AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਭਲਕੇ ਹੋਵੇਗੀ ਚਰਚਾ, ਪੰਜਾਬ ਸਰਕਾਰ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਹੋਵੇਗੀ ਬੈਠਕ

ਪੰਜਾਬ ਸਰਕਾਰ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਦੀ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਬੈਠਕ ਹੋਵੇਗੀ। ਇਹ ਬੈਠਕ "ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸੰਬੰਧੀ ਹੋਵੇਗੀ। ਇਹ ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕਮਰਾ ਨੰਬਰ 159 ਵਿੱਚ ਹੋਵੇਗੀ। ਇਸ ਐਕਟ ਵਿੱਚ ਸੋਧਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਲਾਗੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਭਲਕੇ ਹੋਵੇਗੀ ਚਰਚਾ, ਪੰਜਾਬ ਸਰਕਾਰ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਹੋਵੇਗੀ ਬੈਠਕ
lalit-sharma
| Updated On: 18 Nov 2026 08:53 AM IST
Share

ਪੰਜਾਬ ਸਰਕਾਰ ਵੱਲੋਂ ਗਠਿਤ 7-ਮੈਂਬਰੀ ਤਾਲਮੇਲ ਕਮੇਟੀ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੀਆਂ ਵਿਵਸਥਾਵਾਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨ ਲਈ 18 ਨਵੰਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਮੀਟਿੰਗ ਕਰੇਗੀ।

ਇਹ ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕਮਰਾ ਨੰਬਰ 159 ਵਿੱਚ ਹੋਵੇਗੀ। ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਦੋਵਾਂ ਕਮੇਟੀਆਂ ਦਰਮਿਆਨ ਸੁਹਿਰਦ ਅਤੇ ਸਦਭਾਵਨਾ ਵਾਲੇ ਮਾਹੌਲ ਵਿੱਚ ਸਿੱਧੀ ਗੱਲਬਾਤ ਹੋ ਸਕੇ।

ਗਠਿਤ ਕਮੇਟੀ ਬਾਰੇ ਜਾਣੋ

ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂਅੰਮ੍ਰਿਤਸਰ ਸਾਹਿਬ ਪਹੁੰਚ ਰਹੀ ਹੈ। ਜਿਸ ਦਾ ਮੁੱਖ ਉਦੇਸ਼ ਇਸ ਅਹਿਮ ਮਾਮਲੇ ‘ਤੇ ਸਾਰਥਕ ਚਰਚਾ ਕਰਨਾ ਅਤੇ ਲੋੜ ਅਨੁਸਾਰ ਐਕਟ ਵਿੱਚ ਢੁਕਵੀਆਂ ਸੋਧਾਂ ਬਾਰੇ ਸਹਿਮਤੀ ਬਣਾਉਣਾ ਹੈ। ਸੂਬਾ ਸਰਕਾਰ ਵੱਲੋਂ ਗਠਿਤ ਇਸ ਉੱਚ-ਪੱਧਰੀ ਸੱਤ-ਮੈਂਬਰੀ ਤਾਲਮੇਲ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾਮੁਕਤ) ਗੁਰਬੀਰ ਸਿੰਘ, ਜਤਿੰਦਰ ਸਿੰਘ ਔਲਖ, ਆਈਪੀਐਸ (ਸੇਵਾਮੁਕਤ) ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

ਇਸ ਵਿਚਾਰ-ਵਟਾਂਦਰੇ ਦੌਰਾਨ ਐਕਟ ਦੀਆਂ ਵੱਖ-ਵੱਖ ਵਿਵਸਥਾਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਤੇ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਸਮੇਤ ਸਾਰੇ ਸਬੰਧਤ ਪਹਿਲੂਆਂ ਨੂੰ ਕਵਰ ਕੀਤਾ ਜਾਵੇਗਾ। ਸਰਕਾਰ ਬਿਨਾਂ ਕਿਸੇ ਪੂਰਵ ਸ਼ਰਤ ਦੇ ਗੱਲਬਾਤ ਕਰਨ ਲਈ ਤਿਆਰ ਹੈ, ਕਿਉਂਕਿ ਸਰਕਾਰ ਦਾ ਪੱਕਾ ਵਿਸ਼ਵਾਸ ਹੈ ਕਿ ਅਜਿਹੇ ਸੰਵੇਦਨਸ਼ੀਲ ਮਾਮਲੇ ਦਾ ਸਾਰਥਕ ਹੱਲ ਸਿਰਫ਼ ਆਪਸੀ ਗੱਲਬਾਤ, ਵਿਸ਼ਵਾਸ, ਸਹਿਯੋਗ ਅਤੇ ਸਹਿਮਤੀ ਰਾਹੀਂ ਹੀ ਸੰਭਵ ਹੈ।

ਪੰਜਾਬ ਸਰਕਾਰ ਨੇ ਦੁਹਰਾਇਆ ਹੈ ਕਿ ਇਹ ਮਾਮਲਾ ਸਿੱਧੇ ਤੌਰ ‘ਤੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਜੁੜਿਆ ਹੋਇਆ ਹੈ। ਇਸ ਲਈ ਇਹ ਲਾਜ਼ਮੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਰਵਉੱਚ ਰੱਖਦੇ ਹੋਏ ਇਸ ਮੁੱਦੇ ‘ਤੇ ਪੂਰੀ ਗੰਭੀਰਤਾ, ਸੰਵੇਦਨਸ਼ੀਲਤਾ ਅਤੇ ਸੁਹਿਰਦਤਾ ਨਾਲ ਵਿਚਾਰ ਕੀਤਾ ਜਾਵੇ।

ਸਰਕਾਰ ਨੇ ਸਮੁੱਚੀ ਸਿੱਖ ਸੰਗਤ ਅਤੇ ਜਨਤਾ ਨੂੰ ਇਹ ਵੀ ਭਰੋਸਾ ਦਿਵਾਇਆ ਹੈ ਕਿ ਉਹ ਇਸ ਮਾਮਲੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਅਤੇ ਵਚਨਬੱਧ ਹੈ। ਸਰਕਾਰ ਦੇ ਯਤਨ ਇਸ ਅਤਿ ਸੰਵੇਦਨਸ਼ੀਲ ਮੁੱਦੇ ਨੂੰ ਆਪਸੀ ਸੁਹਿਰਦਤਾ ਅਤੇ ਉਸਾਰੂ ਸ਼ਮੂਲੀਅਤ ਰਾਹੀਂ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੇ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਤੋਂ ਪਹਿਲਾਂ ਐਕਟ ਦੀਆਂ ਵਿਵਸਥਾਵਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਬਾਰੇ ਚਰਚਾ ਕਰਨ ਲਈ ਉੱਚ-ਪੱਧਰੀ ਕਮੇਟੀ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਸੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਕਾਨੂੰਨ ਦੀਆਂ ਵਿਵਸਥਾਵਾਂ ਬਾਰੇ ਚਰਚਾ ਕਰਨ ਅਤੇ ਸਹਿਮਤੀ ਬਣਾਉਣ ਲਈ ਕੰਮ ਕਰਦੇ ਸਮੇਂ ਇਸ ਦੀ ਮੂਲ ਭਾਵਨਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ।

ਇਸ ਕਾਨੂੰਨ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ- CM ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਅਤੇ ਭਾਰੀ ਜੁਰਮਾਨੇ ਦੀਆਂ ਵਿਵਸਥਾਵਾਂ ਇਸ ਕਾਨੂੰਨ ਦੀ ਮੂਲ ਨੀਂਹ ਹਨ ਅਤੇ ਕਿਸੇ ਵੀ ਕੀਮਤ ‘ਤੇ ਇਸ ਕਾਨੂੰਨ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਸੀ ਕਿ ਇਸ ਕਾਨੂੰਨ ਨੇ ਸਿੱਖ ਸੰਗਤ ਦੀਆਂ ਆਹਤ ਹੋਈਆਂ ਭਾਵਨਾਵਾਂ ਨੂੰ ਮਲ੍ਹਮ ਲਗਾਈ ਹੈ, ਜੋ ਬੇਅਦਬੀ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਬਹੁਤ ਪ੍ਰੇਸ਼ਾਨ ਸਨ।

ਮੁੱਖ ਮੰਤਰੀ ਨੇ ਦੁਹਰਾਇਆ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਨੂੰ ਉਸਾਰੂ ਢੰਗ ਨਾਲ ਅੱਗੇ ਵਧਾਇਆ ਜਾਵੇਗਾ, ਜਦਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਾਨੂੰਨ ਦਾ ਮੂਲ ਉਦੇਸ਼, ਭਾਵਨਾ ਅਤੇ ਪਵਿੱਤਰਤਾ ਬਰਕਰਾਰ ਰਹੇ।

ਪੰਜਾਬ ਸਰਕਾਰ ਨੂੰ ਆਸ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਇਸ ਸੱਦੇ ਨੂੰ ਪ੍ਰਵਾਨ ਕਰੇਗੀ ਅਤੇ 18 ਨਵੰਬਰ ਦੀ ਮੀਟਿੰਗ ਵਿੱਚ ਸ਼ਾਮਲ ਹੋਵੇਗੀ, ਜਿਸ ਨਾਲ ਦੋਵੇਂ ਕਮੇਟੀਆਂ ਐਕਟ ਦੇ ਬੁਨਿਆਦੀ ਉਦੇਸ਼ਾਂ ਦੀ ਰਾਖੀ ਕਰਦੇ ਹੋਏ ਇਸ ਵਿੱਚ ਢੁਕਵੀਆਂ, ਸਾਰਥਕ ਅਤੇ ਸਥਾਈ ਸੋਧਾਂ ਕਰਨ ਲਈ ਮਿਲ ਕੇ ਕੰਮ ਕਰ ਸਕਣਗੀਆਂ।

Follow Us
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ...
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ......
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ...
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ...
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ...
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...