ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ ਸਬੰਧੀ ਫੈਸਲਾ

ਗੁਰੂ ਤੇਗ ਬਹਾਦਰ ਜੀ ਸਿੱਖ ਧਰਮ ਦੇ ਨੌਵੇਂ ਗੁਰੂ ਸਨ, ਜਿਨ੍ਹਾਂ ਨੂੰ ਉਨ੍ਹਾਂ ਦੀ ਦਲੇਰੀ, ਕੁਰਬਾਨੀ ਅਤੇ ਧਰਮ ਦੀ ਰੱਖਿਆ ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦਾ ਜਨਮ 1 ਅਪ੍ਰੈਲ 1621 ਨੂੰ ਅੰਮ੍ਰਿਤਸਰ, ਪੰਜਾਬ ਵਿੱਚ ਗੁਰੂ ਹਰਗੋਬਿੰਦ ਜੀ ਅਤੇ ਮਾਤਾ ਨਾਨਕੀ ਜੀ ਦੇ ਘਰ ਹੋਇਆ। ਉਨ੍ਹਾਂ ਦਾ ਅਸਲ ਨਾਂ 'ਤਿਆਗ ਮਲ' ਸੀ, ਪਰ ਉਨ੍ਹਾਂ ਦੇ ਦਲੇਰਾਨਾ ਕੰਮਾਂ ਤੇ ਬੇਮਿਸਾਲ ਕੁਰਬਾਨੀ ਕਾਰਨ ਉਨ੍ਹਾਂ ਨੂੰ 'ਤੇਗ ਬਹਾਦਰ' ਦੀ ਉਪਾਧੀ ਦਿੱਤੀ ਗਈ।

ਪੰਜਾਬ ‘ਚ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ ਸਬੰਧੀ ਫੈਸਲਾ
Follow Us
tv9-punjabi
| Updated On: 30 Nov 2024 15:54 PM

ਪੰਜਾਬ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਰਹੇਗੀ। ਇਸ ਕਾਰਨ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦੱਸ ਦਈਏ ਕਿ 6 ਦਸੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ‘ਤੇ ਪੰਜਾਬ ‘ਚ ਛੁੱਟੀ ਰਹੇਗੀ। ਪੰਜਾਬ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਇਸ ਨੂੰ ਮਹੱਤਵ ਦਿੰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇਸ ਵਿਸ਼ੇਸ਼ ਛੁੱਟੀ ਵਿੱਚ ਸੋਧ ਕੀਤਾ ਹੈ।

ਕੁਰਬਾਨੀ ਤੇ ਧਰਮ ਦੀ ਰੱਖਿਆ ਦਾ ਇਤਿਹਾਸ

ਗੁਰੂ ਤੇਗ ਬਹਾਦਰ ਜੀ ਸਿੱਖ ਧਰਮ ਦੇ ਨੌਵੇਂ ਗੁਰੂ ਸਨ, ਜਿਨ੍ਹਾਂ ਨੂੰ ਉਨ੍ਹਾਂ ਦੀ ਦਲੇਰੀ, ਕੁਰਬਾਨੀ ਅਤੇ ਧਰਮ ਦੀ ਰੱਖਿਆ ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦਾ ਜਨਮ 1 ਅਪ੍ਰੈਲ 1621 ਨੂੰ ਅੰਮ੍ਰਿਤਸਰ, ਪੰਜਾਬ ਵਿੱਚ ਗੁਰੂ ਹਰਗੋਬਿੰਦ ਜੀ ਅਤੇ ਮਾਤਾ ਨਾਨਕੀ ਜੀ ਦੇ ਘਰ ਹੋਇਆ। ਉਨ੍ਹਾਂ ਦਾ ਅਸਲ ਨਾਂ ‘ਤਿਆਗ ਮਲ’ ਸੀ, ਪਰ ਉਨ੍ਹਾਂ ਦੇ ਦਲੇਰਾਨਾ ਕੰਮਾਂ ਤੇ ਬੇਮਿਸਾਲ ਕੁਰਬਾਨੀ ਕਾਰਨ ਉਨ੍ਹਾਂ ਨੂੰ ‘ਤੇਗ ਬਹਾਦਰ’ ਦੀ ਉਪਾਧੀ ਦਿੱਤੀ ਗਈ।

ਧਰਮ ਤੇ ਮਨੁੱਖਤਾ ਦੀ ਰਾਖੀ ਲਈ ਯਤਨ ਕੀਤੇ

ਗੁਰੂ ਤੇਗ ਬਹਾਦਰ ਜੀ ਨੇ ਆਪਣਾ ਜੀਵਨ ਮਾਨਵਤਾ, ਧਾਰਮਿਕ ਆਜ਼ਾਦੀ ਤੇ ਅਨਿਆਂ ਵਿਰੁੱਧ ਸੰਘਰਸ਼ ਨੂੰ ਸਮਰਪਿਤ ਕੀਤਾ। ਜਦੋਂ ਮੁਗਲ ਸ਼ਾਸਕ ਔਰੰਗਜ਼ੇਬ ਨੇ ਹਿੰਦੂ ਧਰਮ ਦੇ ਖਾਤਮੇ ਤੇ ਜ਼ਬਰਦਸਤੀ ਧਰਮ ਪਰਿਵਰਤਨ ਦੀ ਮੁਹਿੰਮ ਸ਼ੁਰੂ ਕੀਤੀ ਤਾਂ ਗੁਰੂ ਜੀ ਨੇ ਇਨ੍ਹਾਂ ਅੱਤਿਆਚਾਰਾਂ ਵਿਰੁੱਧ ਆਵਾਜ਼ ਉਠਾਈ।

1675 ਵਿੱਚ ਕਸ਼ਮੀਰੀ ਪੰਡਤਾਂ ਨੇ ਗੁਰੂ ਜੀ ਨੂੰ ਮਦਦ ਲਈ ਅਪੀਲ ਕੀਤੀ ਕਿਉਂਕਿ ਉਨ੍ਹਾਂ ਨੂੰ ਇਸਲਾਮ ਕਬੂਲ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਸੀ। ਗੁਰੂ ਜੀ ਨੇ ਉਨ੍ਹਾਂ ਦੀ ਰੱਖਿਆ ਦਾ ਜ਼ਿੰਮਾ ਲਿਆ ਅਤੇ ਮੁਗਲ ਬਾਦਸ਼ਾਹ ਔਰੰਗਜ਼ੇਬ ਦੇ ਸਾਹਮਣੇ ਖੜੇ ਹੋ ਗਏ।

ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...