ਪੰਜਾਬ ਦੇ ਅਧਿਆਪਕਾਂ ਦਾ ਤੀਜ਼ਾ ਬੈਚ ਜਾਵੇਗਾ ਫਿਨਲੈਂਡ, ਮੰਤਰੀ ਬੈਂਸ ਬੋਲੇ- 400 ਕਰੋੜ ਦੀ ਲਾਗਤ ਨਾਲ ਅਪਡੇਟ ਹੋਣਗੀਆਂ ਕੰਪਿਊਟਰ ਲੈਬਾਂ
ਸੰਗਰੂਰ ਵਿਖੇ ਜ਼ਿਲ੍ਹਾ ਸਿੱਖਿਆ ਤੇ ਟ੍ਰੇਨਿੰਗ ਸੰਸਥਾਨ 'ਚ ਮੰਤਰੀ ਬੈਂਸ ਨੇ ਕਿਹਾ ਕਿ ਇੰਟਰੈਕਟਿਵ ਪੈਨਲ ਲਗਾਏ ਜਾ ਰਹੇ ਹਨ ਤਾਂ ਕਿ ਵਿਦਿਆਰਥੀਆਂ ਨੂੰ ਨਿੱਜੀ ਸਕੂਲ ਵਾਂਗ ਆਧੁਨਿਕ ਸਿੱਖਿਆ ਮਿਲ ਸਕੇ। ਸਰਕਾਰ ਦਾ ਟੀਚਾ ਹੈ ਕਿ ਨਵੀਂ ਪੀੜੀ ਨੂੰ ਆਧੁਨਿਕ ਤਰੀਕਿਆਂ ਨਾਲ ਤਿਆਰ ਕੀਤਾ ਜਾਵੇ।
ਪੰਜਾਬ ਸਰਕਾਰ ਜਲਦੀ ਹੀ ਅਧਿਆਪਕਾਂ ਦੇ ਤੀਸਰੇ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਭੇਜਣ ਦੀ ਤਿਆਰੀ ‘ਚ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਅਧਿਆਪਕਾਂ ਨੂੰ ਮੈਰਿਟ ਦੇ ਆਧਾਰ ‘ਤੇ ਚੁਣਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ 400 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਦੀਆਂ ਕੰਪਿਊਟਰ ਲੈਬਾਂ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।
ਸੰਗਰੂਰ ਵਿਖੇ ਜ਼ਿਲ੍ਹਾ ਸਿੱਖਿਆ ਤੇ ਟ੍ਰੇਨਿੰਗ ਸੰਸਥਾਨ ‘ਚ ਮੰਤਰੀ ਬੈਂਸ ਨੇ ਕਿਹਾ ਕਿ ਇੰਟਰੈਕਟਿਵ ਪੈਨਲ ਲਗਾਏ ਜਾ ਰਹੇ ਹਨ ਤਾਂ ਕਿ ਵਿਦਿਆਰਥੀਆਂ ਨੂੰ ਨਿੱਜੀ ਸਕੂਲ ਵਾਂਗ ਆਧੁਨਿਕ ਸਿੱਖਿਆ ਮਿਲ ਸਕੇ। ਸਰਕਾਰ ਦਾ ਟੀਚਾ ਹੈ ਕਿ ਨਵੀਂ ਪੀੜੀ ਨੂੰ ਆਧੁਨਿਕ ਤਰੀਕਿਆਂ ਨਾਲ ਤਿਆਰ ਕੀਤਾ ਜਾਵੇ।
ਹਰਜੋਤ ਬੈਂਸ ਨੇ ਪ੍ਰੋਗਰਾਮ ਦੌਰਾਨ ਅਧਿਆਪਕਾਂ ਤੇ ਸਕੂਲਾਂ ਦੇ ਅਧਿਕਾਰੀਆਂ ਕੋਲੋਂ ਫੀਡਬੈਕ ਤੇ ਸੁਝਾਅ ਵੀ ਲਏ ਤਾਂ ਜੋ ਸਿੱਖਿਆ ਦੀ ਗੁਣਵੱਤਾ ਤੇ ਸਕੂਲਾਂ ਦੇ ਢਾਂਚੇ ਨੂੰ ਹੋਰ ਸੁਧਾਰਿਆ ਤੇ ਵਧੀਆ ਬਣਾਇਆ ਜਾ ਸਕੇ।
ਪਿਛਲੀਆਂ ਸਰਕਾਰਾਂ ਨੇ ਸਿੱਖਿਆ ਖੇਤਰ ਨੂੰ ਬਰਬਾਦ ਕਰ ਦਿੱਤਾ- ਬੈਂਸ
ਬੈਂਸ ਨੇ ਕਿਹਾ ਕਿ ਪਿਛਲੀ ਸਰਕਾਰ ਦੀਆਂ ਗਲਤ ਨੀਤੀਆਂ ਨੇ ਸਿੱਖਿਆ ਖੇਤਰ ਨੂੰ ਬਰਬਾਦ ਕਰਕੇ ਰੱਖ ਦਿੱਤਾ ਸੀ। ਪਹਿਲਾਂ ਸਰਕਾਰਾਂ ਸਿਰਫ਼ ਟ੍ਰਾਂਸਫਰ ਤੇ ਟੈਂਡਰ ਵਰਗਿਆਂ ਮੁੱਦਿਆਂ ‘ਚ ਫੱਸੀ ਰਹਿੰਦੀ ਸੀ। ਹੁਣ ਮੌਜੂਦਾ ਸਰਕਾਰ ਨੇ ਅਧਿਆਪਕਾਂ ਦੇ ਵਿਦਿਆਰਥੀਆਂ ਦੇ ਵਿਕਾਸ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨੂੰ ਪਹਿਲ ਦਿੱਤੀ।
ਉਨ੍ਹਾਂ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਦੇਸ਼ ‘ਚ ਸਰਵੋਤਮ ਬਣਾਉਣ ਲਈ ਅਧਿਆਪਾਕਾਂ ਦੀ ਮਿਹਨਤ ਤੇ ਸੁਝਾਵਾਂ ਦੀ ਅਹਿਮ ਭੂਮਿਕਾ ਹੈ। ਸਰਕਾਰ ਨੇ ਸਿੱਖਿਆ ਦੇ ਮੁੱਦੇ ਨੂੰ ਗੰਭੀਰਤਾ ਨਾਲ ਸੁਣਿਆ ਹੈ ਤੇ ਕਿਸੀ ਨਾਲ ਵੀ ਵਿਤਕਰਾ ਨਹੀਂ ਕੀਤਾ।
