ਪੰਜਾਬ ‘ਚ ਡਰੱਗ ਦੇ ਖਿਲਾਫ ਜ਼ੀਰੋ ਟਾਲਰੈਂਸ, ਤਸਕਰਾਂ ਦੀ ਪ੍ਰਾਪਰਟੀ ਸੀਜ ਕਰਨ ‘ਤੇ ਰਹੇਗਾ ਫੋਕਸ

Updated On: 

05 Dec 2023 15:38 PM

ਚੰਡੀਗੜ੍ਹ ਵਿਖੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਦੀ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਹੋਈ। ਜਿਸ ਵਿੱਚ ਸੀਐੱਮ ਡਰੱਗਜ਼ ਨੂੰ ਲੈ ਕੇ ਖਾਸ ਨਿਰਦੇਸ਼ ਦਿੱਤੇ। ਸੀਐੱਮ ਨੇ ਕਿਹਾ ਕਿ ਤਸਕਰਾਂ ਖਿਲਾਫ ਜੀਰੋ ਟਾਲਰੈਂਸ ਦੀ ਤੇ ਫੋਕਸ ਕਰਦੇ ਹੋਏ ਉਨ੍ਹਾਂ ਦੀਆਂ ਜਾਇਦਾਦਾਂ ਸੀਜ ਕਰਨ ਵਿੱਚ ਕੋਈ ਵੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਇਸ ਤੋਂ ਇਲਾਵਾ ਐੱਸਐੱਸਪੀਜ ਦੀ ਪਰਫਾਰਮੈਂਸ ਵੀ ਚੈੱਕ ਕੀਤੀ ਜਾਵੇਗੀ।

ਪੰਜਾਬ ਚ ਡਰੱਗ ਦੇ ਖਿਲਾਫ ਜ਼ੀਰੋ ਟਾਲਰੈਂਸ, ਤਸਕਰਾਂ ਦੀ ਪ੍ਰਾਪਰਟੀ ਸੀਜ ਕਰਨ ਤੇ ਰਹੇਗਾ ਫੋਕਸ
Follow Us On

ਪੰਜਾਬ ਨਿਊਜ। ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਲੈ ਕੇ ਸੀਐੱਮ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸ਼ਾਮਿਲ ਹੋਏ ਪੰਜਾਬ ਪੁਲਿਸ ਦੇ ਡੀਜੀਪੀ ਨੇ ਦੱਸਿਆ ਕਿ ਸੀਐੱਮ ਨਾਲ ਹੋਈ ਬੈਠਕ ਵਿੱਚ ਕਈ ਅਹਿਮ ਮੁੱਦਿਆਂ ਤੇ ਚਰਚਾ ਹੋਈ। ਉਨਾਂ ਨੇ ਕਿਹਾ ਕਿ ਮੀਟਿੰਗ ਵਿੱਚ ਮੁੱਖ ਮੰਤਰੀ (Chief Minister) ਨੇ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਕੀਤੀ। ਡੀਜੀਪੀ ਨੇ ਦੱਸਿਆ ਕਿ ਸੀਐੱਮ ਨੇ ਡਰੱਗਜ਼ ਦੇ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਲਈ ਕਿਹਾ ਤੇ ਨਾਲ ਹੀ ਇਹ ਆਦੇਸ਼ ਵਿੱਚ ਦਿੱਤਾ ਕਿ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਸੀਜ ਕਰਨ ਵੱਲ ਖਾਸ ਧਿਆਨ ਦਿੱਤਾ ਜਾਵੇ।

ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ (Punjab Police) ਨੇ ਕਾਰਵਾਈ ਕਰਦੇ ਹੋਏ ਹੁਣ ਤੱਕ ਨਸ਼ਾ ਤਸਕਰਾਂ ਦੀ 105 ਕਰੋੜ ਦੀ ਜਾਇਦਾਦ ਜ਼ਬਤ ਕੀਤੀ ਹੈ। ਇਸ ਤੋਂ ਇਲਾਵਾ ਮੀਟਿੰਗ ਵਿੱਚ ਇਹ ਵੀ ਕਿਹਾ ਕਿ ਜਿਲ੍ਹੇ ਦੇ ਐੱਸਐੱਸਪੀ ਦੇ ਕੰਮ ਦੀ ਪਰਫਾਰਮੈਂਸ ਚੈੱਕ ਕੀਤੀ ਜਾਵੇਗੀ।

ਐੱਸਐੱਸਪੀ ਲੋਕਾਂ ਦੀ ਸ਼ਿਕਾਇਤਾਂ ਨਿਪਟਾਉਣ-ਸੀਐੱਮ

ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬੇਸ਼ੱਕ ਫਿਰੌਤੀਆਂ ਦੇ 171 ਪਰਚੇ ਦਰਜ ਕੀਤੇ ਗਏ ਹਨ ਪਰ ਇਸਦੇ ਬਾਵਜੂਦ ਵੀ ਲੋਕਾਂ ਨੂੰ ਧਮਕੀਆਂ ਭਰੀਆਂ ਕਾਲਾਂ ਆ ਰਹੀਆਂ ਹਨ ਜਿਨਾਂ ਨੂੰ ਤੁਰੰਤ ਰੋਕਣ ਦੀ ਲੋੜ ਹੈ। ਪਬਲਿਕ ਡੀਲਿੰਗ ਬਾਰੇ ਸੀਐੱਮ ਨੇ ਕਿਹਾ ਕਿ ਐੱਸਐੱਸਪੀ ਲੋਕਾਂ ਨੂੰ ਰੋਜ ਮਿਲਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ। ਡੀਜੀਪੀ ਨੇ ਕਿਹਾ ਕਿ ਜੇਲ੍ਹ ਵਿੱਚ ਜੋ ਬੁਨਿਆਦੀ ਢਾਂਚਾ ਪੂਰਾ ਕੀਤਾ ਜਾਣਾ ਚਾਹੀਦਾ ਹੈ ਉਸਨੂੰ ਪੂਰਾ ਕਰਨ ਦੀ ਲੋੜ ਹੈ।

Exit mobile version