ਦਸੰਬਰ ਦੇ ਅੰਤ ‘ਚ ਹੋਣਗੀਆਂ ਨਗਰ ਨਿਗਮ ਦੀਆਂ ਚੋਣਾਂ, ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨਕੀਤਾ ਜਾਰੀ
Punjab Municipal Corporation Elections: ਪੰਜਾਬ ਵਿੱਚ ਕੁੱਲ 9 ਨਗਰ ਨਿਗਮ ਚੋਣਾਂ ਹੋਣੀਆਂ ਹਨ, ਜਿਸ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਫਗਵਾੜਾ ਅਤੇ ਬਠਿੰਡਾ, ਬਰਨਾਲਾ, ਹੁਸ਼ਿਆਰਪੁਰ, ਅਬੋਹਰ ਵਿੱਚ ਉਪ ਚੋਣਾਂ ਹੋਣੀਆਂ ਹਨ। ਇਸ ਤੋਂ ਇਲਾਵਾ 44 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਅਤੇ 43 ਨਗਰ ਕੌਂਸਲਾਂ ਦੀਆਂ ਉਪ ਚੋਣਾਂ ਹੋਣਗੀਆਂ।
Punjab Municipal Corporation Elections: ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦਸੰਬਰ ਦੇ ਅੰਤ ਵਿੱਚ ਹੋਣੀਆਂ ਹਨ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਛੇਤੀ ਤੋਂ ਛੇਤੀ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।
ਪੰਜਾਬ ਸਰਕਾਰ ਵੱਲੋਂ ਕੋਰਟ ‘ਚ ਕਿਹਾ ਗਿਆ ਸੀ ਕਿ 25 ਨਵੰਬਰ ਤੋਂ ਪਹਿਲਾਂ ਪੰਜ ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਨਾਲ ਹੀ ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਵੀ ਅਦਾਲਤ ਨੂੰ ਸੌਂਪੀ ਗਈ ਸੀ। ਇਸ ਤੋਂ ਬਾਅਦ ਅਦਾਲਤ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ।
ਇਸ ਤੋਂ ਪਹਿਲਾਂ 11 ਨਵੰਬਰ ਨੂੰ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੁੱਲ 10 ਹਫ਼ਤਿਆਂ ਵਿੱਚ ਚੋਣਾਂ ਕਰਵਾਉਣ ਲਈ ਕਿਹਾ ਸੀ। ਸੁਪਰੀਮ ਕੋਰਟ ਨੇ 15 ਦਿਨਾਂ ਚ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਅਗਲੇ 8 ਹਫਤਿਆਂ ‘ਚ ਚੋਣ ਪ੍ਰਕਿਰਿਆ ਪੂਰੀ ਕਰਨ ਦੇ ਹੁਕਮ ਦਿੱਤੇ ਸਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿੱਤੇ ਹੁਕਮ ਨੂੰ ਪੰਜਾਬ ਸਰਕਾਰ ਨੇ 6 ਨਵੰਬਰ ਨੂੰ ਸੁਪਰੀਮ ਕੋਰਟ ਚ ਚੁਣੌਤੀ ਦਿੱਤੀ ਗਈ ਸੀ।
ਨਗਰ ਨਿਗਮਾਂ ਤੇ ਕੌਂਸਲਾਂ ਦੀਆਂ ਹੋਣੀਆਂ ਹਨ ਚੋਣਾਂ
ਪੰਜਾਬ ਵਿੱਚ ਕੁੱਲ 9 ਨਗਰ ਨਿਗਮ ਚੋਣਾਂ ਹੋਣੀਆਂ ਹਨ, ਜਿਸ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਫਗਵਾੜਾ ਅਤੇ ਬਠਿੰਡਾ, ਬਰਨਾਲਾ, ਹੁਸ਼ਿਆਰਪੁਰ, ਅਬੋਹਰ ਵਿੱਚ ਉਪ ਚੋਣਾਂ ਹੋਣੀਆਂ ਹਨ। ਇਸ ਤੋਂ ਇਲਾਵਾ 44 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਅਤੇ 43 ਨਗਰ ਕੌਂਸਲਾਂ ਦੀਆਂ ਉਪ ਚੋਣਾਂ ਹੋਣਗੀਆਂ। ਇਸ ਤਰ੍ਹਾਂ ਅਗਲੇ ਮਹੀਨੇ ਦੇ ਅੰਤ ਤੱਕ 9 ਨਗਰ ਨਿਗਮਾਂ ਅਤੇ 87 ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ।