Petrol Diesel Prices Hike: ਪੰਜਾਬ ‘ਚ ਪੈਟਰੋਲ-ਡੀਜ਼ਲ ‘ਤੇ ਵਧਾਇਆ ਵੈਟ, ਪੈਟਰੋਲ 92 ਤੇ ਡੀਜ਼ਲ 90 ਪੈਸੇ ਹੋਇਆ ਮਹਿੰਗਾ

Updated On: 

11 Jun 2023 12:28 PM

ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਪੰਜਾਬ ਵਿੱਚ ਪੈਟਰੋਲ 92 ਤੇ ਡੀਜ਼ਲ 90 ਪੈਸੇ ਮਹਿੰਗਾ ਹੋਇਆ ਹੈ।

Petrol Diesel Prices Hike: ਪੰਜਾਬ ਚ ਪੈਟਰੋਲ-ਡੀਜ਼ਲ ਤੇ ਵਧਾਇਆ ਵੈਟ, ਪੈਟਰੋਲ 92 ਤੇ ਡੀਜ਼ਲ 90 ਪੈਸੇ ਹੋਇਆ ਮਹਿੰਗਾ

ਪੈਟਰੋਲ ਤੇ ਡੀਜ਼ਲ

Follow Us On

Punjab Petrol Diesel Prices Hike: ਪੰਜਾਬ ਸਰਕਾਰ ਨੇ ਵੈਟ ਦੀ ਦਰ ਵਿੱਚ ਵਾਧਾ ਕਰਕੇ ਸੂਬੇ ਦੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਪੰਜਾਬ ਸਰਕਾਰ (Punjab Government) ਵੱਲੋਂ ਕਰੀਬ 1.08 ਫ਼ੀਸਦੀ ਦੀ ਵੈਟ ਦਰ ਵਿਚ ਵਾਧੇ ਨਾਲ ਪੈਟਰੋਲ ਕਰੀਬ 92 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ ‘ਤੇ 1.13 ਫ਼ੀਸਦੀ ਵੈਟ ਦੀ ਦਰ ਵਧਾਉਣ ਨਾਲ ਇਹ 90 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

ਵੈਟ ਦਰਾਂ ‘ਚ 10 ਫ਼ੀਸਦੀ ਸਰਚਾਰਜ ਸ਼ਾਮਲ

ਪੰਜਾਬ ਸਰਕਾਰ ਵੱਲੋਂ ਵਧਾਏ ਗਏ ਵੈਟ ਦੀ ਦਰਾਂ ਵਿੱਚ 10 ਫ਼ੀਸਦੀ ਸਰਚਾਰਜ ਵੀ ਸ਼ਾਮਲ ਹੈ। ਜਿਸ ਤੋਂ ਬਾਅਦ ਹੁਣ ਪੈਟਰੋਲ (Petrol) 98.03 ਰੁਪਏ ਤੋਂ 98.95 ਰੁਪਏ ਅਤੇ ਡੀਜ਼ਲ 88.35 ਤੋਂ 89.25 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ (Hardeep Singh Puri) ਦਾ ਕਹਿਣਾ ਹੈ ਕਿ ਜੇ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਸਥਿਰ ਰਹਿੰਦੀਆਂ ਹਨ ਤਾਂ ਤੇਲ ਕੰਪਨੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਬਾਰੇ ਵਿਚਾਰ ਹੋਵੇਗਾ। ਪੈਟਰੋਲ ਦੀਆਂ ਕੀਮਤਾਂ ‘ਤੇ ਹਰਦੀਪ ਪੁਰੀ ਨੇ ਕਿਹਾ ਕਿ ਉਹ ਇਸ ਮੁੱਦੇ ‘ਤੇ ਕੋਈ ਐਲਾਨ ਕਰਨ ਦੀ ਸਥਿਤੀ ‘ਚ ਨਹੀਂ ਹਨ।

ਜਾਣੋ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦਾ ਰੇਟ

ਤੁਸੀਂ ਰੋਜ਼ਾਨਾ ਇੱਕ SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇਸਦੇ ਲਈ, ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ ‘ਤੇ ਭੇਜਣਾ ਹੋਵੇਗਾ। ਆਪਣੇ ਸ਼ਹਿਰ ਦਾ RSP ਕੋਡ ਜਾਣਨ ਲਈ https://iocl.com/petrol-diesel-price ‘ਤੇ ਕਲਿੱਕ ਕਰੋ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ