AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੋਗਾ ‘ਚ 1,500 ਏਕੜ ਰਕਬੇ ਤੇ ਲੱਗੇਗਾ ਤੁਪਕਾ ਸਿੰਚਾਈ ਸਿਸਟਮ, ਮਿਲੇਗੀ 90% ਤੱਕ ਸਬਸਿਡੀ; ਇੰਝ ਕਰੋ ਆਨਲਾਈਨ ਅਪਲਾਈ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਗਾਤਾਰ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਖੇਤੀਬਾੜੀ ਉੱਤੇ ਹੋਣ ਵਾਲੇ ਭਾਰੀ ਖ਼ਰਚਿਆਂ ਨੂੰ ਘਟਾਉਣ ਦੇ ਮਕਸਦ ਨਾਲ ਕਿਸਾਨਾਂ ਲਈ ਇੱਕ ਵਿਸ਼ੇਸ਼ ਉਪਰਾਲਾ ਚਲਾਇਆ ਜਾ ਰਿਹਾ ਹੈ। ਇਸ ਯੋਜਨਾ ਤਹਿਤ ਰਵਾਇਤੀ ਸਿੰਚਾਈ ਪ੍ਰਣਾਲੀਆਂ ਨੂੰ ਛੱਡ ਕੇ ਆਧੁਨਿਕ ਸੂਖਮ ਸਿੰਚਾਈ ਤਕਨੀਕਾਂ ਅਪਣਾਉਣ ਵਾਲੇ ਕਿਸਾਨਾਂ ਨੂੰ 80 ਤੋਂ 90 ਫ਼ੀਸਦੀ ਤੱਕ ਦੀ ਵੱਡੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।

ਮੋਗਾ 'ਚ 1,500 ਏਕੜ ਰਕਬੇ ਤੇ ਲੱਗੇਗਾ ਤੁਪਕਾ ਸਿੰਚਾਈ ਸਿਸਟਮ, ਮਿਲੇਗੀ 90% ਤੱਕ ਸਬਸਿਡੀ; ਇੰਝ ਕਰੋ ਆਨਲਾਈਨ ਅਪਲਾਈ
ਸੰਕੇਤਕ ਤਸਵੀਰ
tv9-punjabi
| Updated On: 24 Sep 2026 19:39 PM IST
Share
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਗਾਤਾਰ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਖੇਤੀਬਾੜੀ ਉੱਤੇ ਹੋਣ ਵਾਲੇ ਭਾਰੀ ਖ਼ਰਚਿਆਂ ਨੂੰ ਘਟਾਉਣ ਦੇ ਮਕਸਦ ਨਾਲ ਕਿਸਾਨਾਂ ਲਈ ਇੱਕ ਵਿਸ਼ੇਸ਼ ਉਪਰਾਲਾ ਚਲਾਇਆ ਜਾ ਰਿਹਾ ਹੈ। ਇਸ ਯੋਜਨਾ ਤਹਿਤ ਰਵਾਇਤੀ ਸਿੰਚਾਈ ਪ੍ਰਣਾਲੀਆਂ ਨੂੰ ਛੱਡ ਕੇ ਆਧੁਨਿਕ ਸੂਖਮ ਸਿੰਚਾਈ ਤਕਨੀਕਾਂ ਅਪਣਾਉਣ ਵਾਲੇ ਕਿਸਾਨਾਂ ਨੂੰ 80 ਤੋਂ 90 ਫ਼ੀਸਦੀ ਤੱਕ ਦੀ ਵੱਡੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਸੂਖਮ ਸਿੰਚਾਈ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਲਈ ਪ੍ਰਸ਼ਾਸਨ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਿਛਲੇ 3 ਸਾਲਾਂ ਦੌਰਾਨ ਮੋਗਾ ਜ਼ਿਲ੍ਹੇ ਦੇ 370 ਏਕੜ ਰਕਬੇ ਨੂੰ ਡ੍ਰਿੱਪ, ਸਪ੍ਰਿੰਕਲਰ ਅਤੇ ਰੇਨਗੰਨ ਤਕਨੀਕਾਂ ਅਧੀਨ ਲਿਆਂਦਾ ਜਾ ਚੁੱਕਾ ਹੈ, ਜਿਸ ਲਈ ਯੋਗ ਕਿਸਾਨਾਂ ਨੂੰ ਲੱਖਾਂ ਰੁਪਏ ਦੀ ਸਬਸਿਡੀ ਵੰਡੀ ਗਈ ਹੈ। ਇਸ ਵਿੱਤੀ ਵਰ੍ਹੇ ਦੌਰਾਨ ਜ਼ਿਲ੍ਹੇ ਅੰਦਰ 1,500 ਏਕੜ ਹੋਰ ਜ਼ਮੀਨ ਨੂੰ ਇਸ ਆਧੁਨਿਕ ਸੂਖਮ ਸਿੰਚਾਈ ਤਕਨੀਕ ਦੇ ਦਾਇਰੇ ਵਿੱਚ ਲਿਆਉਣ ਦਾ ਅਹਿਮ ਟੀਚਾ ਤੈਅ ਕੀਤਾ ਗਿਆ ਹੈ।

ਸੂਖਮ ਸਿੰਚਾਈ ਤਕਨੀਕ ਦੇ ਵੱਡੇ ਲਾਭ

ਸੂਖਮ ਸਿੰਚਾਈ ਤਕਨੀਕ ਕਿਸਾਨਾਂ ਲਈ ਆਰਥਿਕ ਅਤੇ ਵਾਤਾਵਰਣਕ ਪੱਖੋਂ ਬੇਹੱਦ ਫ਼ਾਇਦੇਮੰਦ ਸਾਬਤ ਹੋ ਰਹੀ ਹੈ:
  • 70 ਫ਼ੀਸਦੀ ਤੱਕ ਪਾਣੀ ਦੀ ਬੱਚਤ: ਇਸ ਤਕਨੀਕ ਰਾਹੀਂ ਪਾਣੀ ਸਿੱਧਾ ਬੂਟਿਆਂ ਦੀਆਂ ਜੜ੍ਹਾਂ ਤੱਕ ਪਹੁੰਚਦਾ ਹੈ, ਜਿਸ ਨਾਲ ਰਵਾਇਤੀ ਤਰੀਕਿਆਂ ਦੇ ਮੁਕਾਬਲੇ ਲਗਭਗ 70 ਫ਼ੀਸਦੀ ਪਾਣੀ ਦੀ ਬੱਚਤ ਹੁੰਦੀ ਹੈ।
  • ਖੇਤੀ ਲਾਗਤਾਂ ਵਿੱਚ ਕਟੌਤੀ: ਫ਼ਸਲਾਂ ਲਈ ਖਾਦਾਂ, ਉਰਵਰਕ ਅਤੇ ਮਜ਼ਦੂਰੀ ਦੇ ਖ਼ਰਚੇ ਵਿੱਚ ਵੱਡੀ ਕਮੀ ਆਉਂਦੀ ਹੈ, ਜਿਸ ਨਾਲ ਕਿਸਾਨਾਂ ਦਾ ਮੁਨਾਫ਼ਾ ਵਧਦਾ ਹੈ।
  • ਨਦੀਨਾਂ ਦੀ ਸਮੱਸਿਆ ਤੋਂ ਰਾਹਤ: ਖੇਤ ਦੇ ਖਾਲੀ ਅਤੇ ਗ਼ੈਰ-ਜ਼ਰੂਰੀ ਹਿੱਸਿਆਂ ਵਿੱਚ ਪਾਣੀ ਨਾ ਜਾਣ ਕਾਰਨ ਨਦੀਨਾਂ ਦਾ ਵਾਧਾ ਕਾਫ਼ੀ ਹੱਦ ਤੱਕ ਰੁਕ ਜਾਂਦਾ ਹੈ।
ਆਲੂ ਉਤਪਾਦਕਾਂ ਲਈ ਵਿਸ਼ੇਸ਼ ਹੱਲਾਸ਼ੇਰੀ: ਨਿਹਾਲ ਸਿੰਘ ਵਾਲਾ ਬਲਾਕ ਵਿੱਚ ਆਲੂਆਂ ਦੀ ਕਾਸ਼ਤ ਵੱਡੇ ਪੱਧਰ ਤੇ ਹੋਣ ਕਾਰਨ ਉੱਥੋਂ ਦੇ ਕਿਸਾਨਾਂ ਨੂੰ ਇਸ ਤਕਨੀਕ ਨੂੰ ਅਪਣਾਉਣ ਲਈ ਵਿਸ਼ੇਸ਼ ਤੌਰ ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਕਿਵੇਂ ਕਰੀਏ ਅਰਜ਼ੀ ਅਤੇ ਕਿਸ ਨਾਲ ਕਰੀਏ ਰਾਬਤਾ?

ਸਬਸਿਡੀ ਵਾਲੀ ਸੂਖਮ ਸਿੰਚਾਈ ਯੂਨਿਟ ਲਗਵਾਉਣ ਦੇ ਚਾਹਵਾਨ ਕਿਸਾਨ ਹੇਠ ਲਿਖੇ ਸਾਧਨਾਂ ਰਾਹੀਂ ਸੰਪਰਕ ਤੇ ਅਪਲਾਈ ਕਰ ਸਕਦੇ ਹਨ:
  • ਆਨਲਾਈਨ ਅਪਲਾਈ: ਕਿਸਾਨ ਤੁਪਕਾ ਸਿੰਚਾਈ ਦੇ ਅਧਿਕਾਰਤ ਪੋਰਟਲ https://www.tupkasinchayee.punjab.gov.in ਤੇ ਜਾ ਕੇ ਆਨਲਾਈਨ ਅਰਜ਼ੀ ਦੇ ਸਕਦੇ ਹਨ। ਉੱਥੇ ਉਹ ਆਪਣੀ ਅਰਜ਼ੀ ਦੀ ਪ੍ਰਗਤੀ (ਸਟੇਟਸ) ਟਰੈਕ ਕਰ ਸਕਦੇ ਹਨ ਅਤੇ ਮਨਜ਼ੂਰਸ਼ੁਦਾ ਵਿਕਰੇਤਾਵਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਸਕਦੇ ਹਨ।
  • ਅਧਿਕਾਰਤ ਵੈੱਬਸਾਈਟ: ਯੋਜਨਾ ਬਾਰੇ ਹੋਰ ਵਿਸਥਾਰਤ ਜਾਣਕਾਰੀ ਪ੍ਰਾਪਤ ਕਰਨ ਲਈ ਵਿਭਾਗ ਦੀ ਅਧਿਕਾਰਤ ਵੈੱਬਸਾਈਟ https://www.dswc.punjab.gov.in ਤੇ ਵਿਜ਼ਿਟ ਕੀਤਾ ਜਾ ਸਕਦਾ ਹੈ।
  • ਦਫ਼ਤਰੀ ਸੰਪਰਕ: ਉਪ ਮੰਡਲ ਭੂਮੀ ਰੱਖਿਆ ਅਫ਼ਸਰ ਮੋਗਾ, ਸ੍ਰੀ ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਕਿਸਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਮੋਗਾ) ਦੇ ਕਮਰਾ ਨੰਬਰ ਸੀ-222 ਤੋਂ ਸੀ-224 ਵਿਖੇ ਸਥਿਤ ਦਫ਼ਤਰ ਵਿੱਚ ਸਿੱਧਾ ਪਹੁੰਚ ਕੇ ਵੀ ਸੰਪਰਕ ਕਰ ਸਕਦੇ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...