AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਸਰਕਾਰ ਕਰਵਾਏਗੀ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ ‘ਚ ਹੋਵੇਗਾ; BookMyShow ਤੋਂ ਮਿਲਣਗੇ ਪਾਸ

ਪੰਜਾਬ ਸਰਕਾਰ ਦੇ ਵਿਸ਼ੇਸ਼ ਸਹਿਯੋਗ ਨਾਲ ਪ੍ਰਸਿੱਧ ਧਾਰਮਿਕ ਨਾਟਕ 'ਹਮਾਰੇ ਰਾਮ' ਦਾ ਮੰਚਨ ਹੁਣ ਸੂਬੇ ਦੇ 12 ਮੁੱਖ ਸ਼ਹਿਰਾਂ ਵਿੱਚ ਕੀਤਾ ਜਾਵੇਗਾ। ਇਸ ਸੱਭਿਆਚਾਰਕ ਅਤੇ ਧਾਰਮਿਕ ਲੜੀ ਦੀ ਸ਼ੁਰੂਆਤ 7 ਅਗਸਤ ਤੋਂ ਹੋਣ ਜਾ ਰਹੀ ਹੈ, ਜਿਸ ਦਾ ਪਹਿਲਾ ਸ਼ੋਅ ਮੋਹਾਲੀ ਸਥਿਤ ਐਮਿਟੀ ਯੂਨੀਵਰਸਿਟੀ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਪੂਰੀ ਲੜੀ ਤਹਿਤ ਪੰਜਾਬ ਭਰ ਵਿੱਚ ਕੁੱਲ 41 ਸ਼ੋਅ ਖੇਡੇ ਜਾਣਗੇ।

ਪੰਜਾਬ ਸਰਕਾਰ ਕਰਵਾਏਗੀ 'ਹਮਾਰੇ ਰਾਮ' ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਵੇਗਾ; BookMyShow ਤੋਂ ਮਿਲਣਗੇ ਪਾਸ
davinder-kumar-jalandhar
| Published: 03 Aug 2026 18:07 PM IST
Share

ਪੰਜਾਬ ਸਰਕਾਰ ਦੇ ਵਿਸ਼ੇਸ਼ ਸਹਿਯੋਗ ਨਾਲ ਪ੍ਰਸਿੱਧ ਧਾਰਮਿਕ ਨਾਟਕ ‘ਹਮਾਰੇ ਰਾਮ’ ਦਾ ਮੰਚਨ ਹੁਣ ਸੂਬੇ ਦੇ 12 ਮੁੱਖ ਸ਼ਹਿਰਾਂ ਵਿੱਚ ਕੀਤਾ ਜਾਵੇਗਾ। ਇਸ ਸੱਭਿਆਚਾਰਕ ਅਤੇ ਧਾਰਮਿਕ ਲੜੀ ਦੀ ਸ਼ੁਰੂਆਤ 7 ਅਗਸਤ ਤੋਂ ਹੋਣ ਜਾ ਰਹੀ ਹੈ, ਜਿਸ ਦਾ ਪਹਿਲਾ ਸ਼ੋਅ ਮੋਹਾਲੀ ਸਥਿਤ ਐਮਿਟੀ ਯੂਨੀਵਰਸਿਟੀ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਪੂਰੀ ਲੜੀ ਤਹਿਤ ਪੰਜਾਬ ਭਰ ਵਿੱਚ ਕੁੱਲ 41 ਸ਼ੋਅ ਖੇਡੇ ਜਾਣਗੇ।

ਜਿਨ੍ਹਾਂ 12 ਸ਼ਹਿਰਾਂ ਵਿੱਚ ਇਸ ਨਾਟਕ ਦਾ ਮੰਚਨ ਕੀਤਾ ਜਾਵੇਗਾ, ਉਨ੍ਹਾਂ ਵਿੱਚ ਮੋਹਾਲੀ, ਬਠਿੰਡਾ, ਫ਼ਿਰੋਜ਼ਪੁਰ, ਹੁਸ਼ਿਆਰਪੁਰ, ਗੁਰਦਾਸਪੁਰ, ਜਲੰਧਰ, ਪਠਾਨਕੋਟ, ਅੰਮ੍ਰਿਤਸਰ, ਪਟਿਆਲਾ, ਖੰਨਾ, ਲੁਧਿਆਣਾ ਅਤੇ ਸੰਗਰੂਰ ਸ਼ਾਮਲ ਹਨ। ਇਸ ਧਾਰਮਿਕ ਨਾਟਕ ਨੂੰ ਦੇਖਣ ਲਈ ਆਮ ਜਨਤਾ ਅਤੇ ਦਰਸ਼ਕਾਂ ਲਈ ਮੁਫ਼ਤ ਪਾਸ ਦੀ ਵਿਵਸਥਾ ਕੀਤੀ ਗਈ ਹੈ। ਇਹ ਪਾਸ ਪ੍ਰਸਿੱਧ ਟਿਕਟਿੰਗ ਪਲੇਟਫ਼ਾਰਮ BookMyShow ਅਤੇ ਸਨਾਤਨ ਸੇਵਾ ਸਮਿਤੀ ਦੇ ਮਾਧਿਅਮ ਰਾਹੀਂ ਬੁੱਕ ਕੀਤੇ ਜਾ ਸਕਣਗੇ।

65 ਫ਼ੀਸਦੀ ਤੱਕ ਯੁਵਾ ਵਰਗ ਆਉਂਦਾ ਹੈ ਨਾਟਕ ਦੇਖਣ

ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਚੇਅਰਮੈਨ ਦੀਪਕ ਬਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸ਼ੋਅ ਦੀ ਮੰਗ ਅਤੇ ਬੁਕਿੰਗ ਬਹੁਤ ਜ਼ਿਆਦਾ ਹੈ, ਜਿਸ ਕਾਰਨ ਸਰਕਾਰ ਨੂੰ ਬਹੁਤ ਮੁਸ਼ਕਿਲ ਨਾਲ ਸ਼ੋਅ ਦੀਆਂ ਤਾਰੀਖ਼ਾਂ ਮਿਲੀਆਂ ਹਨ। 7 ਅਗਸਤ ਤੋਂ ਸ਼ੁਰੂ ਹੋ ਰਹੇ ਇਸ ਪ੍ਰੋਗਰਾਮ ਦੇ ਪਹਿਲੇ ਦੋ ਦਿਨ ਦੇ ਸ਼ੋਅ ਮੋਹਾਲੀ ਵਿੱਚ ਹੋਣਗੇ।

ਉਨ੍ਹਾਂ ਦੱਸਿਆ ਕਿ ਨਾਟਕ ਦੇ ਮੰਚਨ ਲਈ ਸੂਬੇ ਦੇ ਸਭ ਤੋਂ ਬਿਹਤਰੀਨ ਆਡੀਟੋਰੀਅਮਾਂ ਦੀ ਚੋਣ ਕੀਤੀ ਗਈ ਹੈ। ਇਸ ਨਾਟਕ ਵਿੱਚ ਰਾਮਾਇਣ ਦੇ ਸਾਰੇ ਕਾਂਡਾਂ ਨੂੰ ਖ਼ੂਬਸੂਰਤ ਢੰਗ ਨਾਲ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਸਾਂਝਾ ਕੀਤਾ ਕਿ ਇਸ ਨਾਟਕ ਨੂੰ ਦੇਖਣ ਆਉਣ ਵਾਲੇ ਦਰਸ਼ਕਾਂ ਵਿੱਚ ਲਗਭਗ 65 ਫ਼ੀਸਦੀ ਗਿਣਤੀ ਨੌਜਵਾਨਾਂ (ਯੂਥ) ਦੀ ਹੁੰਦੀ ਹੈ।

22 ਤੋਂ 45 ਵਿਧਾਨ ਸਭਾ ਸੀਟਾਂ ‘ਤੇ ਹਿੰਦੂ ਵੋਟ ਬੈਂਕ ਫ਼ੈਸਲਾਕੁੰਨ

ਪੰਜਾਬ ਦੀ ਰਾਜਨੀਤੀ ਨੂੰ ਸਮਝਣ ਵਾਲੇ ਮਾਹਰਾਂ ਅਤੇ ਐਨ.ਆਰ.ਆਈ. ਪੱਤਰਕਾਰ ਜਗਦੀਪ ਅਨੁਸਾਰ, ਪੰਜਾਬ ਸਰਕਾਰ ਦਾ ਫੋਕਸ ਇਸ ਸਮੇਂ ਸ਼ਹਿਰੀ ਅਤੇ ਹਿੰਦੂ ਵੋਟ ਬੈਂਕ ਨੂੰ ਲਾਮਬੰਦ ਕਰਨ ‘ਤੇ ਟਿਕਿਆ ਹੋਇਆ ਹੈ। ਇਸੇ ਕੜੀ ਦੇ ਤਹਿਤ ਸਰਕਾਰ ਵੱਲੋਂ ਕਈ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਜਿਵੇਂ ਕਿ ‘ਏਕ ਨਾਮ ਭੋਲੇ ਕੇ ਨਾਮ’, ‘ਹਨੂਮਾਨ ਚਾਲੀਸਾ ਪਾਠ’ ਅਤੇ ਹੁਣ ‘ਹਮਾਰੇ ਰਾਮ’ ਨਾਟਕ ਦਾ ਮੰਚਨ।

ਪੰਜਾਬ ਵਿੱਚ ਹਿੰਦੂ ਭਾਈਚਾਰੇ ਦੀ ਕੁੱਲ ਆਬਾਦੀ ਲਗਭਗ 38.5% ਹੈ, ਜੋ ਸਿੱਖ ਭਾਈਚਾਰੇ (ਲਗਭਗ 58%) ਤੋਂ ਬਾਅਦ ਸੂਬੇ ਦਾ ਦੂਜਾ ਸਭ ਤੋਂ ਵੱਡਾ ਧਾਰਮਿਕ ਅਤੇ ਰਾਜਨੀਤਿਕ ਸਮੂਹ ਹੈ।

ਪੰਜਾਬ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ਵਿੱਚੋਂ ਲਗਭਗ 22 ਤੋਂ 45 ਸੀਟਾਂ ਅਜਹੀਆਂ ਹਨ, ਜਿੱਥੇ ਹਿੰਦੂ ਵੋਟਰ ਜਿੱਤ-ਹਾਰ ਵਿੱਚ ਨਿਰਣਾਇਕ (ਫ਼ੈਸਲਾਕੁੰਨ) ਭੂਮਿਕਾ ਨਿਭਾਉਂਦੇ ਹਨ।

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...