AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਬੈਠਕ, ਗੰਭੀਰ ਮੁੱਦਿਆਂ ‘ਤੇ ਹੋਵੇਗੀ ਵਿਚਾਰ-ਚਰਚਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ਉੱਤੇ ਤਿੱਖੇ ਸਵਾਲ ਚੁੱਕਦਿਆਂ ਇਸ ਨੂੰ ਪੰਜਾਬ ਨਾਲ ਸਰਾਸਰ ਧੱਕੇਸ਼ਾਹੀ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਹੈ ਕਿ ਪੰਜਾਬ ਸਰਕਾਰ ਇਸ ਨਿਯੁਕਤੀ ਨੂੰ ਕਿਸੇ ਵੀ ਕੀਮਤ ਉੱਤੇ ਪ੍ਰਵਾਨਗੀ ਨਹੀਂ ਦਿੰਦੀ।

ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਬੈਠਕ, ਗੰਭੀਰ ਮੁੱਦਿਆਂ 'ਤੇ ਹੋਵੇਗੀ ਵਿਚਾਰ-ਚਰਚਾ
tv9-punjabi
| Published: 06 Sep 2026 17:04 PM IST
Share

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਉੱਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਵਿਵਾਦੀ ਮਾਮਲੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੰਤਰੀ ਮੰਡਲ ਦੀ ਇੱਕ ਐਮਰਜੈਂਸੀ ਮੀਟਿੰਗ ਸੱਦ ਲਈ ਹੈ। ਜਿਸ ਵਿੱਚ ਸੂਬੇ ਨਾਲ ਜੁੜੇ ਕਈ ਅਹਿਮ ਅਤੇ ਗੰਭੀਰ ਮੁੱਦਿਆਂ ਉੱਤੇ ਵਿਚਾਰ-ਚਰਚਾ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮ 4 ਵਜੇ ਕੈਬਨਿਟ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੀਟਿੰਗ ਵਿੱਚ ਜਸਟਿਸ ਮਿਸ਼ਰਾ ਦੀ ਨਿਯੁਕਤੀ ਵਿੱਚ ਅਪਣਾਈ ਗਈ ਪ੍ਰਕਿਰਿਆ ਬਾਰੇ ਚਰਚਾ ਕੀਤੀ ਜਾਵੇਗੀ। ਚੀਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਮੱਧ ਪ੍ਰਦੇਸ਼ ਸਰਕਾਰ ਨੇ ਜਸਟਿਸ ਜੀ.ਐਸ. ਸੰਧਾਵਾਲੀਆ ਦੀ ਨਿਯੁਕਤੀ ਨੂੰ ਦੋ ਮਹੀਨਿਆਂ ਲਈ ਦੇਰੀ ਨਾਲ ਕੀਤਾ। ਫਿਰ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ਉੱਤੇ ਤਿੱਖੇ ਸਵਾਲ ਚੁੱਕਦਿਆਂ ਇਸ ਨੂੰ ਪੰਜਾਬ ਨਾਲ ਸਰਾਸਰ ਧੱਕੇਸ਼ਾਹੀ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਹੈ ਕਿ ਪੰਜਾਬ ਸਰਕਾਰ ਇਸ ਨਿਯੁਕਤੀ ਨੂੰ ਕਿਸੇ ਵੀ ਕੀਮਤ ਉੱਤੇ ਪ੍ਰਵਾਨਗੀ ਨਹੀਂ ਦਿੰਦੀ।

ਇਸ ਐਮਰਜੈਂਸੀ ਮੀਟਿੰਗ ਦੌਰਾਨ ਸਰਕਾਰ ਵੱਲੋਂ ਇਸ ਨਿਯੁਕਤੀ ਨੂੰ ਲੈ ਕੇ ਕੋਈ ਸਖ਼ਤ ਕਾਨੂੰਨੀ ਜਾਂ ਪ੍ਰਸ਼ਾਸਨਿਕ ਕਦਮ ਚੁੱਕਣ ਬਾਰੇ ਅਹਿਮ ਫ਼ੈਸਲੇ ਲਏ ਜਾਣ ਦੀ ਪੂਰੀ ਸੰਭਾਵਨਾ ਹੈ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਸੂਬੇ ਦੀ ਸਿਆਸਤ ਵਿੱਚ ਵੀ ਭਾਰੀ ਗਰਮਾ-ਗਰਮੀ ਵੇਖਣ ਨੂੰ ਮਿਲ ਰਹੀ ਹੈ ਅਤੇ ਸਾਰੀਆਂ ਧਿਰਾਂ ਦੀਆਂ ਨਜ਼ਰਾਂ ਸ਼ਾਮ ਨੂੰ ਹੋਣ ਵਾਲੀ ਇਸ ਉੱਚ-ਪੱਧਰੀ ਮੀਟਿੰਗ ਦੇ ਨਤੀਜਿਆਂ ਤੇ ਟਿਕੀਆਂ ਹੋਈਆਂ ਹਨ।

Follow Us
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......