Attention to Sports: ਸੂਬੇ ‘ਚ ਖੇਡਾਂ ਨੂੰ ਉਤਸ਼ਾਹਿਤ ਕਰ ਰਹੀ ਹੈ ਪੰਜਾਬ ਸਰਕਾਰ : ਕੈਬਨਿਟ ਮੰਤਰੀ
Football Tournament: ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਪਿੰਡ ਬਜਵਾੜਾ 'ਚ ਹੋਏ ਫੁੱਟਬਾਲ ਟੂਰਨਾਮੈਂਟ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਕਿਹਾ ਮਾਨ ਸਰਕਾਰ ਖਿਡਾਰੀਆਂ ਦੇ ਵਿਕਾਸ ਵਿੱਚ ਕੋਈ ਵੀ ਕਸਰ ਨਹੀਂ ਛੱਡੇਗੀ।

ਸੂਬੇ ’ਚ ਖੇਡਾਂ ਨੂੰ ਉਤਸ਼ਾਹਿਤ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਹਮ ਸ਼ੰਕਰ ਜਿੰਪਾ।
ਹੁਸ਼ਿਆਰਪੁਰ। ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਭਰਪੂਰ ਯਤਨ ਕਰ ਰਹੀ ਹੈ, ਜਿਸ ਤਹਿਤ ਜਿਥੇ ਵੱਡੇ ਪੱਧਰ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉਥੇ ਖਿਡਾਰੀਆਂ ਨੂੰ ਸਰਵਪੱਖੀ ਵਿਕਾਸ ਲਈ ਵੀ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ਪਿੰਡ ਬਜਵਾੜਾ ਵਿਚ ਫੁੱਟਬਾਲ ਟੂਰਨਾਮੈਂਟ (Football Tournament) ਦੇ ਫਾਈਨਲ ਮੈਚ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਫਾਈਨਲ ਮੈਚ ਪਿੰਡ ਫੁਗਲਾਣਾ ਤੇ ਮਾਂਝੀ ਦੀ ਟੀਮ ਵਿਚ ਹੋਇਆ, ਜਿਸ ਵਿਚ ਪਿੰਡ ਫੁਗਲਾਣਾ ਦੀ ਟੀਮ ਜੇਤੂ ਰਹੀ। ਇਸ ਦੌਰਾਨ ਉਨ੍ਹਾਂ ਨੇ ਜੇਤੂ ਟੀਮ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਏ.ਆਈ.ਜੀ ਨਰੇਸ਼ ਡੋਗਰਾ ਤੋਂ ਇਲਾਵਾ ਪਿੰਡ ਪੰਚਾਇਤ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।