AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 7 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸੂਬਾ ਪੱਧਰੀ ਹੜਤਾਲ, ਸਰਕਾਰੀ ਦਫ਼ਤਰਾਂ ‘ਚ ਕੰਮਕਾਜ ਰਹੇਗਾ ਠੱਪ

ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮ ਅਤੇ 4 ਲੱਖ ਤੋਂ ਵਧੇਰੇ ਪੈਨਸ਼ਨਰ 27 ਅਗਸਤ ਨੂੰ ਪੂਰੇ ਸੂਬੇ ਵਿੱਚ ਇੱਕ ਰੋਜ਼ਾ ਵਿਸ਼ਾਲ ਮਹਾਂ-ਹੜਤਾਲ ਕਰ ਰਹੇ ਹਨ। 'ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂਟੀ' ਦੇ ਸੱਦੇ 'ਤੇ ਕੀਤੀ ਜਾ ਰਹੀ ਇਸ ਹੜਤਾਲ ਕਾਰਨ ਪੰਜਾਬ ਸਿਵਲ ਸਕੱਤਰੇਤ ਤੋਂ ਲੈ ਕੇ ਸਰਕਾਰੀ ਸਕੂਲਾਂ, ਪਟਵਾਰਖ਼ਾਨਿਆਂ, ਸਰਕਾਰੀ ਹਸਪਤਾਲਾਂ ਦੀਆਂ ਓਪੀਡੀ (OPD) ਸੇਵਾਵਾਂ ਅਤੇ ਸਰਕਾਰੀ ਜਨਤਕ ਟਰਾਂਸਪੋਰਟ ਸਮੇਤ ਸਮੁੱਚਾ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਹੇਗਾ।

ਪੰਜਾਬ ਦੇ 7 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸੂਬਾ ਪੱਧਰੀ ਹੜਤਾਲ, ਸਰਕਾਰੀ ਦਫ਼ਤਰਾਂ 'ਚ ਕੰਮਕਾਜ ਰਹੇਗਾ ਠੱਪ
ਸੰਕੇਤਕ ਤਸਵੀਰ
davinder-kumar-jalandhar
| Published: 26 Aug 2026 23:53 PM IST
Share

ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮ ਅਤੇ 4 ਲੱਖ ਤੋਂ ਵਧੇਰੇ ਪੈਨਸ਼ਨਰ 27 ਅਗਸਤ ਨੂੰ ਪੂਰੇ ਸੂਬੇ ਵਿੱਚ ਇੱਕ ਰੋਜ਼ਾ ਵਿਸ਼ਾਲ ਮਹਾਂ-ਹੜਤਾਲ ਕਰ ਰਹੇ ਹਨ। ‘ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂਟੀ’ ਦੇ ਸੱਦੇ ‘ਤੇ ਕੀਤੀ ਜਾ ਰਹੀ ਇਸ ਹੜਤਾਲ ਕਾਰਨ ਪੰਜਾਬ ਸਿਵਲ ਸਕੱਤਰੇਤ ਤੋਂ ਲੈ ਕੇ ਸਰਕਾਰੀ ਸਕੂਲਾਂ, ਪਟਵਾਰਖ਼ਾਨਿਆਂ, ਸਰਕਾਰੀ ਹਸਪਤਾਲਾਂ ਦੀਆਂ ਓਪੀਡੀ (OPD) ਸੇਵਾਵਾਂ ਅਤੇ ਸਰਕਾਰੀ ਜਨਤਕ ਟਰਾਂਸਪੋਰਟ ਸਮੇਤ ਸਮੁੱਚਾ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਹੇਗਾ। ਇਸ ਦੇ ਨਾਲ ਹੀ ਪੰਜਾਬ ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਵੀ ਇਸ ਹੜਤਾਲ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਬੰਦ ਜਾਂ ਚੱਕਾ ਜਾਮ ਨਹੀਂ, ਆਮ ਲੋਕ ਨਹੀਂ ਹੋਣਗੇ ਪ੍ਰੇਸ਼ਾਨ: ਆਗੂ

ਜਲੰਧਰ ਤੋਂ ਜਥੇਬੰਦੀ ਦੇ ਪ੍ਰਧਾਨ ਤਜਿੰਦਰ ਸਿੰਘ ਨੰਗਲ ਨੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਇਹ ਕੋਈ ‘ਪੰਜਾਬ ਬੰਦ’ ਦਾ ਸੱਦਾ ਨਹੀਂ ਹੈ, ਸਗੋਂ ਸਰਕਾਰੀ ਮੁਲਾਜ਼ਮਾਂ ਦੀ ਆਪਣੇ ਹੱਕਾਂ ਲਈ ਮਹਾਂ-ਹੜਤਾਲ ਹੈ। ਇਸੇ ਤਰ੍ਹਾਂ ਮੋਰਚੇ ਦੇ ਕਨਵੀਨਰ ਦਵਿੰਦਰ ਸਿੰਘ ਬੈਨੀਪਾਲ ਨੇ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਕਿਸੇ ਵੀ ਥਾਂ ਕੋਈ ਚੱਕਾ ਜਾਮ ਨਹੀਂ ਕੀਤਾ ਜਾਵੇਗਾ। ਨਿੱਜੀ ਅਦਾਰੇ, ਸਕੂਲ-ਕਾਲਜ, ਦੁਕਾਨਾਂ, ਬਾਜ਼ਾਰ ਅਤੇ ਆਮ ਜਨਤਾ ਦੀ ਆਵਾਜਾਈ ਬਿਲਕੁਲ ਆਮ ਵਾਂਗ ਜਾਰੀ ਰਹੇਗੀ ਤਾਂ ਜੋ ਆਮ ਸ਼ਹਿਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਜਾਂ ਖੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਹੜਤਾਲ ਤੋਂ ਪਹਿਲਾਂ ਯੂਨੀਅਨ ਆਗੂ ਨੂੰ ਹਿਰਾਸਤ ‘ਚ ਲੈਣ ‘ਤੇ ਹੰਗਾਮਾ

ਦੂਜੇ ਪਾਸੇ ਹੜਤਾਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਪੁਲਿਸ ਨੇ ਮਿਨੀਸਟਰੀਅਲ ਯੂਨੀਅਨ ਦੇ ਦੋਆਬਾ ਜ਼ੋਨ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਨੂੰ ਹਿਰਾਸਤ ਵਿੱਚ ਲੈ ਕੇ ਜ਼ਬਰਦਸਤੀ ਪੁਲਿਸ ਜੀਪ ਵਿੱਚ ਬਿਠਾ ਲਿਆ। ਇਸ ਕਾਰਵਾਈ ਦਾ ਵਿਰੋਧ ਕਰਦਿਆਂ ਯੂਨੀਅਨ ਦੇ ਮੈਂਬਰਾਂ ਨੇ ਮੌਕੇ ‘ਤੇ ਇਕੱਠੇ ਹੋ ਕੇ ਪੁਲਿਸ ਜੀਪ ਦਾ ਘਿਰਾਓ ਕੀਤਾ ਅਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਮੁਲਾਜ਼ਮਾਂ ਦੇ ਭਾਰੀ ਦਬਾਅ ਅਤੇ ਵਿਰੋਧ ਨੂੰ ਦੇਖਦਿਆਂ ਪੁਲਿਸ ਨੂੰ ਆਖ਼ਰਕਾਰ ਸੰਗਤ ਰਾਮ ਨੂੰ ਰਿਹਾਅ ਕਰਨਾ ਪਿਆ।

ਸਮੂਹਿਕ ਛੁੱਟੀ ‘ਤੇ ਰਹਿਣਗੇ ਸਰਕਾਰੀ ਮੁਲਾਜ਼ਮ

ਯੂਨੀਅਨ ਆਗੂ ਤਜਿੰਦਰ ਸਿੰਘ ਨੰਗਲ ਨੇ ਦੁਹਰਾਇਆ ਕਿ 27 ਅਗਸਤ ਨੂੰ ਕਿਸੇ ਵੀ ਸੜਕ ‘ਤੇ ਜਾਮ ਨਹੀਂ ਲਗਾਇਆ ਜਾਵੇਗਾ ਅਤੇ ਬਾਜ਼ਾਰ ਤੇ ਕਾਰੋਬਾਰੀ ਅਦਾਰੇ ਆਮ ਵਾਂਗ ਖੁੱਲ੍ਹਣਗੇ। ਹਾਲਾਂਕਿ, ਸਾਰੇ ਸਰਕਾਰੀ ਕਰਮਚਾਰੀ ਸਮੂਹਿਕ ਛੁੱਟੀ ‘ਤੇ ਰਹਿਣਗੇ ਅਤੇ ਦਫ਼ਤਰਾਂ ਵਿੱਚ ਕੋਈ ਕੰਮਕਾਜ ਨਹੀਂ ਕੀਤਾ ਜਾਵੇਗਾ। ਇੱਥੋਂ ਤੱਕ ਕਿ ਸਰਕਾਰੀ ਡਰਾਈਵਰ ਵੀ ਉੱਚ ਅਧਿਕਾਰੀਆਂ ਦੀਆਂ ਸਰਕਾਰੀ ਗੱਡੀਆਂ ਨਹੀਂ ਚਲਾਉਣਗੇ।

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...