AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਬਣੀ ਫ਼ਿਲਮ ਦਿਖਾਉਣ ਲਈ ਪਿੰਡ-ਪਿੰਡ ਪਹੁੰਚਣਗੀਆਂ ਵੈਨਾਂ, ਮੰਤਰੀ ਕਟਾਰੂਚੱਕ ਨੇ ਦਿਖਾਈ ਹਰੀ ਝੰਡੀ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਆ ਰਹੀ 650ਵੀਂ ਪਵਿੱਤਰ ਜਨਮ ਸ਼ਤਾਬਦੀ ਦੇ ਇਤਿਹਾਸਕ ਅਵਸਰ ਨੂੰ ਮੁੱਖ ਰੱਖਦਿਆਂ ਸੂਬਾ ਪੱਧਰ 'ਤੇ ਵਿਸ਼ੇਸ਼ ਅਤੇ ਸ਼ਾਨਦਾਰ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਗਵਾਈ ਹੇਠ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਹਾਨ ਜੀਵਨ, ਉਨ੍ਹਾਂ ਦੀ ਫਲਸਫੇ ਅਤੇ ਉਪਦੇਸ਼ਾਂ 'ਤੇ ਅਧਾਰਿਤ ਇੱਕ ਵਿਸ਼ੇਸ਼ ਡੌਕੂਮੈਂਟਰੀ ਫ਼ਿਲਮ ਤਿਆਰ ਕੀਤੀ ਗਈ ਹੈ।

ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਬਣੀ ਫ਼ਿਲਮ ਦਿਖਾਉਣ ਲਈ ਪਿੰਡ-ਪਿੰਡ ਪਹੁੰਚਣਗੀਆਂ ਵੈਨਾਂ, ਮੰਤਰੀ ਕਟਾਰੂਚੱਕ ਨੇ ਦਿਖਾਈ ਹਰੀ ਝੰਡੀ
tv9-punjabi
| Published: 09 Jul 2026 19:11 PM IST
Share

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਆ ਰਹੀ 650ਵੀਂ ਪਵਿੱਤਰ ਜਨਮ ਸ਼ਤਾਬਦੀ ਦੇ ਇਤਿਹਾਸਕ ਅਵਸਰ ਨੂੰ ਮੁੱਖ ਰੱਖਦਿਆਂ ਸੂਬਾ ਪੱਧਰ ‘ਤੇ ਵਿਸ਼ੇਸ਼ ਅਤੇ ਸ਼ਾਨਦਾਰ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਗਵਾਈ ਹੇਠ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਹਾਨ ਜੀਵਨ, ਉਨ੍ਹਾਂ ਦੀ ਫਲਸਫੇ ਅਤੇ ਉਪਦੇਸ਼ਾਂ ‘ਤੇ ਅਧਾਰਿਤ ਇੱਕ ਵਿਸ਼ੇਸ਼ ਡੌਕੂਮੈਂਟਰੀ ਫ਼ਿਲਮ ਤਿਆਰ ਕੀਤੀ ਗਈ ਹੈ।

ਇਸ ਪ੍ਰੇਰਨਾਦਾਇਕ ਫ਼ਿਲਮ ਨੂੰ ਪੰਜਾਬ ਦੇ ਹਰ ਇੱਕ ਪਿੰਡ ਅਤੇ ਘਰ-ਘਰ ਤੱਕ ਪਹੁੰਚਾ ਕੇ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਪ੍ਰਚਾਰ ਵੈਨਾਂ ਤਿਆਰ ਕੀਤੀਆਂ ਗਈਆਂ ਹਨ। ਇਸੇ ਲੜੀ ਦੇ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ ਜ਼ਿਲ੍ਹੇ ਦੇ ਅੰਦਰ ਇੱਕ ਵਿਸ਼ੇਸ਼ ਪ੍ਰਚਾਰ ਵੈਨ ਨੂੰ ਅਧਿਕਾਰਤ ਤੌਰ ‘ਤੇ ਹਰੀ ਝੰਡੀ ਦਿਖਾ ਕੇ ਪਿੰਡ ਕਟਾਰੂਚੱਕ ਦੇ ਲਈ ਰਵਾਨਾ ਕੀਤਾ।

ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਨਾਲ ਬੈਠ ਕੇ ਦੇਖੀ ਫ਼ਿਲਮ

ਇਸ ਮੌਕੇ ‘ਤੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਕਟਾਰੂਚੱਕ ਵਿਖੇ ਇਕੱਠੇ ਹੋਏ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਨਾਲ ਬੈਠ ਕੇ ਇਸ ਡੌਕੂਮੈਂਟਰੀ ਫ਼ਿਲਮ ਨੂੰ ਆਪ ਦੇਖਿਆ। ਮੰਤਰੀ ਕਟਾਰੂਚੱਕ ਨੇ ਆਮ ਜਨਤਾ ਅਤੇ ਸੰਗਤਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜਿਸ ਵੀ ਪਿੰਡ, ਕਸਬੇ ਜਾਂ ਮੁਹੱਲੇ ਦੇ ਅੰਦਰ ਇਹ ਪਵਿੱਤਰ ਵੈਨ ਪਹੁੰਚੇ, ਉੱਥੇ ਸਮੂਹ ਲੋਕਾਂ ਵੱਲੋਂ ਪੂਰੀ ਸ਼ਰਧਾ, ਸਤਿਕਾਰ ਅਤੇ ਭਾਵਨਾ ਦੇ ਨਾਲ ਇਸ ਦਾ ਨਿੱਘਾ ਸਵਾਗਤ ਕੀਤਾ ਜਾਵੇ ਅਤੇ ਗੁਰੂ ਸਾਹਿਬ ਦੇ ਜੀਵਨ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਧਾਰਨ ਕੀਤਾ ਜਾਵੇ।

11 ਕਰੋੜ ਰੁਪਏ ਦੀ ਲਾਗਤ ਨਾਲ 10 ਏਕੜ ਜ਼ਮੀਨ ਖਰੀਦੀ

ਪ੍ਰੈਸ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਦੇ ਇੱਕ ਹੋਰ ਵੱਡੇ ਇਤਿਹਾਸਕ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਨੀ ਦਾ ਡੂੰਘਾਈ ਨਾਲ ਅਧਿਐਨ ਅਤੇ ਖੋਜ ਕਰਨ ਵਾਸਤੇ ਵੱਲਾ ਵਿਖੇ 11 ਕਰੋੜ ਰੁਪਏ ਦੀ ਭਾਰੀ ਲਾਗਤ ਦੇ ਨਾਲ 10 ਏਕੜ ਵਿਸ਼ੇਸ਼ ਜ਼ਮੀਨ ਖਰੀਦੀ ਜਾ ਚੁੱਕੀ ਹੈ। ਇਸ ਨਿਰਧਾਰਿਤ ਜ਼ਮੀਨ ਦੇ ਉੱਪਰ ਇੱਕ ਆਧੁਨਿਕ ਅਤੇ ਵਿਸ਼ਾਲ ਅਧਿਐਨ ਕੇਂਦਰ ਸਥਾਪਿਤ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੂਬੇ ਦੇ ਸਮੂਹ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਪੱਧਰ ‘ਤੇ ਵੀ ਵੱਡੇ ਸੈਮੀਨਾਰ ਅਤੇ ਵਿਚਾਰ ਚਰਚਾਵਾਂ ਲਗਾਤਾਰ ਆਯੋਜਿਤ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਨੁੱਖਤਾਵਾਦੀ ਸੰਦੇਸ਼, ਬਰਾਬਰੀ ਅਤੇ ਭਾਈਚਾਰਕ ਸਾਂਝ ਦੀ ਸਿੱਖਿਆ ਨੂੰ ਸਮਾਜ ਦੇ ਹਰ ਇੱਕ ਵਰਗ ਅਤੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਇਆ ਜਾ ਸਕੇ। ਪੰਜਾਬ ਸਰਕਾਰ ਗੁਰੂ ਸਾਹਿਬ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸੂਬੇ ਦੀ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Follow Us
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ...
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ...
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ...
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ...
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ...
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...