ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਸੌਂਪੀ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ | Punjab Government help of one Crore to Shaheed Subedar Angrez Singh family know in Punjabi Punjabi news - TV9 Punjabi

ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਸੌਂਪੀ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ

Published: 

01 Mar 2024 18:40 PM

ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕਾ ਸਰਦੂਲਗੜ੍ਹ ਦੇ ਪਿੰਡ ਪੇਰੋ ਦੇ ਸ਼ਹੀਦ ਸੂਬੇਦਾਰ ਅੰਗੇਜ਼ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਣ ਮੌਕੇ ਕਹੀ। ਇਸ ਸਮੇਂ ਉਨ੍ਹਾਂ ਨਾਲ ਐਸਡੀਐਮ ਮਾਨਸਾ ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ।

ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਸੌਂਪੀ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ

ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਦੇ ਪਰਿਵਾਰ ਨੂੰ ਸੌਂਪੀ ਸਨਮਾਨ ਰਾਸ਼ੀ

Follow Us On

ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਪੰਜਾਬ ਦੇ ਸੀਐਮ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ। ਇਹ ਗੱਲ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕਾ ਸਰਦੂਲਗੜ੍ਹ ਦੇ ਪਿੰਡ ਪੇਰੋ ਦੇ ਸ਼ਹੀਦ ਸੂਬੇਦਾਰ ਅੰਗੇਜ਼ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਣ ਮੌਕੇ ਕਹੀ। ਇਸ ਸਮੇਂ ਉਨ੍ਹਾਂ ਨਾਲ ਐਸਡੀਐਮ ਮਾਨਸਾ ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦੇ ਨਾਇਕ ਹਨ, ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੀ ਰੱਖਿਆ ਲਈ ਫ਼ਰਜ਼ ਨਿਭਾਉਂਦੇ ਹੋਏ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਇਸ ਸਮੇਂ ਸੈਨਿਕ ਭਲਾਈ ਦਫ਼ਤਰ ਮਾਨਸਾ ਦੇ ਅਧਿਕਾਰੀਆਂ ਤੋਂ ਇਲਾਵਾ ਪਿੰਡ ਵਾਸੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਇਹ ਵਿੱਤੀ ਸਹਾਇਤਾ ਇਸ ਸੈਨਿਕ ਵੱਲੋਂ ਦੇਸ਼ ਲਈ ਦਿੱਤੀ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰ ਨੂੰ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਰਿਣੀ ਹੈ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

ਸ਼ਹਿਦ ਸੈਨਿਕਾਂ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਵੱਲੋਂ ਸੈਨਿਕਾਂ ਦੀ ਮਹਾਨ ਕੁਰਬਾਨੀ ਨੂੰ ਮਾਨਤਾ ਦੇਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਕੇਜਰੀਵਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੇਵਾ ਦੌਰਾਨ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ।

ਇਹ ਵੀ ਪੜ੍ਹੋ: ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ 5 ਮਾਰਚ ਨੂੰ ਦੇਣਗੇ ਗ੍ਰਿਫਤਾਰੀ: ਕਾਂਗਰਸ ਦੀ ਮੀਟਿੰਗ ਚ ਹੰਗਾਮਾ; ਵਰਕਰਾਂ ਤੇ ਭੜਕੇ ਸਾਬਕਾ ਮੰਤਰੀ ਆਸ਼ੂ

Exit mobile version