ਮਾਨਸਾ ‘ਚ ਉੱਚਾ ਹੋਵੇਗਾ ਸਿੱਖਿਆ ਦਾ ਮਿਆਰ, 84 ਲੱਖ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ

tv9-punjabi
Updated On: 

09 Apr 2025 02:14 AM

ਮਾਨਸਾ ਵਿੱਚ ਵਿਧਾਇਕ ਵਿਜੇ ਸਿੰਗਲਾ ਨੇ ਪਿੰਡ ਫਫੜੇ ਭਾਈਕੇ ਵਿੱਚ 21 ਲੱਖ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਤਹਿਤ ਸਕੂਲਾਂ ਵਿੱਚ ਸਾਇੰਸ ਲੈਬਾਂ, ਕੰਪਿਊਟਰ ਲੈਬਾਂ, ਸਕੂਲ ਦੀਆਂ ਚਾਰਦੀਵਾਰੀਆਂ ਅਤੇ ਵਿਦਿਆਰਥੀਆਂ ਲਈ ਪਖਾਨੇ ਬਣਾਏ ਗਏ ਹਨ।

ਮਾਨਸਾ ਚ ਉੱਚਾ ਹੋਵੇਗਾ ਸਿੱਖਿਆ ਦਾ ਮਿਆਰ, 84 ਲੱਖ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ

Follow Us On

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਯੋਜਨਾ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ 84 ਲੱਖ ਰੁਪਏ ਤੋਂ ਵੱਧ ਦੇ ਨਵੇਂ ਵਿਦਿਅਕ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਬੁਢਲਾਡਾ ਵਿਧਾਨ ਸਭਾ ਹਲਕੇ ਵਿੱਚ, ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਰੋੜਾਂ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਭਾਦਰਾ ਪਿੰਡ ਵਿੱਚ 30.67 ਲੱਖ। ਵੀਰਾਂ ਦੀ ਕਲਾ ਵਿੱਚ 25.16 ਲੱਖ ਰੁਪਏ ਦੇ ਪ੍ਰੋਜੈਕਟ ਲਾਂਚ ਕੀਤੇ ਗਏ।

ਵਿਦਿਆਰਥੀਆਂ ਲਈ ਬਣਾਏ ਗਏ ਬਾਧਰੂਮ

ਮਾਨਸਾ ਵਿੱਚ ਵਿਧਾਇਕ ਵਿਜੇ ਸਿੰਗਲਾ ਨੇ ਪਿੰਡ ਫਫੜੇ ਭਾਈਕੇ ਵਿੱਚ 21 ਲੱਖ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਤਹਿਤ ਸਕੂਲਾਂ ਵਿੱਚ ਸਾਇੰਸ ਲੈਬਾਂ, ਕੰਪਿਊਟਰ ਲੈਬਾਂ, ਸਕੂਲ ਦੀਆਂ ਚਾਰਦੀਵਾਰੀਆਂ ਅਤੇ ਵਿਦਿਆਰਥੀਆਂ ਲਈ ਪਖਾਨੇ ਬਣਾਏ ਗਏ ਹਨ। ਵਿਧਾਇਕ ਬੁੱਧਰਾਮ ਨੇ ਕਿਹਾ ਕਿ ਇਹ ਕਦਮ ਸਰਕਾਰੀ ਸਕੂਲਾਂ ਵਿੱਚ ਵਿਦਿਅਕ ਮਾਹੌਲ ਨੂੰ ਬਿਹਤਰ ਬਣਾਉਣ ਲਈ ਚੁੱਕੇ ਗਏ ਹਨ।

ਵਿਦਿਅਕ ਵਾਤਾਵਰਣ ਤੋਂ ਜਾਣੂ

ਉਨ੍ਹਾਂ ਕਿਹਾ ਕਿ ਇਸ ਸਾਲ ਸਕੂਲਾਂ ਦੇ ਨਤੀਜੇ ਬਿਹਤਰ ਰਹੇ ਹਨ। ਮਾਪਿਆਂ ਨੂੰ ਵੀ ਸਕੂਲਾਂ ਵਿੱਚ ਬੁਲਾਇਆ ਗਿਆ ਹੈ ਅਤੇ ਵਿਦਿਅਕ ਮਾਹੌਲ ਬਾਰੇ ਜਾਗਰੂਕ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਭਵਿੱਖ ਵਿੱਚ ਵੀ ਵਿਦਿਅਕ ਪੱਧਰ ਨੂੰ ਉੱਚਾ ਚੁੱਕਣ ਦੇ ਯਤਨ ਜਾਰੀ ਰਹਿਣਗੇ।