AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਛੁੱਟੀ ਵਾਲੇ ਦਿਨ ਹੋਏ ਮੁਲਾਜ਼ਮਾਂ ਦੇ ਤਬਾਦਲੇ, ਦੇਖੋ ਕਿਸ ਅਧਿਕਾਰੀ ਨੂੰ ਮਿਲੀ ਕਿੱਥੇ ਜ਼ਿੰਮੇਵਾਰੀ

ਪੰਜਾਬ ਵਿੱਚ ਪ੍ਰਸ਼ਾਸਨਿਕ ਕੰਮਕਾਜ ਨੂੰ ਲੈ ਕੇ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਐਤਵਾਰ ਨੂੰ ਛੁੱਟੀ ਵਾਲੇ ਦਿਨ ਨਗਰ ਨਿਗਮ ਕੇਡਰ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਤਬਾਦਲਿਆਂ ਅਤੇ ਨਵੀਂਆਂ ਤਾਇਨਾਤੀਆਂ ਦੇ ਆਦੇਸ਼ ਜਾਰੀ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ।

ਪੰਜਾਬ 'ਚ ਛੁੱਟੀ ਵਾਲੇ ਦਿਨ ਹੋਏ ਮੁਲਾਜ਼ਮਾਂ ਦੇ ਤਬਾਦਲੇ, ਦੇਖੋ ਕਿਸ ਅਧਿਕਾਰੀ ਨੂੰ ਮਿਲੀ ਕਿੱਥੇ ਜ਼ਿੰਮੇਵਾਰੀ
ਪੰਜਾਬ ‘ਚ ਛੁੱਟੀ ਵਾਲੇ ਦਿਨ ਹੋਏ ਮੁਲਾਜ਼ਮਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ
tv9-punjabi
| Updated On: 12 Apr 2026 17:52 PM IST

ਪੰਜਾਬ ਵਿੱਚ ਪ੍ਰਸ਼ਾਸਨਿਕ ਕੰਮਕਾਜ ਨੂੰ ਲੈ ਕੇ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਐਤਵਾਰ ਨੂੰ ਛੁੱਟੀ ਵਾਲੇ ਦਿਨ ਨਗਰ ਨਿਗਮ ਕੇਡਰ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਤਬਾਦਲਿਆਂ ਅਤੇ ਨਵੀਂਆਂ ਤਾਇਨਾਤੀਆਂ ਦੇ ਆਦੇਸ਼ ਜਾਰੀ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ। ਵਿਭਾਗ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਈ ਕਰਮਚਾਰੀਆਂ ਨੂੰ ਉਨ੍ਹਾਂ ਦੇ ਵਾਧੂ ਚਾਰਜਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ, ਜਦੋਂ ਕਿ ਤਰੱਕੀ ਪ੍ਰਾਪਤ ਕਰਨ ਵਾਲੇ ਕੁਝ ਅਧਿਕਾਰੀਆਂ ਨੂੰ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਜਲੰਧਰ ਅਤੇ ਅੰਮ੍ਰਿਤਸਰ ਨਿਗਮ ਵਿੱਚ ਵੱਡੀ ਤਬਦੀਲੀ

ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ, ਜਲੰਧਰ ਨਗਰ ਨਿਗਮ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਬਦਲਾਅ ਕਰਦਿਆਂ ਹਰਪ੍ਰੀਤ ਸਿੰਘ ਤੋਂ ਵਾਧੂ ਚਾਰਜ ਵਾਪਸ ਲੈ ਲਿਆ ਗਿਆ ਹੈ। ਹੁਣ ਇਹ ਅਹਿਮ ਜ਼ਿੰਮੇਵਾਰੀ ਮਨਜੀਤਇੰਦਰ ਸਿੰਘ ਨੂੰ ਸੌਂਪੀ ਗਈ ਹੈ, ਜੋ ਹੁਣ ਜਲੰਧਰ ਨਿਗਮ ਦਾ ਕੰਮਕਾਜ ਦੇਖਣਗੇ। ਇਸੇ ਤਰ੍ਹਾਂ ਅੰਮ੍ਰਿਤਸਰ ਨਗਰ ਨਿਗਮ ਵਿੱਚ ਤਾਇਨਾਤ ਏਕਜੋਤ ਸਿੰਘ ਨੂੰ ਵੀ ਉਨ੍ਹਾਂ ਦੇ ਵਾਧੂ ਚਾਰਜ ਤੋਂ ਮੁਕਤ ਕਰ ਦਿੱਤਾ ਗਿਆ ਹੈ। ਸਰਕਾਰ ਦੇ ਇਸ ਕਦਮ ਨੂੰ ਵਿਭਾਗੀ ਕੰਮਕਾਜ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਣ ਦੇ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਹੈ।

ਤਰੱਕੀ ਤੋਂ ਬਾਅਦ ਮਿਲੀਆਂ ਨਵੀਂਆਂ ਪੋਸਟਿੰਗਾਂ

ਵਿਭਾਗ ਨੇ ਤਰੱਕੀ ਪਾਉਣ ਵਾਲੇ ਅਧਿਕਾਰੀਆਂ ਨੂੰ ਵੀ ਨਵੀਂਆਂ ਥਾਵਾਂ ‘ਤੇ ਤਾਇਨਾਤ ਕੀਤਾ ਹੈ। ਕਮਲਦੀਪ ਸਿੰਘ ਨੂੰ ਤਰੱਕੀ ਦੇਣ ਉਪਰੰਤ ਐਸ.ਏ.ਐਸ. ਨਗਰ ਨਗਰ ਨਿਗਮ ਵਿੱਚ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਅਹੁਦਾ ਪਹਿਲਾਂ ਰਣਬੀਰ ਸਿੰਘ ਕੋਲ ਸੀ, ਜਿਨ੍ਹਾਂ ਨੂੰ ਹੁਣ ਇਸ ਵਾਧੂ ਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਕਰ ਦਿੱਤਾ ਗਿਆ ਹੈ।

ਛੁੱਟੀ ਵਾਲੇ ਦਿਨ ਆਦੇਸ਼ ਜਾਰੀ ਹੋਣ ਦੇ ਮਾਇਨੇ

ਆਮ ਤੌਰ ‘ਤੇ ਸਰਕਾਰੀ ਦਫ਼ਤਰਾਂ ਵਿੱਚ ਐਤਵਾਰ ਨੂੰ ਛੁੱਟੀ ਹੁੰਦੀ ਹੈ, ਪਰ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅਚਾਨਕ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਨੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ। ਸਰਕਾਰ ਦਾ ਮੰਨਣਾ ਹੈ ਕਿ ਨਗਰ ਨਿਗਮਾਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਫੇਰਬਦਲ ਜ਼ਰੂਰੀ ਸੀ ਤਾਂ ਜੋ ਜਨਤਾ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਕੋਈ ਦੇਰੀ ਨਾ ਹੋਵੇ। ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀ ਜਲਦ ਹੀ ਆਪਣਾ ਅਹੁਦਾ ਸੰਭਾਲਣਗੇ।

Follow Us
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...
Iran-Israel War: ਤੇਲ ਅਵੀਵ 'ਤੇ ਅੱਧੀ ਰਾਤ ਨੂੰ ਈਰਾਨ ਦਾ ਮਿਜ਼ਾਈਲ ਅਟੈਕ, ਬੰਕਰਾਂ ਵੱਲ ਭੱਜੇ ਲੋਕ
Iran-Israel War: ਤੇਲ ਅਵੀਵ 'ਤੇ ਅੱਧੀ ਰਾਤ ਨੂੰ ਈਰਾਨ ਦਾ ਮਿਜ਼ਾਈਲ ਅਟੈਕ, ਬੰਕਰਾਂ ਵੱਲ ਭੱਜੇ ਲੋਕ...