ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਸਰਕਾਰ ਨੇ ਪੱਲੇਦਾਰਾਂ ਦਾ ਵਧਾਇਆ ਕਮੀਸ਼ਨ, ਹਰ ਬੋਰੀ ‘ਤੇ ਮਿਲਣਗੇ 2.64 ਰੁਪਏ

ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਮੁੱਖ ਉਦੇਸ਼ ਇਹ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ, ਮੰਡੀਆਂ ਵਿੱਚ ਹਰ ਤਰ੍ਹਾਂ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਭੁਗਤਾਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਨੇ ਪੱਲੇਦਾਰਾਂ ਦਾ ਵਧਾਇਆ ਕਮੀਸ਼ਨ, ਹਰ ਬੋਰੀ ‘ਤੇ ਮਿਲਣਗੇ 2.64 ਰੁਪਏ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
Follow Us
shailesh-kumar-shaheed-bhagat-singh-nagar
| Updated On: 16 Apr 2025 17:36 PM

Punjab Government: ਪੰਜਾਬ ਸਰਕਾਰ ਨੇ ਅਨਾਜ ਮੰਡੀਆਂ ‘ਚ ਬੋਰੀਆਂ ਚੁੱਕਣ ਵਾਲੇ ਮਜ਼ਦੂਰਾਂ ਜਾਂ ਪੱਲੇਦਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਉਨ੍ਹਾਂ ਦੇ ਕਮਿਸ਼ਨ ‘ਚ 43 ਪੈਸੇ ਦਾ ਵਾਧਾ ਕੀਤਾ ਹੈ। ਹੁਣ ਉਨ੍ਹਾਂ ਨੂੰ ਹਰੇਕ ਬੋਰੀ ਚੁੱਕਣ ਲਈ 2.64 ਰੁਪਏ ਮਿਲਣਗੇ। ਇੱਕ ਸਾਲ ਪਹਿਲਾਂ ਕਣਕ ਦੇ ਸੀਜ਼ਨ ‘ਚ 1.80 ਰੁਪਏ ਪ੍ਰਤੀ ਬੋਰੀ ਦਾ ਕਮੀਸ਼ਨ ਮਿਲਦਾ ਸੀ।

ਝੋਨੇ ਦੇ ਸੀਜ਼ਨ ਦੌਰਾਨ ਇਸ ‘ਚ 41 ਪੈਸੇ ਦਾ ਵਾਧਾ ਕੀਤਾ ਗਿਆ ਸੀ। ਇਹ ਦਰ 2.21 ਰੁਪਏ ਹੋ ਗਈ ਸੀ। ਹੁਣ ਇਸ ਵਾਧੇ ਨਾਲ ਇਹ 2.64 ਰੁਪਏ ਹੋ ਗਈ ਹੈ। ਇਸ ਨਾਲ ਪੱਲੇਦਾਰਾਂ ਨੂੰ 10 ਕਰੋੜ ਰੁਪਏ ਦਾ ਮੁਨਾਫਾ ਹੋਣ ਦਾ ਅਨੁਮਾਨ ਹੈ। ਇਹ ਦਾਅਵਾ ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇੱਕ ਪ੍ਰੈਸ ਕਾਨਫਰੰਸ ‘ਚ ਕੀਤਾ ਹੈ।

ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਮੁੱਖ ਉਦੇਸ਼ ਇਹ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ, ਮੰਡੀਆਂ ਵਿੱਚ ਹਰ ਤਰ੍ਹਾਂ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਭੁਗਤਾਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਹੁਣ ਤੱਕ ਖਰੀਦੀ ਗਈ 3 ਲੱਖ ਮੈਟ੍ਰਿਕ ਟਨ ਕਣਕ

ਨਾਲ ਹੀ ਉਨ੍ਹਾਂ ਕਿਹਾ ਕਿ ਫ਼ਸਲ ਮੰਡੀ ਵਿੱਚ ਆ ਰਹੀ ਹੈ, ਉਸ ਨੂੰ ਖਰੀਦਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਭੁਗਤਾਨ ਵੀ ਸਮੇਂ ਸਿਰ ਕੀਤਾ ਜਾ ਰਿਹਾ ਹੈ। ਹੁਣ ਤੱਕ 4 ਲੱਖ 16 ਹਜ਼ਾਰ ਮੀਟ੍ਰਿਕ ਟਨ ਪੰਜਾਬ ਦੀਆਂ ਮੰਡੀਆਂ ਵਿੱਚ ਪਹੁੰਚ ਚੁੱਕਾ ਹੈ। ਜਿਸ ਵਿੱਚ 3 ਲੱਖ 26 ਹਜ਼ਾਰ ਮੀਟ੍ਰਿਕ ਟਨ ਖਰੀਦਿਆ ਗਿਆ ਹੈ। ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 151 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ 124 ਲੱਖ ਮੀਟ੍ਰਿਕ ਟਨ ਫ਼ਸਲ ਖਰੀਦਣ ਦੀ ਸੰਭਾਵਨਾ ਹੈ।