ਪੰਜਾਬ ਦੇ ਕਿਸਾਨਾਂ ਲਈ ਵੱਡਾ ਤੋਹਫ਼ਾ, ਸਰਕਾਰ ਨੇ ਗੰਨੇ ਦਾ ਭਾਅ ਵਧਾ ਕੇ ਕੀਤਾ 431 ਰੁਪਏ ਪ੍ਰਤੀ ਕੁਇੰਟਲ; ਪੂਰੇ ਦੇਸ਼ ‘ਚੋਂ ਸਭ ਤੋਂ ਵੱਧ

Updated On: 

25 Nov 2026 15:35 PM IST

ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਪੰਜਾਬ ਸਰਕਾਰ ਵੱਲੋਂ 2026-27 ਦੇ ਪਿੜਾਈ ਸੀਜ਼ਨ ਲਈ ਗੰਨੇ ਦੇ ਭਾਅ ਵਿੱਚ ਇਤਿਹਾਸਕ ਵਾਧਾ ਕਰਦਿਆਂ ਇਸ ਨੂੰ 431 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਗੰਨੇ ਦਾ ਇਹ ਨਵਾਂ ਭਾਅ ਪੂਰੇ ਦੇਸ਼ ਵਿੱਚੋਂ ਸਭ ਤੋਂ ਵੱਧ ਹੈ, ਜਿਸ ਨਾਲ ਸੂਬੇ ਦੇ ਲੱਖਾਂ ਗੰਨਾ ਕਿਸਾਨਾਂ ਨੂੰ ਸਿੱਧਾ ਆਰਥਿਕ ਲਾਭ ਮਿਲੇਗਾ।

ਪੰਜਾਬ ਦੇ ਕਿਸਾਨਾਂ ਲਈ ਵੱਡਾ ਤੋਹਫ਼ਾ, ਸਰਕਾਰ ਨੇ ਗੰਨੇ ਦਾ ਭਾਅ ਵਧਾ ਕੇ ਕੀਤਾ 431 ਰੁਪਏ ਪ੍ਰਤੀ ਕੁਇੰਟਲ; ਪੂਰੇ ਦੇਸ਼ ਚੋਂ ਸਭ ਤੋਂ ਵੱਧ

ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਪੰਜਾਬ ਸਰਕਾਰ ਵੱਲੋਂ 2026-27 ਦੇ ਪਿੜਾਈ ਸੀਜ਼ਨ ਲਈ ਗੰਨੇ ਦੇ ਭਾਅ ਵਿੱਚ ਇਤਿਹਾਸਕ ਵਾਧਾ ਕਰਦਿਆਂ ਇਸ ਨੂੰ 431 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਗੰਨੇ ਦਾ ਇਹ ਨਵਾਂ ਭਾਅ ਪੂਰੇ ਦੇਸ਼ ਵਿੱਚੋਂ ਸਭ ਤੋਂ ਵੱਧ ਹੈ, ਜਿਸ ਨਾਲ ਸੂਬੇ ਦੇ ਲੱਖਾਂ ਗੰਨਾ ਕਿਸਾਨਾਂ ਨੂੰ ਸਿੱਧਾ ਆਰਥਿਕ ਲਾਭ ਮਿਲੇਗਾ।

25 ਨਵੰਬਰ ਤੋਂ ਸ਼ੁਰੂ ਹੋਣਗੀਆਂ ਸੂਬੇ ਦੀਆਂ ਖੰਡ ਮਿੱਲਾਂ

ਗੰਨਾ ਉਤਪਾਦਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅਤੇ ਫ਼ਸਲ ਦੀ ਸਮੇਂ ਸਿਰ ਪਿੜਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਆਪਣਾ ਕੰਮਕਾਜ ਸ਼ੁਰੂ ਕਰ ਦੇਣਗੀਆਂ। ਮਿੱਲਾਂ ਦੇ ਸਮੇਂ ਸਿਰ ਚੱਲਣ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਉਹ ਅਗਲੀ ਫ਼ਸਲ ਦੀ ਬਿਜਾਈ ਵੀ ਸਮੇਂ ਸਿਰ ਕਰ ਸਕਣਗੇ।

ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਚਨਬੱਧ ਹੈ ਸਰਕਾਰ

ਇਸ ਅਹਿਮ ਫ਼ੈਸਲੇ ਦਾ ਐਲਾਨ ਕਰਦਿਆਂ ਸਰਕਾਰ ਵੱਲੋਂ ਦੁਹਰਾਇਆ ਗਿਆ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੀ ਤਰੱਕੀ, ਖ਼ੁਸ਼ਹਾਲੀ ਅਤੇ ਉਨ੍ਹਾਂ ਦੀਆਂ ਫ਼ਸਲਾਂ ਦਾ ਪੂਰਾ ਅਤੇ ਵਾਜਬ ਮੁੱਲ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਗੰਨੇ ਦੇ ਰੇਟ ਵਿੱਚ ਕੀਤੇ ਗਏ ਇਸ ਵਾਧੇ ਨਾਲ ਜਿੱਥੇ ਕਿਸਾਨੀ ਆਮਦਨ ਵਿੱਚ ਇਜ਼ਾਫ਼ਾ ਹੋਵੇਗਾ, ਉੱਥੇ ਹੀ ਖੇਤੀਬਾੜੀ ਵਿਭਿੰਨਤਾ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਇਸ ਮੌਕੇ ਸਰਕਾਰ ਵੱਲੋਂ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਨਾਲ ਕਿਸਾਨ ਹਿਤੈਸ਼ੀ ਨੀਤੀਆਂ ਨੂੰ ਅੱਗੇ ਵਧਾਉਣ ਦਾ ਸੰਕਲਪ ਵੀ ਲਿਆ ਗਿਆ।

Loading...
Unable to load recommendations.
Follow Us