ਈਡੀ ਰੇਡ ਮਾਮਲੇ ‘ਚ ਦੇਰ ਰਾਤ ਹਾਈ ਕੋਰਟ ਪਹੁੰਚੀ ਪੰਜਾਬ ਸਰਕਾਰ, ਵਾਰੰਟ ਅਫ਼ਸਰ ਨਿਯੁਕਤ

Updated On: 

24 Sep 2026 09:43 AM IST

ਈਡੀ ਨੇ ਮੰਗਲਵਾਰ ਨੂੰ ਦਿੱਲੀ, ਮੋਹਾਲੀ, ਚੰਡੀਗੜ੍ਹ, ਪੰਚਕੂਲਾ ਤੇ ਲੁਧਿਆਣਾ 'ਚ ਕਰੀਬ 27 ਥਾਵਾਂ ਤੇ ਤਲਾਸ਼ੀ ਤੇ ਜਾਂਚ ਸ਼ੁਰੂ ਕੀਤੀ ਸੀ। ਜਾਂਚ ਗਮਾਡਾ ਤੇ ਕੁਝ ਨਿੱਜੀ ਕੰਪਨੀਆਂ ਨਾਲ ਜੁੜੇ ਕਥਿਤ ਵਿੱਤੀ ਲੈਣ-ਦੇਣ ਤੇ ਮਨੀ ਲਾਂਡਰਿੰਗ ਨਾਲ ਸਬੰਧਤ ਦੱਸੀ ਜਾ ਰਹੀ ਹੈ। ਗਮਾਡਾ ਦੇ ਮੁੱਖ ਦਫ਼ਤਰ ਵਿੱਚ ਦੂਜੇ ਦਿਨ ਵੀ ਦਸਤਾਵੇਜ਼ਾਂ ਦੀ ਜਾਂਚ ਅਤੇ ਅਧਿਕਾਰੀਆਂ ਤੋਂ ਪੁੱਛਗਿੱਛ ਜਾਰੀ ਰਹੀ।

ਈਡੀ ਰੇਡ ਮਾਮਲੇ ਚ ਦੇਰ ਰਾਤ ਹਾਈ ਕੋਰਟ ਪਹੁੰਚੀ ਪੰਜਾਬ ਸਰਕਾਰ, ਵਾਰੰਟ ਅਫ਼ਸਰ ਨਿਯੁਕਤ

ਸੰਕੇਤਕ ਤਸਵੀਰ

ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ-GMADA) ਨਾਲ ਜੁੜੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੂਜੇ ਦਿਨ ਵੀ ਜਾਰੀ ਰਹੀ। ਈਡੀ ਵੱਲੋਂ ਮੋਹਾਲੀ ਸਥਿਤ ਗਮਾਡਾ ਮੁੱਖ ਦਫ਼ਤਰ ਸਮੇਤ ਕਈ ਥਾਵਾਂ ਤੇ ਤਲਾਸ਼ੀ ਲਈ ਗਈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਬੁੱਧਵਾਰ ਦੇਰ ਰਾਤ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ। ਹਾਈਕੋਰਟ ਨੇ ਈਡੀ ਦੀ ਕਾਰਵਾਈ ਦੀ ਨਿਗਰਾਨੀ ਲਈ ਵਾਰੰਟ ਅਫਸਰ ਨਿਯੁਕਤ ਕੀਤਾ ਹੈ। ਵਾਰੰਟ ਅਫਸਰ ਨੂੰ ਵੀਰਵਾਰ ਦੁਪਹਿਰ 2 ਵਜੇ ਤੱਕ ਸਥਿਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਜਾਣਕਾਰੀ ਮੁਤਾਬਕ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਦੱਸਿਆ ਗਿਆ ਕਿ ਈਡੀ ਦੀਆਂ ਟੀਮਾਂ ਵੱਲੋਂ ਤਲਾਸ਼ੀ ਤੇ ਜ਼ਬਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਇਹ ਵੀ ਦਲੀਲ ਦਿੱਤੀ ਗਈ ਕਿ ਕੁਝ ਸੀਨੀਅਰ ਅਧਿਕਾਰੀਆਂ ਨੂੰ ਕਥਿਤ ਤੌਰ ‘ਤੇ ਹਿਰਾਸਤ ‘ਚ ਲਿਆ ਗਿਆ ਹੈ।

ਕਈ ਥਾਵਾਂ ਤੇ ਈਡੀ ਦੀ ਕਾਰਵਾਈ

ਈਡੀ ਨੇ ਮੰਗਲਵਾਰ ਨੂੰ ਦਿੱਲੀ, ਮੋਹਾਲੀ, ਚੰਡੀਗੜ੍ਹ, ਪੰਚਕੂਲਾ ਤੇ ਲੁਧਿਆਣਾ ‘ਚ ਕਰੀਬ 27 ਥਾਵਾਂ ਤੇ ਤਲਾਸ਼ੀ ਤੇ ਜਾਂਚ ਸ਼ੁਰੂ ਕੀਤੀ ਸੀ। ਜਾਂਚ ਗਮਾਡਾ ਤੇ ਕੁਝ ਨਿੱਜੀ ਕੰਪਨੀਆਂ ਨਾਲ ਜੁੜੇ ਕਥਿਤ ਵਿੱਤੀ ਲੈਣ-ਦੇਣ ਤੇ ਮਨੀ ਲਾਂਡਰਿੰਗ ਨਾਲ ਸਬੰਧਤ ਦੱਸੀ ਜਾ ਰਹੀ ਹੈ। ਗਮਾਡਾ ਦੇ ਮੁੱਖ ਦਫ਼ਤਰ ਵਿੱਚ ਦੂਜੇ ਦਿਨ ਵੀ ਦਸਤਾਵੇਜ਼ਾਂ ਦੀ ਜਾਂਚ ਅਤੇ ਅਧਿਕਾਰੀਆਂ ਤੋਂ ਪੁੱਛਗਿੱਛ ਜਾਰੀ ਰਹੀ।

IAS ਅਧਿਕਾਰੀਆਂ ਦੇ ਟਿਕਾਣਿਆਂ ਤੇ ਵੀ ਜਾਂਚ

ਈਡੀ ਦੀ ਇੱਕ ਟੀਮ ਨੇ ਲੁਧਿਆਣਾ ਦੇ ਸਾਹਨੇਵਾਲ ਇਲਾਕੇ ‘ਚ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਰਿਸ਼ਤੇਦਾਰ ਦੇ ਘਰ ਵੀ ਤਲਾਸ਼ੀ ਲਈ। ਟੀਮ ਵੱਲੋਂ ਦਸਤਾਵੇਜ਼ਾਂ ਅਤੇ ਵਿੱਤੀ ਲੈਣ-ਦੇਣ ਨਾਲ ਜੁੜੇ ਰਿਕਾਰਡ ਦੀ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ ਗਮਾਡਾ ਦੇ ਸਾਬਕਾ ਚੀਫ ਐਡਮਿਨਿਸਟ੍ਰੇਟਰ ਤੇ ਸੀਨੀਅਰ ਆਈਏਐਸ ਅਧਿਕਾਰੀ ਰਾਜੀਵ ਗੁਪਤਾ ਦੇ ਚੰਡੀਗੜ੍ਹ ਸਥਿਤ ਘਰ ‘ਤੇ ਵੀ ਤਲਾਸ਼ੀ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਹੋਰ ਅਧਿਕਾਰੀਆਂ ਤੇ ਗਮਾਡਾ ਨਾਲ ਜੁੜੇ ਟਿਕਾਣਿਆਂ ਦੀ ਵੀ ਜਾਂਚ ਕੀਤੀ ਗਈ।

Loading...
Unable to load recommendations.
Follow Us