ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ, ਹਰ ਨਾਗਰਿਕ ਲਈ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਯੋਜਨਾ

Punjab Government Health Insurance Scheme: ਪੰਜਾਬ ਸਰਕਾਰ ਨੇ 65 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਦੇ ਸਿਹਤ ਬੀਮਾ ਕਵਰ ਦੀ ਇਤਿਹਾਸਕ ਯੋਜਨਾ ਸ਼ੁਰੂ ਕੀਤੀ ਹੈ। ਇਸ ਤਹਿਤ ਸਾਰੇ ਪੰਜਾਬੀਆਂ ਨੂੰ ਸਰਕਾਰੀ ਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਨਕਦੀ ਰਹਿਤ ਇਲਾਜ ਮਿਲੇਗਾ। ਆਧਾਰ ਕਾਰਡ ਨਾਲ ਰਜਿਸਟ੍ਰੇਸ਼ਨ ਹੋਵੇਗੀ, ਕੋਈ ਆਮਦਨ ਸੀਮਾ ਨਹੀਂ। ਇਹ ਕਦਮ ਪੰਜਾਬ ਨੂੰ ਯੂਨੀਵਰਸਲ ਹੈਲਥ ਕੇਅਰ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣਾਉਣ ਵੱਲ ਹੈ।

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ, ਹਰ ਨਾਗਰਿਕ ਲਈ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਯੋਜਨਾ
Follow Us
tv9-punjabi
| Published: 20 Nov 2025 15:42 PM IST

ਪੰਜਾਬ ਦੇ ਨਾਗਰਿਕਾਂ ਨੂੰ ਸਿਹਤ ਬੀਮਾ ਕਵਰੇਜ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਇਕ ਇਤਿਹਾਸਕ ਕਦਮ ਚੁੱਕਿਆ ਹੈ। ਇਸ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਦਿੱਤਾ ਜਾ ਰਿਹਾ ਹੈ। ਇਸ ਯੋਜਨਾ ਤਹਿਤ ਪੰਜਾਬ ਸੂਬੇ ਦੇ ਕਿਸੇ ਵੀ ਸਰਕਾਰੀ ਅਤੇ ਸੁਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਨਕਦੀ ਰਹਿਤ ਅਤੇ ਕਾਗਜ਼ ਰਹਿਤ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ।

ਪੰਜਾਬ ਸਰਕਾਰ ਨੇ ਕਿਹਾ ਹੈ ਕਿ ਇਸ ਯੋਜਨਾ ਤਹਿਤ ਪਰਿਵਾਰ ਦੇ ਆਕਾਰ ਦੀ ਕੋਈ ਸੀਮਾ ਨਹੀਂ ਹੋਵੇਗੀ। ਜਿਸ ਦੇ ਅਧੀਨ ਪਰਿਵਾਰ ਦਾ ਹਰ ਮੈਂਬਰ ਕਵਰ ਕੀਤਾ ਜਾਵੇਗਾ। ਸਰਕਾਰੀ ਮੁਲਾਜ਼ਮਾਂ, ਆਂਗਨਵਾੜੀ ਅਤੇ ਆਸ਼ਾ ਵਰਕਰ 100 ਫ਼ੀਸਦੀ ਯੋਜਨਾ ਹੇਠ ਕਵਰ ਹੋਣਗੇ।

ਸੂਬੇ ‘ਚ ਜਲਦ ਲਾਗੂ ਹੋਵੇਗੀ ਸਿਹਤ ਸਕੀਮ

ਪੰਜਾਬ ਹੁਣ ਦੁਨੀਆ ਦਾ ਪਹਿਲਾ ਸੂਬਾ ਬਣਨ ਵੱਲ ਵਧ ਰਿਹਾ ਹੈ। ਜਿਸ ਨੇ ਨਾ ਸਿਰਫ਼ ਯੂਨੀਵਰਸਲ ਹੈਲਥ ਕੇਅਰ ਦੀ ਗੱਲ ਕੀਤੀ ਹੈ, ਸਗੋਂ ਇਸ ਨੂੰ ਪ੍ਰਦਾਨ ਕਰਨ ਦੇ ਸਾਧਨ ਵੀ ਮੁਹੱਈਆ ਕਰਵਾਏ ਹਨ। ਪੰਜਾਬ ਭਰ ਵਿੱਚ ਇਹ ਸਕੀਮ ਜਲਦੀ ਹੀ ਲਾਗੂ ਕਰ ਦਿੱਤੀ ਜਾਵੇਗੀ। ਖ਼ਾਸ ਗੱਲ ਇਹ ਹੈ ਕਿ ਇਸ ਯੋਜਨਾ ਲਈ ਕਿਸੇ ਆਮਦਨ ਸਰਟੀਫਿਕੇਟ ਜਾਂ ਰਾਸ਼ਨ ਕਾਰਡ ਦੀ ਲੋੜ ਨਹੀਂ ਹੋਵੇਗੀ।

ਕੈਸ਼ਲੈੱਸ ਇਲਾਜ ਲਈ ਕਿਵੇਂ ਬਣੇਗਾ ਹੈਲਥ ਕਾਰਡ?

ਬੱਸ ਪੰਜਾਬ ਦੇ ਵਸਨੀਕ ਹੋਣ ਦੀ ਤਸਦੀਕ ਲਈ ਆਧਾਰ ਕਾਰਡ ਜਾਂ ਵੋਟਰ ਆਈ. ਡੀ. ਕਾਰਡ ਨਾਲ ਹੀ ਕੈਸ਼ਲੈੱਸ ਇਲਾਜ ਲਈ ਹੈਲਥ ਕਾਰਡ ਬਣ ਜਾਵੇਗਾ। ਸਰਕਾਰੀ ਕਰਮਚਾਰੀ, ਆਂਗਣਵਾੜੀ ਵਰਕਰ ਅਤੇ ਆਸ਼ਾ ਵਰਕਰ ਵੀ ਇਸ ਯੋਜਨਾ ਵਿੱਚ ਕਵਰ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹੁਣ ਕੋਈ ਨੀਲਾ, ਪੀਲਾ, ਕਾਰਡ ਨਹੀਂ ਦੇਖਿਆ ਜਾਵੇਗਾ, ਜੋ ਪੰਜਾਬ ਦਾ ਵਾਸੀ ਹੈ ਇਸ ਯੋਜਨਾ ਤਹਿਤ ਉਸ ਦਾ ਇਲਾਜ ਹੋਵੇਗਾ। ਇਸ ਯੋਜਨਾ ਤਹਿਤ ਸਰਕਾਰੀ ਤੇ ਨਿੱਜੀ ਹਸਪਤਾਲਾਂ ਚ ਹਰ ਬੀਮਾਰੀ ਦਾ ਮੁਫ਼ਤ ਇਲਾਜ ਹੋਵੇਗਾ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇਹ ਇਕ ਬਹੁਤ ਵੱਡੀ ਉਪਲੱਬਧੀ ਹੈ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਵਰ ਵਿਅਕਤੀਆਂ ਨੂੰ ਆਪਣੇ ਇਲਾਜ ਲਈ ਕੋਈ ਪੈਸਾ ਖ਼ਰਚ ਨਹੀਂ ਕਰਨਾ ਪਵੇਗਾ। ਅਕਸਰ ਹੀ ਬੀਮਾਰੀ ਦੀ ਸੂਰਤ ‘ਚ ਲੋੜਵੰਦ ਪਰਿਵਾਰਾਂ ਦੀ ਸਾਰੀ ਜਮ੍ਹਾਂ ਪੂੰਜੀ ਇਲਾਜ ‘ਤੇ ਹੀ ਖ਼ਰਚ ਹੋ ਜਾਂਦੀ ਸੀ ਪਰ ਹੁਣ ਇਹ ਰਾਸ਼ੀ ਲੋਕ ਆਪਣੇ ਪਰਿਵਾਰਾਂ ਦੀ ਬਿਹਤਰੀ ਲਈ ਖ਼ਰਚ ਸਕਦੇ ਹਨ।

Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ...