ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਦੇ ਤੌਰ ‘ਤੇ ਸੀਐੱਮ ਮਾਨ ਨੇ ਜਾਰੀ ਕੀਤੇ 186 ਕਰੋੜ ਰੁਪਏ; 16 ਜ਼ਿਲ੍ਹਿਆਂ ਦੇ ਡੀਸੀ ਨੂੰ ਸੌਂਪੀ ਰਾਸ਼ੀ

Updated On: 

22 Aug 2023 22:08 PM

Punjab Flood: ਪੰਜਾਬ ਵਿੱਚ ਦੋ ਵਾਰ ਆਏ ਹੜ੍ਹਾਂ ਕਰਕੇ ਜਿੱਥੇ ਕਈ ਲੋਕਾਂ ਦੀ ਡੁੱਬਣ ਨਾਲ ਜਾਨਾਂ ਚੱਲੀਆਂ ਗਈਆਂ ਹਨ ਤਾਂ ਉੱਥੇ ਹੀ ਫਸਲਾਂ, ਮਵੇਸ਼ੀਆਂ ਅਤੇ ਘਰਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ।

ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਦੇ ਤੌਰ ਤੇ ਸੀਐੱਮ ਮਾਨ ਨੇ ਜਾਰੀ ਕੀਤੇ 186 ਕਰੋੜ ਰੁਪਏ; 16 ਜ਼ਿਲ੍ਹਿਆਂ ਦੇ ਡੀਸੀ ਨੂੰ ਸੌਂਪੀ ਰਾਸ਼ੀ
Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਰਾਸ਼ੀ ਪੰਜਾਬ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੀ ਗਈ ਹੈ। ਇਹ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ ਕੁਦਰਤੀ ਆਫਤ ਰਾਹਤ ਫੰਡ ਵਿੱਚੋਂ ਜਾਰੀ ਕੀਤਾ ਗਿਆ ਸੀ।

ਮੰਤਰੀ ਬ੍ਰਮ ਸ਼ੰਕਰ ਜ਼ਿੰਪਾ (Bram Shankar Jimpa) ਨੇ ਦੱਸਿਆ ਕਿ ਜੁਲਾਈ ਅਤੇ ਅਗਸਤ ਮਹੀਨੇ ਵਿੱਚ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਸੀ। ਇਸ ਦੇ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ਹੜ੍ਹ ਪੀੜਤਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਸੌਂਪੇ ਸਨ। ਪੰਜਾਬ ਸਰਕਾਰ ਵੱਲੋਂ ਕੁੱਲ 186 ਕਰੋੜ 12 ਲੱਖ 63,020 ਰੁਪਏ ਜਾਰੀ ਕੀਤੇ ਗਏ ਹਨ।

ਕਿਹੜੇ ਜ਼ਿਲ੍ਹੇ ਨੂੰ ਕਿੰਨੀ ਰਾਹਤ ਰਾਸ਼ੀ?

ਆਪਦਾ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਾਹਤ ਲਈ ਜ਼ਿਲ੍ਹਾ ਸੰਗਰੂਰ ਨੂੰ 26 ਕਰੋੜ 8 ਲੱਖ 34,400 ਰੁਪਏ, ਫਿਰੋਜ਼ਪੁਰ ਨੂੰ 22 ਕਰੋੜ 44 ਲੱਖ ਰੁਪਏ, ਤਰਨਤਾਰਨ ਨੂੰ 26 ਕਰੋੜ 52 ਲੱਖ ਰੁਪਏ, ਪਟਿਆਲਾ ਨੂੰ 59 ਕਰੋੜ 50 ਲੱਖ ਰੁਪਏ ਅਤੇ ਮਾਨਸਾ ਨੂੰ 12 ਕਰੋੜ 92 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਅੰਮ੍ਰਿਤਸਰ ਤੋਂ ਐਸ.ਏ.ਐਸ.ਨਗਰ ਇੰਨੀ ਮਦਦ

ਇਸੇ ਤਰ੍ਹਾਂ ਜ਼ਿਲ੍ਹਾ ਅੰਮ੍ਰਿਤਸਰ 3 ਕਰੋੜ 73 ਲੱਖ 18,400 ਰੁਪਏ, ਫਾਜ਼ਿਲਕਾ 8 ਕਰੋੜ 77 ਲੱਖ 6,400 ਰੁਪਏ, ਗੁਰਦਾਸਪੁਰ 5 ਕਰੋੜ 84 ਲੱਖ 80 ਹਜ਼ਾਰ ਰੁਪਏ, ਜਲੰਧਰ 2 ਕਰੋੜ 31 ਲੱਖ 26,800 ਰੁਪਏ, ਲੁਧਿਆਣਾ 2 ਕਰੋੜ 31 ਲੱਖ 26,800 ਰੁਪਏ, ਮੋਗਾ 9 ਕਰੋੜ 93 ਲੱਖ ਰੁਪਏ ਰੂਪਨਗਰ ਨੂੰ 77,200 ਰੁਪਏ, ਰੂਪਨਗਰ ਨੂੰ 18 ਲੱਖ 45,520 ਰੁਪਏ, ਪਠਾਨਕੋਟ ਨੂੰ 64 ਲੱਖ 60 ਹਜ਼ਾਰ ਰੁਪਏ, ਐਸ.ਬੀ.ਐਸ.ਨਗਰ ਨੂੰ 1 ਕਰੋੜ 25 ਲੱਖ 52,800 ਰੁਪਏ, ਫਤਹਿਗੜ੍ਹ ਸਾਹਿਬ ਨੂੰ 1 ਕਰੋੜ 59 ਲੱਖ 98,700 ਰੁਪਏ ਅਤੇ ਐਸ.ਏ.ਐਸ ਨਗਰ ਨੂੰ 1 ਕਰੋੜ 73 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਜ਼ਮੀਨੀ ਹਕੀਕਤ ਦਾ ਪਤਾ ਲਗਾ ਰਹੇ ਸੀਐੱਮ – ਜਿੰਪਾ

ਮੰਤਰੀ ਜ਼ਿੰਪਾ ਨੇ ਦੱਸਿਆ ਕਿ ਸੀਐਮ ਮਾਨ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮਾਲ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਜ਼ਿਲ੍ਹਾ ਪੱਧਰ ‘ਤੇ ਡੀਸੀ ਤੋਂ ਰਾਹਤ ਅਤੇ ਲੋਕਾਂ ਦੀ ਫੀਡਬੈਕ ਸਬੰਧੀ ਰਿਪੋਰਟਾਂ ਲਈਆਂ ਜਾ ਰਹੀਆਂ ਹਨ।

ਹੜ੍ਹ ਦਾ ਨੁਕਸਾਨ ਵਿਸ਼ੇਸ਼ ਗਿਰਦਾਵਰੀ ਦੇ ਅਧੀਨ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ੇ ਲਈ ਫਸਲਾਂ, ਪਸ਼ੂਆਂ, ਮਕਾਨਾਂ ਜਾਂ ਹੋਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਤਹਿਤ ਲਿਆਉਣ ਦੀ ਗੱਲ ਕਹੀ ਹੈ। ਤਾਂ ਜੋ ਨੁਕਸਾਨ ਦੀ ਭਰਪਾਈ ਹੋ ਸਕੇ। ਮੰਤਰੀ ਜ਼ਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਪਹਿਲਾਂ ਹੀ ਪੀੜਤਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਲਈ ਹਰ ਪੈਸੇ ਦਾ ਮੁਆਵਜ਼ਾ ਦੇਣ ਬਾਰੇ ਦੱਸ ਚੁੱਕੇ ਹਨ।