AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Corona in Punjab: ਵੱਧਦੇ ਕੋਰੋਨਾ ਮਾਮਲੇ, ਵੈਕਸੀਨ ਖਤਮ, ਪੰਜਾਬ ਸਰਕਾਰ ਨੇ ਕੇਂਦਰ ਤੋਂ ਮੰਗੀਆਂ 35 ਹਜਾਰ ਖੁਰਾਕਾਂ

Punjab Corona Situation: ਸਿਹਤ ਮੰਤਰੀ ਮੁਤਾਬਕ, ਫਿਲਹਾਲ ਸੂਬੇ ਵਿੱਚ ਬਹੁਤ ਜਿਆਦਾ ਪਾਬੰਦੀਆਂ ਲਗਾਉਣ ਦੀ ਲੋੜ ਨਹੀਂ ਹੈ। ਪਰ ਨਾਲ ਹੀ ਉਨ੍ਹਾਂ ਨੇ ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਵੇਲ੍ਹੇ ਮਾਸਕ ਪਹਿਣਨ ਦੀ ਅਪੀਲ ਵੀ ਕੀਤੀ ਹੈ।

kusum-chopra
| Published: 19 Apr 2023 12:08 PM IST
Share
ਚੰਡੀਗੜ੍ਹ ਨਿਊਜ: ਪੂਰੇ ਦੇਸ਼ ਦੇ ਨਾਲ-ਨਾਲ ਪੰਜਾਬ ਵਿੱਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਵੱਧਦੇ ਮਾਮਲਿਆਂ ਵਿਚਾਲੇ ਸੂਬੇ ਵਿੱਚ ਕੋਰੋਨਾ ਵੈਕਸੀਨ ਖਤਮ ਹੋ ਗਈ ਹੈ। ਜਿਸ ਨੂੰ ਲੈ ਕੇ ਸਰਕਾਰ ਚੌਕਸ ਨਜਰ ਆ ਰਹੀ ਹੈ। ਸਰਕਾਰ ਨੇ ਕੇਂਦਰ ਕੋਲੋ 35000 ਖੁਰਾਕਾਂ ਮੰਗੀਆਂ ਹਨ। ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਕਹਿਣਾ ਹੈ ਕਿ ਸੂਬੇ ਦੇ ਹਾਲਾਤ ਪੁਰੀ ਤਰ੍ਹਾਂ ਨਾਲ ਕੰਟਰੋਲ ਹੇਠ ਹਨ। ਲੋਕਾਂ ਨੂੰ ਘਬਰਾਉਣ ਦੀ ਬਿਲਕੁੱਲ ਵੀ ਲੋੜ ਨਹੀਂ ਹੈ। ਪੰਜਾਬ ਵਿੱਚ ਇਸ ਵੇਲ੍ਹੇ 2798 ਐਕਟਿਵ ਮਾਮਲੇ ਹਨ। ਬੀਤੇ ਦਿਨ 225 ਨਵੇਂ ਮਾਮਲੇ ਆਏ ਸਨ, ਜਦਕਿ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਉੱਧਰ ਸਿਹਤ ਮੰਤਰੀ ਬਲਬੀਰ ਸਿੰਘ ਦਾ ਕਹਿਣਾ ਹੈ ਕਿ ਸੂਬੇ ਦੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਸਰਕਾਰ ਦੀ ਤਿਆਰੀ ਵੀ ਪੂਰੀ ਹੈ।

ਕੇਂਦਰ ਤੋਂ ਕੋਵਿਡ ਵੈਕਸੀਨ ਦੀ ਮੰਗ

ਇਸ ਵਿਚਾਲੇ ਸੂਬੇ ਵਿੱਚ ਕੋਰੋਨਾ ਵੈਕਸੀਨ ਖਤਮ ਹੋ ਗਈ ਹੈ। ਜਿਸ ਨੂੰ ਵੇਖਦਿਆਂ ਸਰਕਾਰ ਨੇ ਕੇਂਦਰ ਨੂੰ ਚਿੱਠੀ ਲਿੱਖ ਕੇ 35000 ਕੋਰੋਨਾ ਵੈਕਸੀਨ ਦੀ ਮੰਗ ਕੀਤੀ ਹੈ। ਸਿਹਤ ਮੰਤਰੀ ਦਾ ਕਹਿਣਾ ਹੈ ਕਿ ਕੰਪਨੀ ਨੇ ਵੈਕਸੀਨ ਬਣਾਉਣੀ ਬੰਦ ਕਰ ਦਿੱਤੀ ਸੀ, ਜਿਸ ਕਰਕੇ ਪੰਜਾਬ ਨੂੰ ਇਸਦੀ ਸਪਲਾਈ ਨਹੀਂ ਹੋ ਸਕੀ ਸ਼ੀ। ਵੈਕਸੀਨ ਖਤਮ ਹੋਣ ਦੇ ਚੱਲਦਿਆਂ ਕਈ ਲੋਕਾਂ ਨੂੰ ਹਾਲੇ ਤੱਕ ਦੂਜੀ ਖੁਰਾਕ ਵੀ ਨਹੀਂ ਮਿਲ ਸਕੀ ਸੀ। ਜਦਕਿ ਕਈ ਤਾਂ ਵੈਕਸੀਨ ਦੀ ਦੂਜੀ ਡੋਜ ਨਾ ਲੈ ਸਕਣ ਕਰਕੇ ਵਿਦੇਸ਼ ਵੀ ਨਹੀਂ ਜਾ ਸਕੇ ਹਨ।

ਹਾਲਾਤ ਪੂਰੀ ਤਰ੍ਹਾਂ ਨਾਲ ਕਾਬੂ ਹੇਠ- ਸਿਹਤ ਮੰਤਰੀ

ਡਾ. ਸਿੰਘ ਦਾ ਕਹਿਣਾ ਹੈ ਕਿ ਪੰਜਾਬ ਦੇ ਹਸਪਤਾਲਾਂ ਵਿੱਚ ਕੋਰੋਨਾ ਮਰੀਜਾਂ ਦੇ ਇਲਾਜ ਦੀਆਂ ਤਿਆਰੀਆਂ ਪੂਰੀਆਂ ਹਨ। ਦਵਾਈਆਂ ਤੋਂ ਲੈ ਕੇ ਆਕਸੀਜਨ ਤੱਕ, ਹਰ ਚੀਜ ਹਸਪਤਾਲਾਂ ਵਿਚ ਮੌਜੂਦ ਹੈ। ਛੇਤੀ ਹੀ ਕੇਂਦਰ ਵੱਲੋਂ ਵੈਕਸੀਨ ਵੀ ਦਿੱਤੇ ਜਾਣ ਦੀ ਉਮੀਦ ਹੈ, ਜਿਸ ਤੋਂ ਬਾਅਦ ਜੰਗੀ ਪੱਧਰ ਤੇ ਯੋਗ ਲੋਕਾਂ ਨੂੰ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਤਾਂ ਸੂਬੇ ਵਿੱਚ ਬਹੁਤ ਜਿਆਦਾ ਪਾਬੰਦੀਆਂ ਲਗਾਉਣ ਦੀ ਲੋੜ ਨਹੀਂ ਹੈ। ਪਰ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਹੈ ਕਿ ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਵੇਲ੍ਹੇ ਮਾਸਕ ਜਰੂਰ ਪਾਓ। ਨਾਲ ਹੀ ਉਨ੍ਹਾਂ ਨੇ ਗੰਭੀਰ ਬਿਮਾਰੀਆਂ ਵਾਲੇ ਮਰੀਜਾਂ ਨੂੰ ਆਪਣਾ ਖਾਸ ਖਿਆਲ ਰੱਖਣ ਦੀ ਵੀ ਅਪੀਲ ਕੀਤੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...