ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਦੀ ਮੀਟਿੰਗ, ਨੋਟੀਫਿਕੇਸ਼ਨ ਜਾਰੀ, ਲਏ ਜਾ ਸਕਦੇ ਹਨ ਇਹ ਅਹਿਮ ਫੈਸਲੇ

tv9-punjabi
Updated On: 

29 Jan 2025 18:38 PM

Punjab Cabinet Meeting: ਤੁਹਾਨੂੰ ਦੱਸ ਦੇਈਏ ਕਿ ਇਹ ਇਸ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੈ। ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਇਹ ਮੀਟਿੰਗ ਦਿੱਲੀ ਚੋਣਾਂ ਲਈ ਵੋਟਿੰਗ ਖਤਮ ਹੋਣ ਤੋਂ ਅਗਲੇ ਦਿਨ ਹੀ ਰੱਖੀ ਗਈ ਹੈ। ਮੀਟਿੰਗ ਤੋਂ ਬਾਅਦ, ਸਰਕਾਰ ਕਈ ਮਹੱਤਵਪੂਰਨ ਮੁੱਦਿਆਂ 'ਤੇ ਫੈਸਲੇ ਲੈ ਸਕਦੀ ਹੈ।

ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਦੀ ਮੀਟਿੰਗ, ਨੋਟੀਫਿਕੇਸ਼ਨ ਜਾਰੀ, ਲਏ ਜਾ ਸਕਦੇ ਹਨ ਇਹ ਅਹਿਮ ਫੈਸਲੇ

ਪੰਜਾਬ ਸਰਕਾਰ

Follow Us On

Punjab government: ਨਵੇਂ ਸਾਲ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਮੀਟਿੰਗ 6 ਫਰਵਰੀ ਨੂੰ ਹੋਣ ਵਾਲੀ ਮੀਟਿੰਗ 10 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਸਾਰੇ ਕੈਬਨਿਟ ਮੰਤਰੀਆਂ ਨੂੰ ਇਸ ਮੀਟਿੰਗ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਤੁਹਾਨੂੰ ਦੱਸ ਦੇਈਏ ਕਿ ਇਹ ਇਸ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੈ। ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ। ਇਹ ਮੀਟਿੰਗ ਦਿੱਲੀ ਚੋਣਾਂ ਦੀ ਗਿਣਤੀ ਹੋਣ ਤੋਂ ਬਾਅਦ ਹੀ ਰੱਖੀ ਗਈ ਹੈ। ਮੀਟਿੰਗ ਤੋਂ ਬਾਅਦ, ਸਰਕਾਰ ਕਈ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲੇ ਲੈ ਸਕਦੀ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਨੋਟੀਫਿਕੇਸ਼ਨ

ਮੀਟਿੰਗ ਵਿੱਚ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾ ਕਰਨ ਸਮੇਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਵਿੱਚ ਕੁਝ ਨਵੀਆਂ ਨੀਤੀਆਂ ਲਾਗੂ ਕਰਨ ਬਾਰੇ ਵੀ ਚਰਚਾ ਹੋਵੇਗੀ। 10 ਫਰਵਰੀ ਨੂੰ ਮੀਟਿੰਗ ਤੋਂ ਬਾਅਦ, ਪੰਜਾਬ ਸਰਕਾਰ ਦੇ ਮੰਤਰੀ ਮੀਡੀਆ ਨਾਲ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਨਗੇ।

ਮੋਗਾ ‘ਚ ਕਹੀ ਸੀ 1100 ਰੁਪਏ ਦੇਣ ਦੀ ਗੱਲ

ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਦੇਣ ਦੀ ਯੋਜਨਾ ਜਲਦੀ ਹੀ ਸ਼ੁਰੂ ਕੀਤੀ ਜਾ ਸਕਦੀ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਗਾ ‘ਚ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਇਹ ਗੱਲ ਕਹੀ ਸੀ। ਇਸ ਦੌਰਾਨ ਉਹ 2 ਪ੍ਰੋਜੈਕਟਾਂ ਦਾ ਉਦਘਾਟਨ ਕਰਨ ਆਏ ਸਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਇਸ ਲਈ ਪ੍ਰਬੰਧ ਕੀਤਾ ਜਾਵੇਗਾ। ਅਸੀਂ ਦਿੱਲੀ ਵਿੱਚ ਕੀਤੇ ਵਾਅਦੇ ਵੀ ਪੂਰੇ ਕੀਤੇ ਹਨ। ਪੰਜਾਬ ਵਿੱਚ ਵੀ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਪਾਰਟੀ ਕੰਮ ਦੀ ਰਾਜਨੀਤੀ ਕਰਦੀ ਹੈ।