AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬੇਅਦਬੀ ਕਾਨੂੰਨ ‘ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ ਨਾਲ ਕਰੇਗੀ ਰਾਬਤਾ

ਇਸ ਗਠਿਤ ਕੀਤੀ ਗਈ ਤਾਲਮੇਲ ਕਮੇਟੀ ਦਾ ਮੁੱਖ ਕਾਰਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਲਗਾਤਾਰ ਸੰਪਰਕ ਵਿੱਚ ਰਹਿਣਾ ਹੋਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਸਰੂਪਾਂ ਦੀ ਸੰਭਾਲ ਅਤੇ ਇਸ ਨਾਲ ਜੁੜੇ ਕਾਨੂੰਨੀ ਨਿਯਮਾਂ 'ਚ ਸੁਧਾਰ (ਸੋਧ) ਕਰਨ ਲਈ ਦੋਵੇਂ ਕਮੇਟੀਆਂ ਆਪਸੀ ਸਹਿਮਤੀ ਨਾਲ ਕੰਮ ਕਰਨਗੀਆਂ।

ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ ਨਾਲ ਕਰੇਗੀ ਰਾਬਤਾ
amanpreet-kaur
| Updated On: 16 Sep 2026 18:14 PM IST
Share

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ, ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਖੋਜ) ਐਕਟ 2026 ਸੰਬੰਧੀ ਇੱਕ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

7 ਮੈਂਬਰੀ ਕਮੇਟੀ ਬਾਰੇ ਜਾਣੋ

  • ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ
  • ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ
  • ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ
  • ਸੇਵਾਮੁਕਤ ਜਸਟਿਸ ਜਸਪਾਲ ਸਿੰਘ
  • ਸੇਵਾਮੁਕਤ ਜਸਟਿਸ ਗੁਰਬੀਰ ਸਿੰਘ
  • ਸੇਵਾਮੁਕਤ ਆਈਪੀਐਸ ਅਤੇ ਪੀਪੀਐਸਸੀ ਚੇਅਰਮੈਨ ਜਤਿੰਦਰ ਸਿੰਘ ਔਲਖ
  • ਕਾਨੂੰਨ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਕਮੇਟੀ ਵਿੱਚ ਸ਼ਾਮਲ ਹਨ।

ਇਸ ਗਠਿਤ ਕੀਤੀ ਗਈ ਤਾਲਮੇਲ ਕਮੇਟੀ ਦਾ ਮੁੱਖ ਕਾਰਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਲਗਾਤਾਰ ਸੰਪਰਕ ਵਿੱਚ ਰਹਿਣਾ ਹੋਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਸਰੂਪਾਂ ਦੀ ਸੰਭਾਲ ਅਤੇ ਇਸ ਨਾਲ ਜੁੜੇ ਕਾਨੂੰਨੀ ਨਿਯਮਾਂ ‘ਚ ਸੁਧਾਰ (ਸੋਧ) ਕਰਨ ਲਈ ਦੋਵੇਂ ਕਮੇਟੀਆਂ ਆਪਸੀ ਸਹਿਮਤੀ ਨਾਲ ਕੰਮ ਕਰਨਗੀਆਂ। ਧਾਰਮਿਕ ਭਾਵਨਾਵਾਂ ਦੀ ਰੋਸ਼ਨੀ ਵਿੱਚ ਤਿਆਰ ਕੀਤੇ ਜਾਣ ਵਾਲੇ ਨਿਯਮਾਂ ਨੂੰ ਕਾਨੂੰਨੀ ਰੂਪ ਦੇਣ ਲਈ ਇਹ ਤਾਲਮੇਲ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।

ਇਸ 7 ਮੈਂਬਰੀ ਕਮੇਟੀ ਵਿੱਚ ਜਿੱਥੇ ਧਾਰਮਿਕ ਆਗੂ ਸਿੱਖ ਰਹਿਤ ਮਰਿਆਦਾ ਅਤੇ ਗੁਰਮਤਿ ਦੇ ਸਿਧਾਂਤਾਂ ਦੀ ਪਹਿਰੇਦਾਰੀ ਕਰਨਗੇ। ਉੱਥੇ ਹੀ ਸੇਵਾਮੁਕਤ ਜੱਜ ਅਤੇ ਕਾਨੂੰਨੀ ਅਧਿਕਾਰੀ ਇਹ ਸੁਨਿਸ਼ਚਿਤ ਕਰਨਗੇ ਕਿ ਐਕਟ ਵਿੱਚ ਕੀਤੀ ਜਾਣ ਵਾਲੀ ਸੋਧ ਕਾਨੂੰਨੀ ਤੌਰ ‘ਤੇ ਮਜ਼ਬੂਤ ਹੋਵੇ। ਪ੍ਰਸ਼ਾਸਨਿਕ ਤਜਰਬੇ ਵਾਲੇ ਅਧਿਕਾਰੀਆਂ ਦੀ ਮੌਜੂਦਗੀ ਨਾਲ ਇਸ ਐਕਟ ਨੂੰ ਅਮਲੀ ਰੂਪ ਦੇਣ ਵਿੱਚ ਮਦਦ ਮਿਲੇਗੀ। ਪੰਜਾਬ ਸਰਕਾਰ ਦਾ ਇਹ ਕਦਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਉਨ੍ਹਾਂ ਦੇ ਪਾਵਨ ਸਤਿਕਾਰ ਨੂੰ ਬਹਾਲ ਰੱਖਣ ਲਈ ਬਣਾਏ ਜਾ ਰਹੇ ਕਾਨੂੰਨ ਨੂੰ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

Follow Us
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ...
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ...
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ...
UPI 'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ
UPI  'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ...
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?...
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!...
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ...
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ...