ਪੰਜਾਬ 'ਚ ਮਿਸ਼ਨ 100% ਲਾਂਚ, ਸਿੱਖਿਆ ਮੰਤਰੀ ਬੈਂਸ ਨੇ ਕਿਹਾ- 2024 ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ 'ਚ ਹੋਵੇਗਾ ਸੁਧਾਰ | Punjab government launch Mission 100 percent for 2024 Exams know in Punjabi Punjabi news - TV9 Punjabi

ਪੰਜਾਬ ‘ਚ ਮਿਸ਼ਨ 100% ਲਾਂਚ, ਸਿੱਖਿਆ ਮੰਤਰੀ ਬੈਂਸ ਨੇ ਕਿਹਾ- 2024 ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ‘ਚ ਹੋਵੇਗਾ ਸੁਧਾਰ

Published: 

02 Dec 2023 13:54 PM

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਮਿਸ਼ਨ 100% ਦਾ ਉਦਘਾਟਨ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਫਰਵਰੀ-ਮਾਰਚ 2024 ਵਿੱਚ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਦੇ ਮੁੱਖ ਉਦੇਸ਼ ਨਾਲ ਮਿਸ਼ਨ 100% ਸ਼ੁਰੂ ਕੀਤਾ ਗਿਆ ਹੈ।

ਪੰਜਾਬ ਚ ਮਿਸ਼ਨ 100% ਲਾਂਚ, ਸਿੱਖਿਆ ਮੰਤਰੀ ਬੈਂਸ ਨੇ ਕਿਹਾ- 2024 ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਚ ਹੋਵੇਗਾ ਸੁਧਾਰ
Follow Us On

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਮਿਸ਼ਨ 100% ਦਾ ਉਦਘਾਟਨ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਫਰਵਰੀ-ਮਾਰਚ 2024 ਵਿੱਚ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਦੇ ਮੁੱਖ ਉਦੇਸ਼ ਨਾਲ ਮਿਸ਼ਨ 100% ਸ਼ੁਰੂ ਕੀਤਾ ਗਿਆ ਹੈ।

ਇਸ ਨੂੰ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ‘ਤੇ ਕੰਮ ਕਰ ਰਹੇ ਸਿੱਖਿਆ ਅਧਿਕਾਰੀਆਂ ਦੇ ਨਾਲ-ਨਾਲ ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਸਾਂਝੇ ਯਤਨਾਂ ਨਾਲ ਯੋਜਨਾਬੱਧ ਤਰੀਕੇ ਨਾਲ 100% ਅੰਕ ਪ੍ਰਾਪਤ ਕਰਨ ਦੇ ਮਿਸ਼ਨ ਵਜੋਂ ਸ਼ੁਰੂ ਕੀਤਾ ਗਿਆ ਹੈ।

ਮਿਸ਼ਨ 100% ਦੀ ਅੱਜ ਤੋਂ ਸ਼ੁਰੂਆਤ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਪਿਛਲੇ ਸਾਲ ਵੀ ਇਸੇ ਮੁਹਿੰਮ ਤਹਿਤ ਪੰਜਾਬ ਦੇ ਸਿੱਖਿਆ ਵਿਭਾਗ ਨੂੰ ਕਾਫੀ ਮਦਦ ਮਿਲੀ ਸੀ, ਜਿਸ ਤੋਂ ਬਾਅਦ ਇਸ ਸਾਲ ਵੀ ਅੱਜ ਤੋਂ ਇਸ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਸਾਰੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਨਾਲ ਬੱਚਿਆਂ ਅਤੇ ਅਧਿਆਪਕਾਂ ਨੂੰ ਕਾਫੀ ਫਾਇਦਾ ਹੋਵੇਗਾ ਅਤੇ ਧਾਂਦਲੀ ਦੀ ਸੰਭਾਵਨਾ ਵੀ ਘੱਟ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ‘ਚ ਆਉਂਦੇ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰਨ ਲਈ ‘ਮਿਸ਼ਨ 100%’ ਸ਼ੁਰੂ ਕੀਤਾ ਸੀ। ਜਿਸ ਦੇ ਸਰਕਾਰ ਨੂੰ ਸਕਾਰਾਤਮਕ ਨਤੀਜੇ ਮਿਲੇ ਹਨ।

Exit mobile version