦਕ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਤੋਹਫ਼ਾ!
ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਹੁਣ ਪੂਰੇ ਭਾਰਤ ‘ਚੋਂ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਰੇਟ ਮਿਲੇਗਾ।
ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ ‘ਚ ਫ਼ੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ। pic.twitter.com/8EuEPnQICw
ਇਹ ਵੀ ਪੜ੍ਹੋ
— Bhagwant Mann (@BhagwantMann) November 25, 2024
ਖ਼ਬਰ ਅਪਡੇਟ ਹੋ ਰਹੀ ਹੈ….