ਝੋਟਾ ਕਤਲਕਾਂਡ: “ਅਸੀਂ ਕੇਸ CBI ਨੂੰ ਸੌਂਪ ਰਹੇ ਹਾਂ”, ਸੀਐਮ ਮਾਨ ਬੋਲੇ- ਨਸ਼ੇ ਖ਼ਿਲਾਫ਼ ਸਾਡੀ ਆਰ-ਪਾਰ ਦੀ ਲੜ੍ਹਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਸਰਕਾਰ ਦੀ ਲੜਾਈ ਆਰ-ਪਾਰ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਕਾਰ ਹਰ ਲੋੜੀਂਦਾ ਸਖ਼ਤ ਕਦਮ ਚੁੱਕੇਗਤੇ ਇਸ ਮਕਸਦ ਲਈ ਪਿੱਛੇ ਨਹੀਂ ਹਟੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਸਰਕਾਰ ਇਹ ਕੇਸ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਤੇ ਪੂਰੇ ਪਰਿਵਾਰ ਨਾਲ ਡਟ ਕੇ ਖੜ੍ਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਸਰਕਾਰ ਦੀ ਲੜਾਈ ਆਰ-ਪਾਰ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਕਾਰ ਹਰ ਲੋੜੀਂਦਾ ਸਖ਼ਤ ਕਦਮ ਚੁੱਕੇਗਤੇ ਇਸ ਮਕਸਦ ਲਈ ਪਿੱਛੇ ਨਹੀਂ ਹਟੇਗੀ।
ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ… ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ… ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ… ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ…
— Bhagwant Mann (@BhagwantMann) October 20, 2026
ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ‘ਚ ਧਰਨਾ ਜਾਰੀ
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ‘ਚ ਪਰਿਵਾਰ ਤੇ ਸਮਰਥਕਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਪਰਿਵਾਰ ਦੀ ਮੁੱਖ ਮੰਗ ਸੀ ਕਿ ਮਾਮਲੇ ਦੀ ਨਿਰਪੱਖ ਜਾਂਚ ਲਈ ਇਸ ਨੂੰ ਸੀਬੀਆਈ ਦੇ ਹਵਾਲੇ ਕੀਤਾ ਜਾਵੇ। ਪਰਿਵਾਰ ਨੇ ਮੰਗਾਂ ਪੂਰੀਆਂ ਹੋਣ ਤੱਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੇ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕੀਤਾ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਇਲਾਕੇ ‘ਚ ਲਗਾਤਾਰ ਰੋਸ ਅਤੇ ਇਨਸਾਫ਼ ਦੀ ਮੰਗ ਉੱਠ ਰਹੀ ਹੈ।
ਅਮਿਤ ਸ਼ਾਹ ਦੇ ਪੰਜਾਬ ਦੌਰੇ ਵਿਚਾਲੇ ਵੱਡਾ ਐਲਾਨ
ਇਹ ਐਲਾਨ ਅਜਿਹੇ ਸਮੇਂ ਆਇਆ ਹੈ, ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ (ਅੱਜ) ਨੂੰ ਪੰਜਾਬ ਦੌਰੇ ਤੇ ਹਨ। ਉਨ੍ਹਾਂ ਦੇ ਮਾਨਸਾ ‘ਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਦਾ ਵੀ ਪ੍ਰੋਗਰਾਮ ਦੱਸਿਆ ਗਿਆ ਹੈ। ਪਰਿਵਾਰ ਵੱਲੋਂ ਕੇਂਦਰ ਸਰਕਾਰ ਤੋਂ ਵੀ ਇਸ ਮਾਮਲੇ ‘ਚ ਦਖ਼ਲ ਦੇਣ ਤੇ ਨਿਰਪੱਖ ਜਾਂਚ ਯਕੀਨੀ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਹੁਣ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਸਬੰਧੀ ਅਗਲੀ ਅਧਿਕਾਰਤ ਕਾਰਵਾਈ ਤੇ ਨਜ਼ਰ ਰਹੇਗੀ।


