ਪੀਣ ਵਾਲੇ ਪਾਣੀ ਦੀ ਬਿਹਤਰ ਗੁਣਵੱਤਾ ਲਈ ਪੰਜਾਬ ਸਰਕਾਰ ਗੰਭੀਰਤਾ ਨਾਲ ਕਰ ਰਹੀ ਹੈ ਕੰਮ : ਬ੍ਰਮ ਸ਼ੰਕਰ ਜਿੰਪਾ
ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਜਲ ਸਪਲਾਈ ਤੇ ਸਿੰਚਾਈ ਦੇ ਟਿਊਬਵੈਲ ਦੇਣ ਵਿਚ ਕੋਈ ਕਮੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਦੀ ਮੰਗ ਅਨੁਸਾਰ ਪੀਣ ਵਾਲੇ ਪਾਣੀ ਤੋਂ ਇਲਾਵਾ ਸਿੰਚਾਈ ਲਈ ਟਿਊਬਵੈਲ ਲਗਾਏ ਗਏ ਹਨ।
ਕੈਬਨਿਟ ਮੰਤਰੀ ਨੇ ਡਿਪਟੀ ਸਪੀਕਰ ਦੀ ਮੌਜੂਦਗੀ ਚ ਪਿੰਡ ਜੇਜੋਂ ਚ 37 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਟਿਊਬਵੈਲ ਕੀਤਾ ਲੋਕਾਂ ਨੂੰ ਸਮਰਪਿਤ ਹੁਸ਼ਿਆਰਪੁਰ ਤੋ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਬਿਹਤਰ ਗੁਣਵੱਤਾ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਹੋਰ ਯੋਗ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਵਿਚ ਸਵੱਛਤਾ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਦੁਆਰਾ ਕਈ ਯੋਜਨਾਵਾਂ ਤੇ ਕੰਮ ਕੀਤਾ ਜਾ ਰਿਹਾ ਹੈ। ਉਹ ਅੱਜ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਜੇਜੋਂ ਵਿਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਰੋੜੀ ਦੀ ਮੌਜੂਦਗੀ ਵਿਚ ਨਵਾਂ ਟਿਊਬਵੈਲ ਜਨਤਾ ਨੂੰ ਸਮਰਪਿਤ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ।
37 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਟਿਊਬਵੈਲ
ਕੈਬਨਿਟ ਮੰਤਰੀ ਨੇ ਕਿਹਾ ਕਿ 37 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਟਿਊਬਵੈਲ ਤੋਂ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਸਮੱਸਿਆ ਦੂਰ ਹੋ ਗਈ ਹੈ, ਜੋ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ। ਉਨ੍ਹਾਂ ਕਿਹਾ ਕਿ ਜਿਥੇ ਕਿਤੇ ਵੀ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਆ ਰਹੀ ਹੈ, ਉਥੇ ਜਲਦ ਹੀ ਜਲ ਸਪਲਾਈ ਵਿਭਾਗ ਵਲੋਂ ਸਮੱਸਿਆ ਨੂੰ ਦੂਰ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਜਲ ਸਪਲਾਈ ਤੇ ਸਿੰਚਾਈ ਦੇ ਟਿਊਬਵੈਲ ਦੇਣ ਵਿਚ ਕੋਈ ਕਮੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਦੀ ਮੰਗ ਅਨੁਸਾਰ ਪੀਣ ਵਾਲੇ ਪਾਣੀ ਤੋਂ ਇਲਾਵਾ ਸਿੰਚਾਈ ਲਈ ਟਿਊਬਵੈਲ ਲਗਾਏ ਗਏ ਹਨ।
ਹਰ ਪਿੰਡ ‘ਚ ਪੀਣ ਵਾਲੇ ਪਾਣੀ ਦੀ ਹੋਵੇਗੀ ਸਪਲਾਈ
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੇ ਹਰ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਜਿਹੜੇ ਪਿੰਡਾਂ ਵਿਚ ਧਰਤੀ ਹੇਠਲਾ ਪਾਣੀ ਪੀਣ ਯੋਗ ਨਹੀਂ ਹੈ, ਜਿਥੇ ਹੁਣ ਤੱਕ ਨਹਿਰੀ ਪਾਣੀ ਦੀ ਪਹੁੰਚ ਨਹੀਂ ਹੋਈ, ਉਥੇ ਅਰਸੈਨਿਕ-ਕਮ-ਆਇਰਨ ਰਿਮੂਵਲ ਪਲਾਂਟ ਜਾਂ ਆਰ.ਓ. ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਪੰਜਾਬ ਐਸ.ਸੀ. ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਹਰਮਿੰਦਰ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਮੋਹਨ ਲਾਲ, ਜਸਵੀਰ ਸਿੰਘ ਜੱਲੋਵਾਲ, ਐਕਸੀਅਨ ਵਾਟਰ ਸਪਲਾਈ ਇੰਜੀਨੀਅਰ ਸਿਮਰਨਜੀਤ ਸਿੰਘ ਖਾਂਬਾ, ਬਾਲ ਕਿਸ਼ੋਰ, ਕਵਿੰਦਰਜੀਤ ਰਾਉ, ਭੁਪਿੰਦਰ ਸਿੰਘ, ਸੁੱਚਾ ਸਿੰਘ, ਅਨੂ ਸ਼ਰਮਾ, ਫਿਰੋਜ਼ਾ ਖਾਤੂਨ, ਜੇ.ਈ. ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਦੱਸਣਾ ਜਰੁਰੁ ਹੈ ਕਿ ਵਿਧਾਨ ਸਭਾ ਹਲਕੇ ਚੱਬੇਵਾਲ ਤੇ ਗੜ੍ਹਸ਼ੰਕਰ ਦੇ ਬਹੁਤ ਸਾਰੇ ਕੰਡੀ ਖੇਤਰ ਦੇ ਇਲਾਕਿਆਂ ਚ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਲਗਾਤਾਰ ਬਰਕਰਾਰ ਹੈ, ਸਰਕਾਰਾਂ ਬਦਲਦਿਆਂ ਰਹੀਆਂ ਪਰ ਇਨ੍ਹਾਂ ਇਲਾਕਿਆਂ ਦੇ ਹਾਲਾਤ ਪਾਣੀ ਨੂੰ ਲੈ ਕੇ ਜੀਉ ਦੇ ਤਿਉ ਬਣੇ ਹੋਏ ਹਨ ਅਤੇ ਪਿੰਡਾਂ ਦੇ ਲੋਕਾਂ ਨੂੰ ਦੂਸਰੇ ਪਿੰਡਾਂ ਚੋ ਪਾਣੀ ਲਿਆਉਣ ਲਈ ਕਾਫੀ ਲੰਬਾ ਸਫ਼ਰ ਤੈਅ ਕਰਨਾ ਪੈਂਦਾ ਹੈ ,ਇਕ ਪਿੰਡ ਚੋ 10 ਤੋਂ 15 ਪਿੰਡਾਂ ਦੇ ਲੋਕਾਂ ਨੂੰ ਪਾਣੀ ਲੈਣ ਲਈ ਆਉਣਾ ਪੈਂਦਾ ਹੈ,ਜੋ ਇੱਕ ਬੜੀ ਬੜੀ ਸਮਸਿਆ ਹੈ।