ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਲਈ ਵਚਨਬੱਧ, 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ: ਡਾ. ਬਲਜੀਤ ਕੌਰ | Punjab government Dr Baljit Kaur protection of children rehabilitation of 77 child beggars know in Punjabi Punjabi news - TV9 Punjabi

ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਲਈ ਵਚਨਬੱਧ, 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ: ਡਾ. ਬਲਜੀਤ ਕੌਰ

Published: 

24 Jul 2024 19:17 PM

ਪੰਜਾਬ ਵਿੱਚ ਬਾਲ ਭਿੱਖਿਆ ਦੇ ਖਾਤਮੇ ਲਈ ਇਹ ਮੁਹਿੰਮ ਮਹੀਨੇ ਦੇ ਹਰ ਦੂਜੇ ਹਫਤੇ ਲਗਾਤਾਰ ਚਲਾਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੰਜਾਬ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 77 ਬੱਚੇ ਬਚਾਏ ਗਏ ਹਨ। ਜਿਨ੍ਹਾਂ ਵਿੱਚੋਂ 20 ਬੱਚਿਆਂ ਦਾ ਕੋਈ ਆਸਰਾ ਨਾ ਹੋਣ ਕਰਕੇ ਸੂਬੇ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ ਭੇਜਿਆ ਗਿਆ ਹੈ।

ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਲਈ ਵਚਨਬੱਧ, 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ: ਡਾ. ਬਲਜੀਤ ਕੌਰ

ਕੈਬਿਨਟ ਮੰਤਰੀ ਡਾ. ਬਲਜੀਤ ਕੌਰ

Follow Us On

ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ। ਇਹ ਜਾਣਕਾਰੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਬਾਲ ਭਿਖਿਆ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਵਿਭਾਗ ਵੱਲੋਂ ਸੂਬੇ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਅਧੀਨ ਬਾਲ ਭਿੱਖਿਆ ਵਿੱਚ ਸ਼ਾਮਲ ਬੱਚਿਆਂ ਨੂੰ ਬਚਾਇਆ ਗਿਆ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਗਏ ਹਨ।

77 ਬਾਲ ਭਿਖਾਰੀਆਂ ਦਾ ਮੁੜ ਵਸੇਬਾ: ਡਾ. ਬਲਜੀਤ ਕੌਰ

ਪੰਜਾਬ ਵਿੱਚ ਬਾਲ ਭਿੱਖਿਆ ਦੇ ਖਾਤਮੇ ਲਈ ਇਹ ਮੁਹਿੰਮ ਮਹੀਨੇ ਦੇ ਹਰ ਦੂਜੇ ਹਫਤੇ ਲਗਾਤਾਰ ਚਲਾਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੰਜਾਬ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 77 ਬੱਚੇ ਬਚਾਏ ਗਏ ਹਨ। ਜਿਨ੍ਹਾਂ ਵਿੱਚੋਂ 20 ਬੱਚਿਆਂ ਦਾ ਕੋਈ ਆਸਰਾ ਨਾ ਹੋਣ ਕਰਕੇ ਸੂਬੇ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ ਭੇਜਿਆ ਗਿਆ ਹੈ।

ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ, ਆਦਿ ਦਿੱਤੀਆਂ ਜਾਣਗੀਆਂ। ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਰਾਹੀਂ ਉਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 8 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ, 13 ਬੱਚਿਆਂ ਨੂੰ ਸਕੂਲ ਵਿੱਚ ਦਾਖਲਾ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇੱਕ ਬੱਚੇ ਨੂੰ ਆਂਗਨਵਾੜੀ ਵਿੱਚ ਦਾਖਲ ਕਰਵਾਇਆ ਗਿਆ ਹੈ।

ਕੈਬਿਨਟ ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ 2015 ਅਧੀਨ ਸੂਬੇ ਵਿੱਚ 7 ਸਰਕਾਰੀ ਚਿਲਡਰਨ ਹੋਮ ਅਤੇ 39 ਗੈਰ ਸਰਕਾਰੀ ਹੋਮ ਰਜਿਸਟਰਡ ਕੀਤੇ ਹੋਏ ਹਨ। ਜਿਨ੍ਹਾਂ ਵਿੱਚ ਅਨਾਥ, ਬੇਸਾਹਾਰਾ ਅਤੇ ਸਪੁਰਧ ਕੀਤੇ ਬੱਚਿਆਂ ਨੂੰ ਰੱਖਣ ਦਾ ਉਪਬੰਧ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਵਿਖੇ ਦੇਣ।

ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਲਈ ਵਚਨਬੱਧ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਮਿਸ਼ਨ ਵਾਤਸੱਲਿਆ ਸਕੀਮ ਅਧੀਨ ਬੇਸਹਾਰਾ ਅਤੇ ਲੋੜਬੰਦ ਬੱਚਿਆ ਦੀ ਸੁਰੱਖਿਆ ਲਈ ਵਚਨਬੱਧ ਹੈ ਤਾਂ ਜੋ ਬੱਚਿਆ ਨੂੰ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸਕੀਮਾਂ ਸਬੰਧੀ ਸੂਚਨਾ ਵਿਭਾਗ ਦੀ ਵੈਬਸਾਇਟ sswcd@punjab.gov.in ‘ਤੇ ਉਪਲੱਬਧ ਹੈ।

ਇਹ ਵੀ ਪੜ੍ਹੋ: Good News: ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਮੰਗੀਆਂ ਅਰਜ਼ੀਆਂ

ਉਨ੍ਹਾਂ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਬਹੁਪੱਖੀ ਉਪਰਾਲੇ ਕੀਤੇ ਜਾ ਰਹੇ ਹਨ। ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਲਈ ਵਿਭਾਗ ਵੱਲੋਂ ਮਿਸ਼ਨ ਵਾਤਸੱਲਿਆ ਸਕੀਮ (ਬਾਲ ਸੁਰੱਖਿਆ ਸਕੀਮ) ਚਲਾਈ ਜਾ ਰਹੀ ਹੈ ਜਿਸ ਦਾ ਮੁੱਖ ਉਦੇਸ਼ ਬੱਚਿਆਂ ਦੀ ਸਹੀ ਦੇਖਭਾਲ, ਸੁਰੱਖਿਆ, ਵਿਕਾਸ, ਇਲਾਜ ਅਤੇ ਸਮਾਜ ਵਿੱਚ ਮੁੜ ਵਸੇਬਾ ਕਰਨਾ ਹੈ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version