ਹਾਈ ਪਾਵਰ ਕਮੇਟੀ ਨੂੰ ਮਿਲਣ ਲਈ ਤਿਆਰ ਜਗਜੀਤ ਸਿੰਘ ਡੱਲੇਵਾਲ, ਪੰਜਾਬ ਸਰਕਾਰ ਨੇ SC ‘ਚ ਦਿੱਤਾ ਬਿਆਨ

Updated On: 

06 Jan 2025 16:54 PM

Jagjit Singh Dallewal: ਕਪਿਲ ਸਿੱਬਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਦਾਲਤ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਰਿਟਾਇਰ ਜਸਟਿਸ ਨਵਾਬ ਸਿੰਘ ਨੂੰ ਮਿਲਣ ਲਈ ਮਨਾ ਲਿਆ ਹੈ। ਹੁਣ ਉਮੀਦ ਹੈ ਕਿ ਇਸ ਮਾਮਲੇ 'ਚ ਕੁਝ ਚੰਗ ਸਾਹਮਣੇ ਆਵੇਗਾ। ਸਿੱਬਲ ਨੇ ਇਸ ਮਾਮਲੇ ਦੀ ਸੁਣਵਾਈ ਕੁਝ ਸਮਾਂ ਮੰਗਿਆ ਹੈ।

ਹਾਈ ਪਾਵਰ ਕਮੇਟੀ ਨੂੰ ਮਿਲਣ ਲਈ ਤਿਆਰ ਜਗਜੀਤ ਸਿੰਘ ਡੱਲੇਵਾਲ, ਪੰਜਾਬ ਸਰਕਾਰ ਨੇ SC ਚ ਦਿੱਤਾ ਬਿਆਨ

ਜਗਜੀਤ ਸਿੰਘ ਡੱਲੇਵਾਲ

Follow Us On

Jagjit Singh Dallewal: ਕਿਸਾਨ ਅੰਦੋਲਨ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਕਿ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਸੁਪਰਿਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਮਿਲਣ ਲਈ ਮੰਨ ਗਏ ਹਨ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਕੋਰਟ ‘ਚ ਪੇਸ਼ ਹੋਏ ਹਨ।

ਕਪਿਲ ਸਿੱਬਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਦਾਲਤ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਰਿਟਾਇਰ ਜਸਟਿਸ ਨਵਾਬ ਸਿੰਘ ਨੂੰ ਮਿਲਣ ਲਈ ਮਨਾ ਲਿਆ ਹੈ। ਹੁਣ ਉਮੀਦ ਹੈ ਕਿ ਇਸ ਮਾਮਲੇ ‘ਚ ਕੁਝ ਚੰਗ ਸਾਹਮਣੇ ਆਵੇਗਾ। ਸਿੱਬਲ ਨੇ ਇਸ ਮਾਮਲੇ ਦੀ ਸੁਣਵਾਈ ਕੁਝ ਸਮਾਂ ਮੰਗਿਆ ਹੈ। ਇਸ ‘ਤੇ ਕੋਰਟ ਨੇ ਇਸ ਦੀ ਸੁਣਵਾਈ ਸ਼ੁੱਕਰਵਾਰ ਲਈ ਤੈਅ ਕੀਤੀ ਹੈ।

ਇਸ ਤੋਂ ਪਹਿਲਾਂ ਡੱਲੇਵਾਲ ਨੇ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ ਪੱਤਰ ਲਿਖਿਆ ਸੀ। ਇਸ ਸਬੰਧੀ ਉਨ੍ਹਾਂ ਦਾ ਵਫ਼ਦ 4 ਨਵੰਬਰ 2024 ਨੂੰ ਸੁਪਰੀਮ ਕੋਰਟ ਦੀ ਕਮੇਟੀ ਨੂੰ ਮਿਲਿਆ ਸੀ। ਉਨ੍ਹਾਂ ਕਿਹਾ ਸੀ ਕੀ ਕਮੇਟੀ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ਤੇ ਜਾਣ ਦਾ ਸਮਾਂ ਨਹੀਂ ਮਿਲਿਆ। ਉਦੋਂ ਡੱਲੇਵਾਲ ਨੇ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਨਾਲ ਹੀ ਗੱਲ ਕਰਨਗੇ।

ਡੱਲੇਵਾਲ ਨੇ ਸੰਬੋਧਨ ਤੋਂ ਬਾਅਦ ਕੀਤੀ ਉਲਟੀ

ਸ਼ਨੀਵਾਰ ਨੂੰ 9 ਮਿੰਟ ਤੱਕ ਮਹਾਪੰਚਾਇਤ ਨੂੰ ਸੰਬੋਧਨ ਕਰਨ ਤੋਂ ਬਾਅਦ ਡੱਲੇਵਾਲ ਨੂੰ ਚੱਕਰ ਆਉਣੇ ਅਤੇ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ। ਉਸ ਦਾ ਬਲੱਡ ਪ੍ਰੈਸ਼ਰ ਕਾਫੀ ਘੱਟ ਗਿਆ ਸੀ। ਜਿਸ ਤੋਂ ਬਾਅਦ ਸਿਹਤ ਵਿਭਾਗ ਨੇ ਇੱਕ ਟੀਮ ਨੂੰ ਅਲਰਟ ਮੋਡ ‘ਤੇ ਰੱਖ ਦਿੱਤਾ ਹੈ। ਉਲਟੀਆਂ ਕਾਰਨ ਡੱਲੇਵਾਲ ਨੇ ਹੁਣ ਪਾਣੀ ਪੀਣਾ ਬੰਦ ਕਰ ਦਿੱਤਾ ਹੈ। ਉਸ ਦੀ ਸਿਹਤ ਕਾਫੀ ਕਮਜ਼ੋਰ ਹੋ ਗਈ ਹੈ।

11 ਮਹੀਨੇ ਤੋਂ ਚਲ ਰਿਹਾ ਪ੍ਰਦਰਸ਼ਨ

ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ ਸਾਲ ਫਰਵਰੀ ਤੋਂ ਕਿਸਾਨ ਅੰਦੋਲਨ ਕਰ ਰਹੇ ਹਨ। ਸੁਪਰੀਮ ਕੋਰਟ ਇਸ ਸਬੰਧੀ ਦੋ ਮਾਮਲਿਆਂ ਦੀ ਸੁਣਵਾਈ ਕਰ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੀ ਗੱਲ ਕਹੀ ਸੀ, ਪਰ ਇਸ ਦੇ ਖਿਲਾਫ਼ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਚ ਪਟੀਸ਼ਨ ਪਾਈ ਸੀ। ਇਸ ਮੁੱਦੇ ਨੂੰ ਲੈ ਕੇ ਸੁਣਵਾਈ ਚੱਲ ਰਹੀ ਹੈ।