AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੱਲਬਾਤ ਤੇ ਹੜਤਾਲ ਦੇਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ, ‘ਮਹਾ ਹੜਤਾਲ’ ‘ਤੇ ਸੀਐਮ ਮਾਨ ਦਾ ਰੁਖ਼ ਸਪੱਸ਼ਟ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਲਿਖਿਆ- ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ, ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ। ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ।

ਗੱਲਬਾਤ ਤੇ ਹੜਤਾਲ ਦੇਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ, 'ਮਹਾ ਹੜਤਾਲ' 'ਤੇ ਸੀਐਮ ਮਾਨ ਦਾ ਰੁਖ਼ ਸਪੱਸ਼ਟ
tv9-punjabi
| Updated On: 27 Aug 2026 14:47 PM IST
Share

ਲੰਬਿਤ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਅੱਜ 27 ਅਗਸਤ ਨੂੰ ਕੀਤੀ ਜਾ ਰਹੀ ਮਹਾ ਹੜਤਾਲ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਸੀਐਮ ਦਾ ਕਹਿਣਾ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸੁਣਨ ਲਈ ਤਿਆਰ ਹੈ, ਪਰ ਹੜਤਾਲ ਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ- ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ, ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ। ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਅੱਜ ਦੁਪਹਿਰ 1 ਵਜੇ ਜਲੰਧਰ ਦੇ ਪੰਜਾਬ ਆਰਮਡ ਪੁਲਿਸ (PAP) ਕੰਪਲੈਕਸ ‘ਚ ਪ੍ਰਦਰਸ਼ਨ ਕਰ ਰਹੀਆਂ ਸਰਕਾਰੀ ਕਰਮਚਾਰੀ ਯੂਨੀਅਨਾਂ ਦੀ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਨਿਰਧਾਰਤ ਹੋਣ ਦੀ ਗੱਲ ਸਾਹਮਣੇ ਆਈ ਸੀ। ਹਾਲਾਂਕਿ, ਹੁਣ ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਇਹ ਮੀਟਿੰਗ ਨਹੀਂ ਹੋ ਸਕੀ।

ਪੰਜਾਬ ਭਰ ‘ਚ ਮੁਲਾਜ਼ਮਾਂ ਦੀ ਹੜਤਾਲ

ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਦੀ ਅਗਵਾਈ ਹੇਠ ਸਰਕਾਰੀ ਕਰਮਚਾਰੀ ਤੇ ਪੈਨਸ਼ਨਰ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਹਨ। ਮੁਲਾਜ਼ਮ ਜਥੇਬੰਦੀਆਂ ਦਾ ਦਾਅਵਾ ਹੈ ਕਿ ਸੂਬੇ ‘ਚ 200 ਤੋਂ ਵੱਧ ਕਰਮਚਾਰੀ ਸੰਗਠਨ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ।

ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਸੱਤਾ’ਚ ਆਉਣ ਤੋਂ ਪਹਿਲਾਂ ਉਨ੍ਹਾਂ ਦੀਆਂ ਕਈ ਮੰਗਾਂ ਪੂਰੀਆਂ ਕਰਨ ਦੇ ਵਾਅਦੇ ਕੀਤੇ ਸਨ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕਈ ਮੰਗਾਂ ਅਜੇ ਵੀ ਲੰਬਿਤ ਹਨ। ਇਸ ਕਾਰਨ ਮੁਲਾਜ਼ਮਾਂ ‘ਚ ਸਰਕਾਰ ਖ਼ਿਲਾਫ਼ ਰੋਸ ਹੈ।

ਦਫ਼ਤਰਾਂ ਨੂੰ ਲਗਾਏ ਤਾਲੇ

ਪੰਜਾਬ ਭਰ ‘ਚ ਹੜਤਾਲ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣੇ ਦਫ਼ਤਰਾਂ ਨੂੰ ਤਾਲੇ ਲਗਾ ਦਿੱਤੇ ਤੇ ਡੀਸੀ ਕੰਪਲੈਕਸ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਕਈ ਮੁਲਾਜ਼ਮ ਜਥੇਬੰਦੀਆਂ ਆਪਣੇ ਝੰਡਿਆਂ ਤੇ ਕਾਲੀਆਂ ਝੰਡੀਆਂ ਨਾਲ ਪ੍ਰਦਰਸ਼ਨ ‘ਚ ਪਹੁੰਚੀਆਂ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...