ਪੰਜਾਬ ਵਿੱਚ ਇੱਕ ਦਿਨ ਦੀ ਸਰਕਾਰੀ ਛੁੱਟੀ: ਸਕੂਲ ਤੇ ਦਫ਼ਤਰ ਰਹਿਣਗੇ ਬੰਦ, ਰਵਿਦਾਸ ਜਯੰਤੀ ਸਬੰਧੀ ਫੈਸਲਾ
Punjab Government Declared holiday: 12 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਪੂਰੇ ਦੇਸ਼ ਭਰ ਵਿੱਚ ਬਹੁਤ ਦੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਇਹ ਫੈਸਲਾ ਲਿਆ ਗਿਆ ਹੈ। ਪ੍ਰਕਾਸ਼ ਪੁਰਬ ਦੇ ਮੌਕੇ 'ਤੇ 11 ਫਰਵਰੀ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਹਿਰ ਵਿੱਚ ਇੱਕ ਸ਼ੋਭਾ ਯਾਤਰਾ ਕੱਢੀ ਜਾਵੇਗੀ।

Guru Ravidas Jayanti 2025: ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਯਾਨੀ 12 ਫਰਵਰੀ ਨੂੰ ਛੁੱਟੀ ਰਹੇਗੀ। ਇਸ ਦਿਨ ਸਰਕਾਰੀ ਸਕੂਲ, ਸਰਕਾਰੀ ਦਫ਼ਤਰ ਅਤੇ ਹੋਰ ਸਾਰੇ ਤਰ੍ਹਾਂ ਦੇ ਬੋਰਡ ਦਫ਼ਤਰ ਬੰਦ ਰਹਿਣਗੇ। ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਦਾ ਸਮਾਜ ਦੇ ਲੋਕਾਂ ਨੇ ਸਵਾਗਤ ਕੀਤਾ ਹੈ।
ਦੱਸਣਯੋਗ ਹੈ ਕਿ 12 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਪੂਰੇ ਦੇਸ਼ ਭਰ ਵਿੱਚ ਬਹੁਤ ਦੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਇਹ ਫੈਸਲਾ ਲਿਆ ਗਿਆ ਹੈ। ਪ੍ਰਕਾਸ਼ ਪੁਰਬ ਦੇ ਮੌਕੇ ‘ਤੇ 11 ਫਰਵਰੀ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਹਿਰ ਵਿੱਚ ਇੱਕ ਸ਼ੋਭਾ ਯਾਤਰਾ ਕੱਢੀ ਜਾਵੇਗੀ।
ਜਲੰਧਰ ‘ਚ 2 ਦਿਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਇਹ ਐਲਾਨ ਕੀਤਾ ਗਿਆ ਸੀ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ 11 ਤੇ 12 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਡੀਸੀ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਸੀ ਕਿ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧ ਵਿੱਚ 11 ਫਰਵਰੀ ਨੂੰ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ, ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਹ ਕਦਮ ਚੁੱਕਿਆ ਗਿਆ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 15 ਭਗਤਾਂ ਦੀ ਬਾਣੀ ਦਰਜ ਹੈ। ਇਹਨਾਂ ਵਿੱਚੋਂ ਭਗਤ ਰਵਿਦਾਸ ਜੀ ਦੀ ਬਾਣੀ ਆਪਣਾ ਵਿਸ਼ੇਸ ਸਥਾਨ ਰੱਖਦੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਦੇ ਹੋਏ ਪੰਜਵੇਂ ਸਤਿਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜਾ ਨੇ ਭਗਤ ਜੀ ਦੇ 40 ਸ਼ਬਦ 16 ਰਾਗਾਂ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕੀਤੇ।