ਪਹਿਲਾ ਪੰਜਾਬ ਟੂਰਿਜ਼ਮ ਸਮਿਟ ਟ੍ਰੈਵਲ ਮਾਰਟ ਅੱਜ, ਮੋਹਾਲੀ ‘ਚ ਜੁੜਣਗੀਆਂ ਟੂਰਿਸਟ ਉਦਯੋਗ ਦੀਆਂ ਹਸਤੀਆਂ

Updated On: 

11 Sep 2023 10:29 AM

ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਨੂੰ ਲੈ ਕੇ ਦੇਸ਼ ਦੀ ਸੈਰ ਸਪਾਟਾ ਸਨਅਤ ਵਿੱਚ ਭਾਰੀ ਉਤਸ਼ਾਹ ਹੈ। ਇਸ ਨਾਲ ਭਵਿੱਖ ਵਿੱਚ ਪੰਜਾਬ ਨੂੰ ਵੱਡਾ ਆਰਥਿਕ ਲਾਭ ਹੋਵੇਗਾ। ਇਹ ਸਮਾਗਮ ਮੁਹਾਲੀ ਦੇ ਸੈਕਟਰ-82 ਸਥਿਤ ਐਮਿਟੀ ਯੂਨੀਵਰਸਿਟੀ ਵਿੱਚ ਕਰਵਾਇਆ ਜਾ ਰਿਹਾ ਹੈ।

ਪਹਿਲਾ ਪੰਜਾਬ ਟੂਰਿਜ਼ਮ ਸਮਿਟ ਟ੍ਰੈਵਲ ਮਾਰਟ ਅੱਜ, ਮੋਹਾਲੀ ਚ ਜੁੜਣਗੀਆਂ ਟੂਰਿਸਟ ਉਦਯੋਗ ਦੀਆਂ ਹਸਤੀਆਂ
Follow Us On

ਪੰਜਾਬ ਨਿਊਜ। ਪੰਜਾਬ ਸਰਕਾਰ ਸੂਬੇ ਦੀ ਆਰਥਿਕ ਸਥਿਤੀ ਮਜਬੂਤ ਅਤੇ ਲੋਕਾਂ ਨੂੰ ਰੁਜਗਾਰ ਦੇਣ ਦੇ ਉਪਰਾਲੇ ਕਰ ਰਹੀ ਹੈ। ਇਸਦੇ ਤਹਿਤ ਮੋਹਾਲੀ ਵਿੱਚ ਪੰਜਾਬ ਟੂਰਿਜ਼ਮ ਟਰੈਵਲ ਮਾਰਟ ਤੇ ਸੰਮੇਲਨ ਕਰਵਾਇਆ ਜਾ ਰਿਹਾ ਹੈ। ਸੰਮੇਲਨ ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ ਤੋਂ ਬਾਅਦ ਮੁੱਖ ਮੰਤਰੀ (Chief Minister) ਮਾਨ ਸੈਰ ਸਪਾਟਾ ਖੇਤਰ ਅਤੇ ਉਦਯੋਗ ‘ਤੇ ਆਧਾਰਿਤ ਟਰੈਵਲ ਮਾਰਟ ਦਾ ਉਦਘਾਟਨ ਵੀ ਕਰਨਗੇ। ਸੈਰ ਸਪਾਟਾ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ 11, 12 ਅਤੇ 12 ਸਤੰਬਰ ਨੂੰ ਹੋਣ ਵਾਲੇ ਟਰੈਵਲ ਮਾਰਟ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਹੈ। ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਨੂੰ ਲੈ ਕੇ ਦੇਸ਼ ਦੀ ਸੈਰ ਸਪਾਟਾ ਸਨਅਤ ਵਿੱਚ ਭਾਰੀ ਉਤਸ਼ਾਹ ਹੈ।

ਇਸ ਨਾਲ ਭਵਿੱਖ ਵਿੱਚ ਪੰਜਾਬ (Punjab) ਨੂੰ ਵੱਡਾ ਆਰਥਿਕ ਲਾਭ ਹੋਵੇਗਾ। ਇਹ ਸਮਾਗਮ ਮੁਹਾਲੀ ਦੇ ਸੈਕਟਰ-82 ਸਥਿਤ ਐਮਿਟੀ ਯੂਨੀਵਰਸਿਟੀ ਵਿੱਚ ਕਰਵਾਇਆ ਜਾ ਰਿਹਾ ਹੈ। ਸੰਮੇਲਨ ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਮਾਨ ਸੈਰ ਸਪਾਟਾ ਖੇਤਰ ਅਤੇ ਉਦਯੋਗ ‘ਤੇ ਆਧਾਰਿਤ ਟਰੈਵਲ ਮਾਰਟ ਦਾ ਉਦਘਾਟਨ ਵੀ ਕਰਨਗੇ। ਸੈਰ ਸਪਾਟਾ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ 12 ਸਤੰਬਰ ਨੂੰ ਹੋਣ ਵਾਲੇ ਟਰੈਵਲ ਮਾਰਟ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਹੈ।

600 ਉੱਘੀਆਂ ਸ਼ਖ਼ਸੀਅਤਾਂ ਹਿੱਸਾ ਲੈਣਗੀਆਂ

ਸੈਰ ਸਪਾਟਾ ਅਨਮੋਲ ਗਗਨ ਮਾਨ (Anmol Gagan Mann) ਮੰਤਰੀ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਸੈਰ ਸਪਾਟਾ ਉਦਯੋਗ ਨਾਲ ਜੁੜੀਆਂ ਲਗਭਗ 600 ਉੱਘੀਆਂ ਸ਼ਖ਼ਸੀਅਤਾਂ ਹਿੱਸਾ ਲੈਣਗੀਆਂ। ਇਸ ਦੇ ਨਾਲ ਹੀ ਫਿਲਮ ਅਤੇ ਸੰਗੀਤ ਜਗਤ ਦੀਆਂ ਮਸ਼ਹੂਰ ਹਸਤੀਆਂ ਵੀ ਵੱਡੀ ਗਿਣਤੀ ‘ਚ ਸ਼ਿਰਕਤ ਕਰਨਗੀਆਂ।

ਸੰਗੀਤਕ ਪੇਸ਼ਕਾਰੀਆਂ ਵੀ ਦਿੱਤੀਆਂ ਜਾਣਗੀਆਂ

ਉਦਘਾਟਨੀ ਸਮਾਗਮ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੰਮੀ ਨਾਚ, ਲੁੱਡੀ, ਝੂਮਰ, ਭੰਗੜੇ ਰਾਹੀਂ ਪੰਜਾਬ ਦੇ ਲੋਕ ਨਾਚਾਂ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਡਾ: ਨਿਵੇਦਿਤਾ ਅਤੇ ਭਾਈ ਅਵਤਾਰ ਸਿੰਘ ਵੱਲੋਂ ਸੰਗੀਤਕ ਪੇਸ਼ਕਾਰੀਆਂ ਵੀ ਦਿੱਤੀਆਂ ਜਾਣਗੀਆਂ।ਉਦਘਾਟਨੀ ਸਮਾਗਮ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੰਮੀ ਨਾਚ, ਲੁੱਡੀ, ਝੂਮਰ, ਭੰਗੜੇ ਰਾਹੀਂ ਪੰਜਾਬ ਦੇ ਲੋਕ ਨਾਚਾਂ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਡਾ: ਨਿਵੇਦਿਤਾ ਅਤੇ ਭਾਈ ਅਵਤਾਰ ਸਿੰਘ ਵੱਲੋਂ ਸੰਗੀਤਕ ਪੇਸ਼ਕਾਰੀਆਂ ਵੀ ਦਿੱਤੀਆਂ ਜਾਣਗੀਆਂ।