ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Good News: ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਮੰਗੀਆਂ ਅਰਜ਼ੀਆਂ

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com 'ਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ।

Good News: ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ 'ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਮੰਗੀਆਂ ਅਰਜ਼ੀਆਂ
ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਪੁਰਾਣੀ ਤਸਵੀਰ
Follow Us
amanpreet-kaur
| Updated On: 24 Jul 2024 18:28 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾ ਮੁਤਾਬਕ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਮਕਸਦ ਨਾਲ ਪੰਜਾਬ ਦੇ ਖੇਤੀਬਾੜੀ ‘ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ ਯੋਜਨਾ ਤਹਿਤ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਭੇਜ ਦਿੱਤੀ ਜਾਵੇਗੀ।

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ‘ਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਅਤੇ ਫੋਰੇਜ ਹਾਰਵੈਸਟਰ ਆਦਿ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ।

ਜਾਣੋ ਮਸ਼ੀਨਾਂ ਦੀ ਖਰੀਦ ‘ਤੇ ਕਿੰਨੀ ਸਬਸਿਡੀ ਮਿਲੇਗੀ

ਇਸ ਸਕੀਮ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਕੈਬਿਨਟ ਮੰਤਰੀ ਖੁੱਡੀਆਂ ਨੇ ਦੱਸਿਆ ਕਿ ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨ, ਕਿਸਾਨ ਸਮੂਹ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਐਫ.ਪੀ.ਓਜ਼. 40 ਫ਼ੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਗਤ ਕਿਸਾਨ, ਮਹਿਲਾ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਮਿਲੇਗੀ।

ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਅਤੇ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਬਚਾਉਣ ਦੀਆਂ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐਮ.ਐਸ.ਐਮ.ਈਜ਼. ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ: ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼, ਮੰਗਾਂ ਦਾ ਉਦੇਸ਼ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣਾ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਆਨਲਾਈਨ ਪੋਰਟਲ ਜਾਂ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਅਤਿ-ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਉਣ ਸਬੰਧੀ ਰਣਨੀਤੀ ‘ਤੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ।

ਪੀਐਮ ਮੋਦੀ ਨੇ ਭਾਰਤੀ ਮਹਿਲਾ ਵਿਸ਼ਵ ਚੈਂਪੀਅਨ ਟੀਮ ਨਾਲ ਕੀਤੀ ਖਾਸ ਮੁਲਾਕਾਤ
ਪੀਐਮ ਮੋਦੀ ਨੇ ਭਾਰਤੀ ਮਹਿਲਾ ਵਿਸ਼ਵ ਚੈਂਪੀਅਨ ਟੀਮ ਨਾਲ ਕੀਤੀ ਖਾਸ ਮੁਲਾਕਾਤ...
ਪ੍ਰਕਾਸ਼ ਪੁਰਬ 'ਤੇ ਲੁਧਿਆਣਾ 'ਚ ਸ਼ਖਸ ਨੇ 13 ਰੁਪਏ 'ਚ ਸ਼ਰਟ ਦੇਣ ਦਾ ਕੀਤਾ ਸੀ ਦਾਅਵਾ, ਨਹੀਂ ਖੁੱਲ੍ਹੀ ਦੁਕਾਨ ਤਾਂ ਭੜਕੇ ਲੋਕ
ਪ੍ਰਕਾਸ਼ ਪੁਰਬ 'ਤੇ ਲੁਧਿਆਣਾ 'ਚ ਸ਼ਖਸ ਨੇ 13 ਰੁਪਏ 'ਚ ਸ਼ਰਟ ਦੇਣ ਦਾ ਕੀਤਾ ਸੀ ਦਾਅਵਾ, ਨਹੀਂ ਖੁੱਲ੍ਹੀ ਦੁਕਾਨ ਤਾਂ ਭੜਕੇ ਲੋਕ...
Prakash Purab : ਗੁਰੂ ਨਾਨਕ ਜਯੰਤੀ 'ਤੇ ਪਰਮਾਤਮਾ ਦੇ ਦਰ 'ਤੇ ਪਰਿਵਾਰ ਸਮੇਤ ਨਤਮਸਤਕ ਹੋਏ ਸੀਐਮ ਮਾਨ
Prakash Purab : ਗੁਰੂ ਨਾਨਕ ਜਯੰਤੀ 'ਤੇ ਪਰਮਾਤਮਾ ਦੇ ਦਰ 'ਤੇ ਪਰਿਵਾਰ ਸਮੇਤ ਨਤਮਸਤਕ ਹੋਏ ਸੀਐਮ ਮਾਨ...
Rahul Gandhi PC: ਰਾਹੁਲ ਗਾਂਧੀ ਦਾ ਦਾਅਵਾ - ਹਰਿਆਣਾ ਵਿੱਚ ਬ੍ਰਾਜ਼ੀਲੀਅਨ ਮਾਡਲ ਨੇ ਪਾਈ ਵੋਟ
Rahul Gandhi PC: ਰਾਹੁਲ ਗਾਂਧੀ ਦਾ ਦਾਅਵਾ - ਹਰਿਆਣਾ ਵਿੱਚ ਬ੍ਰਾਜ਼ੀਲੀਅਨ ਮਾਡਲ ਨੇ ਪਾਈ ਵੋਟ...
Punjab University ਵਿਵਾਦ 'ਚ ਨਿੱਤਰੇ ਚੰਨੀ, RSS ਅਤੇ BJP ਤੇ ਲਾਏ ਕੱਸ-ਕੱਸ ਕੇ ਨਿਸ਼ਾਨੇ
Punjab University ਵਿਵਾਦ 'ਚ ਨਿੱਤਰੇ ਚੰਨੀ, RSS ਅਤੇ  BJP ਤੇ ਲਾਏ ਕੱਸ-ਕੱਸ ਕੇ ਨਿਸ਼ਾਨੇ...
ICC Women World Cup 2025 'ਚ Team India ਦੀ ਜਿੱਤ 'ਤੇ ਅਮਨਜੋਤ ਕੌਰ ਦੇ ਘਰ ਜਸ਼ਨ, ਬੇਸਬਰੀ ਨਾਲ ਧੀ ਦੀ ਉਡੀਕ
ICC Women World Cup 2025 'ਚ Team India ਦੀ ਜਿੱਤ 'ਤੇ ਅਮਨਜੋਤ ਕੌਰ ਦੇ ਘਰ ਜਸ਼ਨ, ਬੇਸਬਰੀ ਨਾਲ ਧੀ ਦੀ ਉਡੀਕ...
Womens Won World Cup Final: Shefali Verma ਦੇ ਘਰ ਦੀਵਾਲੀ ਵਰਗਾ ਮਾਹੌਲ, ਪਟਾਕੇ ਚਲਾ ਕੇ ਮਣਾਇਆ ਜਸ਼ਨ
Womens Won World Cup Final: Shefali Verma ਦੇ ਘਰ ਦੀਵਾਲੀ ਵਰਗਾ ਮਾਹੌਲ, ਪਟਾਕੇ ਚਲਾ ਕੇ ਮਣਾਇਆ ਜਸ਼ਨ...
Womens Won World Cup Final: ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਰਚਿਆ ਇਤਿਹਾਸ
Womens Won World Cup Final: ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਰਚਿਆ ਇਤਿਹਾਸ...
ਕਬੱਡੀ ਖਿਡਾਰੀ ਦਾ ਕਤਲ ਮਾਮਲਾ, ਪਰਿਵਾਰ ਦਾ ਸਸਕਾਰ ਕਰਨ ਤੋਂ ਇਨਕਾਰ, ਮੁਲਜ਼ਮਾਂ ਨੇ ਦੱਸੀ ਪੁਰਾਣੀ ਰੰਜਿਸ਼ ਦੀ ਗੱਲ
ਕਬੱਡੀ ਖਿਡਾਰੀ ਦਾ ਕਤਲ ਮਾਮਲਾ, ਪਰਿਵਾਰ ਦਾ ਸਸਕਾਰ ਕਰਨ ਤੋਂ ਇਨਕਾਰ, ਮੁਲਜ਼ਮਾਂ ਨੇ ਦੱਸੀ ਪੁਰਾਣੀ ਰੰਜਿਸ਼ ਦੀ ਗੱਲ...